Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਕੇਂਦਰ ਸਰਕਾਰ ਵੀ ਐਕਸ਼ਨ ਮੋਡ ਵਿੱਚ ਹੈ। ਕੇਂਦਰ ਦੇ ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ ਨੇ ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਸਾੜਨ ਤੋਂ ਰੋਕਣ ਫਲਾਇੰਗ ਸਕੁਐਡ ਤਾਇਨਾਤ ਕੀਤੇ ਹਨ।
Stubble Burning in Punjab: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਕੇਂਦਰ ਸਰਕਾਰ ਵੀ ਐਕਸ਼ਨ ਮੋਡ ਵਿੱਚ ਹੈ। ਕੇਂਦਰ ਦੇ ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ (ਸੀਏਕਿਊਐਮ) ਨੇ ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਸਾੜਨ ਤੋਂ ਰੋਕਣ ਲਈ ਪੰਜਾਬ ਦੇ 16 ਜ਼ਿਲ੍ਹਿਆਂ ਤੇ ਹਰਿਆਣਾ ਦੇ 10 ਜ਼ਿਲ੍ਹਿਆਂ ਵਿੱਚ ਫਲਾਇੰਗ ਸਕੁਐਡ ਤਾਇਨਾਤ ਕੀਤੇ ਹਨ।
ਕੇਂਦਰ ਸਰਕਾਰ ਦੇ ਅਧਿਕਾਰੀ ਨੇ ਕਿਹਾ ਕਿ ਇਸ ਦੌਰਾਨ ਸੂਬਿਆਂ ਤੇ ਕੇਂਦਰ ਦਰਮਿਆਨ ਤਾਲਮੇਲ ਵਧਾਉਣ ਲਈ ਮੁਹਾਲੀ ਤੇ ਚੰਡੀਗੜ੍ਹ ਵਿੱਚ ਝੋਨੇ ਦਾ ਪਰਾਲੀ ਪ੍ਰਬੰਧਨ ਸੈੱਲ ਜਲਦੀ ਹੀ ਸਥਾਪਤ ਕੀਤਾ ਜਾਵੇਗਾ। ਇਹ ਫੈਸਲਾ ਉਦੋਂ ਕੀਤਾ ਗਿਆ ਹੈ ਜਦੋਂ ਸੁਪਰੀਮ ਕੋਰਟ ਨੇ ਪ੍ਰਦੂਸ਼ਣ ਨੂੰ ਰੋਕਣ ਲਈ ਸੀਏਕਿਊਐਮ ਦੀ ਕਾਰਵਾਈ ’ਤੇ ਸਵਾਲ ਉਠਾਏ ਹਨ।
ਸੀਏਕਿਊਐਮ ਦੇ ਅਧਿਕਾਰੀ ਨੇ ਕਿਹਾ ਕਿ ਪੰਜਾਬ ਤੇ ਹਰਿਆਣਾ ਸਰਕਾਰਾਂ ਨੇ 2024 ਦੇ ਸਾਉਣੀ ਸੀਜ਼ਨ ਦੌਰਾਨ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਵੱਡੇ ਪੱਧਰ ’ਤੇ ਯੋਜਨਾਵਾਂ ਤਿਆਰ ਕੀਤੀਆਂ ਹਨ। ਇਸ ਤੋਂ ਇਲਾਵਾ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਉੱਡਣ ਦਸਤੇ ਅਗਲੇ ਦੋ ਮਹੀਨਿਆਂ ਲਈ ਦੋਵਾਂ ਰਾਜਾਂ ਵਿੱਚ ਤਾਇਨਾਤ ਕੀਤੇ ਗਏ ਹਨ। ਇਹ ਦਸਤੇ ਸੂਬਾ ਸਰਕਾਰ ਨਾਲ ਤਾਲਮੇਲ ਕਰਨਗੇ।
ਇਹ ਵੀ ਪੜ੍ਹੋ: ਚੰਡੀਗੜ੍ਹ ਅਤੇ ਪੰਜਾਬ ਵਿਚ ਕੱਲ੍ਹ ਨੂੰ ਵੀ ਛੁੱਟੀ ਦਾ ਐਲਾਨ
ਹਾਸਲ ਜਾਣਕਾਰੀ ਮੁਤਾਬਕ ਪੰਜਾਬ ਦੇ ਜਿਨ੍ਹਾਂ 16 ਜ਼ਿਲ੍ਹਿਆਂ ਵਿੱਚ ਫਲਾਇੰਗ ਸਕੁਐਡ ਤਾਇਨਾਤ ਕੀਤੇ ਗਏ ਹਨ, ਉਨ੍ਹਾਂ ਵਿੱਚ ਅੰਮ੍ਰਿਤਸਰ, ਬਰਨਾਲਾ, ਬਠਿੰਡਾ, ਫਰੀਦਕੋਟ, ਫਤਿਹਗੜ੍ਹ ਸਾਹਿਬ, ਫਾਜ਼ਿਲਕਾ, ਫਿਰੋਜ਼ਪੁਰ, ਜਲੰਧਰ, ਕਪੂਰਥਲਾ, ਲੁਧਿਆਣਾ, ਮਾਨਸਾ, ਮੋਗਾ, ਮੁਕਤਸਰ, ਪਟਿਆਲਾ, ਸੰਗਰੂਰ ਤੇ ਤਰਨ ਤਾਰਨ ਸ਼ਾਮਲ ਹਨ।
ਕੇਂਦਰ ਸਰਕਾਰ ਦੇ ਅਧਿਕਾਰੀ ਨੇ ਕਿਹਾ ਕਿ ਇਸ ਦੌਰਾਨ ਸੂਬਿਆਂ ਤੇ ਕੇਂਦਰ ਦਰਮਿਆਨ ਤਾਲਮੇਲ ਵਧਾਉਣ ਲਈ ਮੁਹਾਲੀ ਤੇ ਚੰਡੀਗੜ੍ਹ ਵਿੱਚ ਝੋਨੇ ਦਾ ਪਰਾਲੀ ਪ੍ਰਬੰਧਨ ਸੈੱਲ ਜਲਦੀ ਹੀ ਸਥਾਪਤ ਕੀਤਾ ਜਾਵੇਗਾ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਡਿਟੇਲ ਵਿੱਚ ਪੜ੍ਹ ਸਕਦੇ ਹੋ ।