ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾ, 2 ਕੈਬਨਿਟ ਮੰਤਰੀਆਂ ਤੇ 6 ਵਿਧਾਇਕਾਂ ਖਿਲਾਫ ਗੈਰ ਜ਼ਮਾਨਤੀ ਵਾਰੰਟ ਜਾਰੀ
Punjab News: ਤਰਨ ਤਾਰਨ ਜ਼ਿਲ੍ਹਾ ਅਦਾਲਤ ਵੱਲੋਂ ਮੰਗਲਵਾਰ ਨੂੰ ਪੰਜਾਬ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਦੋ ਕੈਬਨਿਟ ਮੰਤਰੀਆਂ ਗੁਰਮੀਤ ਸਿੰਘ ਮੀਤ ਹੇਅਰ ਤੇ ਲਾਲਜੀਤ ਸਿੰਘ ਭੁੱਲਰ ਸਮੇਤ 9 ਲੋਕਾਂ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ
ਮਨਪ੍ਰੀਤ ਕੌਰ ਦੀ ਰਿਪੋਰਟ
Punjab News: ਤਰਨ ਤਾਰਨ ਜ਼ਿਲ੍ਹਾ ਅਦਾਲਤ ਵੱਲੋਂ ਮੰਗਲਵਾਰ ਨੂੰ ਪੰਜਾਬ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਦੋ ਕੈਬਨਿਟ ਮੰਤਰੀਆਂ ਗੁਰਮੀਤ ਸਿੰਘ ਮੀਤ ਹੇਅਰ ਤੇ ਲਾਲਜੀਤ ਸਿੰਘ ਭੁੱਲਰ ਸਮੇਤ 9 ਲੋਕਾਂ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ। 'ਆਪ' ਦੇ ਕੁਝ ਵਿਧਾਇਕਾਂ ਤੇ ਪਾਰਟੀ ਵਰਕਰਾਂ ਖਿਲਾਫ ਵੀ ਵਾਰੰਟ ਜਾਰੀ ਕੀਤੇ ਗਏ ਹਨ।
ਮਿਲੀ ਜਾਣਕਾਰੀ ਮੁਤਾਬਕ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਡਿਪਟੀ ਸਪੀਕਰ ਜੈ ਕ੍ਰਿਸ਼ਨ ਰੋੜੀ, ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ, ਗੁਰਮੀਤ ਸਿੰਘ ਮੀਤ ਹੇਅਰ, ਵਿਧਾਇਕ ਦਲਬੀਰ ਸਿੰਘ ਟੋਂਗ , ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਵਿਧਾਇਕ ਕੁਲਵੰਤ ਸਿੰਘ ਪੰਡੋਰੀ ਤੇ ਇਕ ਵਰਕਰ ਸਮੇਤ ਕੁੱਲ 9 ਦੇ ਖਿਲਾਫ ਗ਼ੈਰ- ਜ਼ਮਾਨਤੀ ਵਾਰੰਟ ਜਾਰੀ ਹੋਇਆ ਹੈ।
ਇਹ ਹੈ ਮਾਮਲਾ
2020 'ਚ ਨਕਲੀ ਸ਼ਰਾਬ ਕਾਰਨ ਅੰਮ੍ਰਿਤਸਰ ਤੇ ਤਰਨ ਤਾਰਨ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ 100 ਦੇ ਕਰੀਬ ਮੌਤਾਂ ਹੋਣ 'ਤੇ 'ਆਪ' ਆਗੂਆਂ ਵੱਲੋਂ 20 ਅਗਸਤ, 2020 ਨੂੰ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਸਾਹਮਣੇ ਧਰਨਾ ਦਿੱਤਾ ਗਿਆ ਸੀ ਅਤੇ ਰਾਸ਼ਟਰੀ ਰਾਜ ਮਾਰਗ ਜਾਮ ਕਰਨ ਨੂੰ ਲੈ ਕੇ ਉਨ੍ਹਾਂ ਸਮੇਤ ਕਈ ਹੋਰ ਨੇਤਾਵਾਂ 'ਤੇ ਸਦਰ ਪੁਲਿਸ ਨੇ ਧਾਰਾ 188, ਸੀਆਰਪੀਸੀ ਤੇ ਆਫ਼ਤ ਪ੍ਰਬੰਧਨ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਸੀ। ਹੂਚ ਘਟਨਾ ਦੇ ਵਿਰੋਧ 'ਚ ਧਰਨਾ ਦੇਣ ਦੇ ਦੋਸ਼ ਵਿੱਚ ‘ਆਪ’ ਆਗੂ ਤੇ ਵਰਕਰ ਅਦਾਲਤ ਵਿੱਚ ਪੇਸ਼ ਹੋਣ ਵਿੱਚ ਅਸਫਲ ਰਹੇ ਸਨ। ਜਿਸ ਦੇ ਚਲਦੇ ਉਨ੍ਹਾਂ ਦੀ ਗੈਰ-ਹਾਜ਼ਰੀ ਦਾ ਨੋਟਿਸ ਲੈਂਦਿਆਂ ਅਦਾਲਤ ਨੇ ਮੰਗਲਵਾਰ ਨੂੰ ਉਨ੍ਹਾਂ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਹੈੈ।
ਆਮ ਆਦਮੀ ਪਾਰਟੀ ਦੇ ਅਹੁਦੇਦਾਰ ਤੇ ਵਰਕਰ ਮਾਈਨਿੰਗ ਮਾਫੀਆ ਨਾਲ ਰਲ ਕੇ ਸਰਕਾਰੀ ਖ਼ਜ਼ਾਨੇ ਨੂੰ ਲੁੱਟ ਰਹੇ: ਸੁਖਬੀਰ ਬਾਦਲ
ਆਮ ਆਦਮੀ ਪਾਰਟੀ ਦੀ ਤਬਾਦਲਾ ਨੀਤੀ, ਹੁਣ ਇੰਝ ਹੋਣਗੀਆਂ ਅਧਿਆਪਕਾਂ ਦੀ ਬਦਲੀਆਂ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।