Punjab News : ਹੁਣ ਪੰਜਾਬ 'ਚ ਨਹੀਂ ਹੋਵੇਗੀ ਬਿਜਲੀ ਲਈ ਕੋਲੇ ਦੀ ਕਮੀ , ਝਾਰਖੰਡ ਤੋਂ ਕੋਲੇ ਦੀ ਪਹਿਲੀ ਰੇਲਵੇ ਰੈਕ ਪਹੁੰਚੀ ਰੂਪਨਗਰ
Punjab News : ਪੰਜਾਬ ਵਿਚ ਹੁਣ ਬਿਜਲੀ ਲਈ ਕੋਲੇ ਦੀ ਕਮੀ ਨਹੀਂ ਹੋਵੇਗੀ। ਪੰਜਾਬ ਵਿਚ ਝਾਰਖੰਡ ਦੇ ਪਛਵਾੜਾ ਤੋਂ ਕੋਲੇ ਦੀ ਪਹਿਲੀ ਰੇਲਵੇ ਰੈਕ ਰੂਪਨਗਰ ਵਿਚ ਪਹੁੰਚ ਚੁੱਕੀ ਹੈ। ਰੂਪਨਗਰ ਦੇ ਥਰਮਲ ਪਲਾਂਟ ਵਿਚ ਪਹੁੰਚੀ ਕੋਲਾ ਗੱਡੀ ਦਾ ਸੁਆਗਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤਾ ਗਿਆ।
Punjab News : ਪੰਜਾਬ ਵਿਚ ਹੁਣ ਬਿਜਲੀ ਲਈ ਕੋਲੇ ਦੀ ਕਮੀ ਨਹੀਂ ਹੋਵੇਗੀ। ਪੰਜਾਬ ਵਿਚ ਝਾਰਖੰਡ ਦੇ ਪਛਵਾੜਾ ਤੋਂ ਕੋਲੇ ਦੀ ਪਹਿਲੀ ਰੇਲਵੇ ਰੈਕ ਰੂਪਨਗਰ ਵਿਚ ਪਹੁੰਚ ਚੁੱਕੀ ਹੈ। ਰੂਪਨਗਰ ਦੇ ਥਰਮਲ ਪਲਾਂਟ ਵਿਚ ਪਹੁੰਚੀ ਕੋਲਾ ਗੱਡੀ ਦਾ ਸੁਆਗਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤਾ ਗਿਆ। ਇਸ ਮੌਕੇ ਆਪਣੇ ਸੰਬੋਧਨ ਵਿਚ ਭਗਵੰਤ ਮਾਨ ਨੇ ਦਾਅਵਾ ਕਰਦੇ ਹੋਏ ਕਿਹਾ ਕਿ ਹੁਣ ਪੰਜਾਬ ਵਿਚ 30 ਸਾਲ ਤੱਕ ਕੋਲੇ ਦੀ ਕੋਈ ਘਾਟ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਅੱਜ ਤੋਂ ਪੰਜਾਬ ਨੂੰ ਇਕ ਸਾਲ ਵਿਚ ਕਰੀਬ 1500 ਕਰੋੜ ਰੁਪਏ ਦਾ ਫਾਇਦਾ ਹੋਵੇਗਾ ਅਤੇ ਹੁਣ 30 ਸਾਲ ਤੱਕ ਕੋਲੇ ਦੀ ਕੋਈ ਕਮੀ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਕੋਲੇ ਕਰਕੇ ਪੰਜਾਬ ਵਿਚ ਕੋਈ ਯੂਨਿਟ ਬੰਦ ਨਹੀਂ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ 2015 ਤੋਂ ਲੈ ਕੇ 2018 ਤੱਕ ਇਹ ਕੋਲਾ ਮਾਈਨ ਇਸ ਕਰਕੇ ਬੰਦ ਰਹੀ ਕਿਉਂਕਿ ਕੋਈ ਟੈਂਡਰ ਨਹੀਂ ਪਾਏ ਗਏ ਸਨ। ਫਿਰ 2018 ਵਿਚ ਸੁਪਰੀਮ ਕੋਰਟ ਕੋਲ ਮਾਮਲਾ ਪੁੱਜਾ ਅਤੇ 2021 ਵਿਚ ਸੁਪਰੀਮ ਕੋਰਟ ਨੇ ਸਾਡੇ ਹੱਕ ਵਿਚ ਫੈਸਲਾ ਕੀਤਾ। ਇਸ ਦੇ ਨਾਲ ਹੀ ਭਗਵੰਤ ਮਾਨ ਨੇ ਪੀ.ਐੱਸ.ਪੀ.ਸੀ. ਐੱਲ. ਨੂੰ ਇਕ ਸਾਲ ਵਿਚ 600 ਕਰੋੜ ਦਾ ਫਾਇਦਾ ਹੋਵੇਗਾ। ਬਿਜਲੀ ਸਮਝੌਤਿਆਂ ਦੀ ਸਮੀਖਿਆ ਕੀਤੀ ਜਾਵੇਗੀ। ਇਥੇ ਦੱਸਣਯੋਗ ਹੈ ਕਿ ਪਿਛਲੇ ਦਿਨੀਂ ਝਾਰਖੰਡ ਦੇ ਪਛਵਾੜਾ ਵਿਚ ਪੰਜਾਬ ਦੀ ਕੋਲ ਖਾਣ ਸ਼ੁਰੂ ਕੀਤੀ ਗਈ ਸੀ।
ਇਹ ਗੱਡੀ ਤਕਰੀਬਨ 8 ਸਾਲਾਂ ਦੀ ਉਡੀਕ ਤੋਂ ਬਾਅਦ ਅੱਜ ਝਾਰਖੰਡ ਦੇ ਪਛਵਾੜਾ ਕੋਲ ਮਾਈਨ ਤੋਂ ਪੰਜਾਬ ਪਹੁੰਚੀ ਹੈ। 8 ਸਾਲਾ ਦੇ ਵਕਫ਼ੇ ਮਗਰੋਂ ਪੰਜਾਬ ਨੂੰ ਪਛਵਾੜਾ ਕੋਲੇ ਦੀ ਖਾਣ ਦਾ ਪਹਿਲਾ ਰੇਲਵੇ ਟਰੈਕ ਮਿਲਿਆ, ਜੋ ਕੇਂਦਰ ਸਰਕਾਰ ਵੱਲੋਂ ਸੂਬੇ ਨੂੰ ਅਲਾਟ ਕੀਤਾ ਗਿਆ ਸੀ। ਇਹ ਸੂਬੇ ਨੂੰ ਲਗਭਗ ਹਰ ਸਾਲ 1000 ਕਰੋੜ ਰੁਪਏ ਦੀ ਬਚਤ ਕਰਨ ਅਤੇ ਕੋਲ ਇੰਡੀਆ ਲਿਮਟਿਡ ਤੋਂ ਕੋਲੇ ਦੀ ਸੀਮਤ ਸਪਲਾਈ 'ਤੇ ਨਿਰਭਤਾ ਨੂੰ ਖ਼ਤਮ ਕਰਨ ਵਿਚ ਮਦਦ ਕਰੇਗਾ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।