Punjab News: ਪੰਜਾਬ ਵਿੱਚ ਪਰਾਲੀ ਸਾੜਨ ਤੋਂ ਰੋਕਣ 'ਚ ਨਾਕਾਮ ਰਹੇ 397 ਅਧਿਕਾਰੀਆਂ ਨੂੰ ਨੋਟਿਸ, ਹਵਾ ਪ੍ਰਦੂਸ਼ਣ ਨੇ ਵਧਾਈ ਚਿੰਤਾ
Punjab News: ਪੰਜਾਬ ਦੇ ਸਾਰੇ ਸ਼ਹਿਰਾਂ ਅਤੇ ਚੰਡੀਗੜ੍ਹ ਵਿੱਚ ਤਾਪਮਾਨ ਵਿੱਚ ਲਗਾਤਾਰ ਬਦਲਾਅ ਹੋ ਰਿਹਾ ਹੈ। ਇਸ ਵਿਚਾਲੇ ਪਰਾਲੀ ਸਾੜਨ ਦੇ ਕਈ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਜਿਸ ਨਾਲ ਹਵਾ ਪ੍ਰਦੂਸ਼ਣ ਦਾ ਪੱਧਰ ਵੀ
Punjab News: ਪੰਜਾਬ ਦੇ ਸਾਰੇ ਸ਼ਹਿਰਾਂ ਅਤੇ ਚੰਡੀਗੜ੍ਹ ਵਿੱਚ ਤਾਪਮਾਨ ਵਿੱਚ ਲਗਾਤਾਰ ਬਦਲਾਅ ਹੋ ਰਿਹਾ ਹੈ। ਇਸ ਵਿਚਾਲੇ ਪਰਾਲੀ ਸਾੜਨ ਦੇ ਕਈ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਜਿਸ ਨਾਲ ਹਵਾ ਪ੍ਰਦੂਸ਼ਣ ਦਾ ਪੱਧਰ ਵੀ ਵੱਧਦਾ ਜਾ ਰਿਹਾ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਪਿਛਲੇ 24 ਘੰਟਿਆਂ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਇਆ ਹੈ। ਇਹ ਆਮ ਨਾਲੋਂ 2.8 ਡਿਗਰੀ ਵੱਧ ਹੈ। ਹਾਲਾਂਕਿ ਹੁਣ ਰਾਤਾਂ ਠੰਡੀਆਂ ਹੋਣ ਲੱਗ ਪਈਆਂ ਹਨ। ਸੂਬੇ 'ਚ ਫਰੀਦਕੋਟ ਸਭ ਤੋਂ ਗਰਮ ਰਿਹਾ ਹੈ। ਇੱਥੇ ਤਾਪਮਾਨ 36 ਡਿਗਰੀ ਦਰਜ ਕੀਤਾ ਗਿਆ ਹੈ।
ਸੂਬੇ ਵਿੱਚ ਹਵਾ ਪ੍ਰਦੂਸ਼ਣ ਦਾ ਪੱਧਰ ਕਾਫੀ ਵੱਧ ਗਿਆ ਹੈ, ਜੋ ਕਿ ਚਿੰਤਾ ਦਾ ਵਿਸ਼ਾ ਹੈ। ਦੂਜੇ ਪਾਸੇ ਪਰਾਲੀ ਸਾੜਨ ਤੋਂ ਰੋਕਣ ਵਿੱਚ ਨਾਕਾਮ ਰਹੇ 397 ਨੋਡਲ ਅਫ਼ਸਰਾਂ ਅਤੇ ਸੁਪਰਵਾਈਜ਼ਰਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ। ਇਹ ਕਾਰਵਾਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਕੀਤੀ ਗਈ ਹੈ।
ਉਨ੍ਹਾਂ ਤੋਂ ਪੁੱਛਿਆ ਗਿਆ ਹੈ ਕਿ ਸੂਚਨਾ ਮਿਲਣ ਦੇ ਬਾਅਦ ਖੇਤਾਂ ਵਿੱਚ ਲੱਗੀ ਅੱਗ ਨੂੰ ਬੁਝਾਉਣ ਲਈ ਸਮੇਂ ਸਿਰ ਕਾਰਵਾਈ ਕਿਉਂ ਨਹੀਂ ਕੀਤੀ ਗਈ। ਤਰਨਤਾਰਨ 130 ਅਤੇ ਅੰਮ੍ਰਿਤਸਰ 98 ਨੂੰ ਵੱਧ ਤੋਂ ਵੱਧ ਨੋਟਿਸ ਜਾਰੀ ਕੀਤੇ ਗਏ ਹਨ।
108 ਥਾਵਾਂ 'ਤੇ ਪਰਾਲੀ ਸਾੜੀ ਗਈ
ਸੂਬੇ ਵਿੱਚ ਪਰਾਲੀ ਸਾੜਨ ਨੂੰ ਲੈ ਕੇ ਸਖ਼ਤੀ ਹੋਣ ਦੇ ਬਾਵਜੂਦ ਵੀ ਪਰਾਲੀ ਸਾੜਨ ਦੇ ਮਾਮਲੇ ਸਾਹਮਣੇ ਆ ਰਹੇ ਹਨ। ਪਿਛਲੇ 24 ਘੰਟਿਆਂ ਦੌਰਾਨ 108 ਥਾਵਾਂ 'ਤੇ ਪਰਾਲੀ ਸਾੜਨ ਦੇ ਮਾਮਲੇ ਦਰਜ ਕੀਤੇ ਗਏ ਹਨ। ਇਸ ਦਾ ਸਿੱਧਾ ਅਸਰ ਹਵਾ 'ਤੇ ਪੈ ਰਿਹਾ ਹੈ, ਜੋ ਪ੍ਰਦੂਸ਼ਿਤ ਹੋ ਰਹੀ ਹੈ। ਅੰਮ੍ਰਿਤਸਰ ਦਾ AQI ਸਵੇਰੇ 5 ਵਜੇ 260 ਦਰਜ ਕੀਤਾ ਗਿਆ। ਹਾਲਾਂਕਿ, ਇਹ ਰਾਹਤ ਦੀ ਗੱਲ ਹੈ ਕਿ ਚੰਡੀਗੜ੍ਹ ਸਮੇਤ ਸਾਰੇ ਸ਼ਹਿਰਾਂ ਦਾ AQI ਪੱਧਰ ਘਟ ਰਿਹਾ ਹੈ।
ਮੰਡੀ ਗੋਬਿੰਦਗੜ੍ਹ ਵਿੱਚ AQI 211 ਦਰਜ ਕੀਤਾ ਗਿਆ ਹੈ। ਬਠਿੰਡਾ ਦਾ AQI 123, ਜਲੰਧਰ ਦਾ AQI 169, ਖੰਨਾ ਦਾ AQI 136, ਲੁਧਿਆਣਾ ਦਾ AQI 155, ਪਟਿਆਲਾ ਦਾ AQI 154 ਅਤੇ ਰੂਪਨਗਰ ਦਾ AQI 144 ਹੈ।
ਚੰਡੀਗੜ੍ਹ ਵਿੱਚ ਤਿੰਨ ਥਾਵਾਂ 'ਤੇ AQI ਮਾਪਿਆ ਜਾਂਦਾ ਹੈ। ਸੈਕਟਰ-22 ਵਿੱਚ AQI 134 ਦਰਜ ਕੀਤਾ ਗਿਆ। ਸੈਕਟਰ-25 ਵਿੱਚ AQI 116 ਸੀ। ਮੁਹਾਲੀ ਦੇ ਨਾਲ ਲੱਗਦੇ ਸੈਕਟਰ-53 ਵਿੱਚ AQI ਪੱਧਰ 160 ਦਰਜ ਕੀਤਾ ਗਿਆ।
ਪੰਜਾਬ ਦੇ ਵੱਡੇ ਸ਼ਹਿਰਾਂ ਵਿੱਚ ਦਰਜ ਕੀਤਾ ਗਿਆ ਤਾਪਮਾਨ
ਚੰਡੀਗੜ੍ਹ — ਸ਼ਨੀਵਾਰ ਨੂੰ ਵੱਧ ਤੋਂ ਵੱਧ ਤਾਪਮਾਨ 33.6 ਡਿਗਰੀ ਦਰਜ ਕੀਤਾ ਗਿਆ। ਅੱਜ ਮੌਸਮ ਸਾਫ਼ ਰਹੇਗਾ। ਤਾਪਮਾਨ 18.0 ਤੋਂ 31.0 ਡਿਗਰੀ ਦੇ ਵਿਚਕਾਰ ਰਹੇਗਾ।
ਅੰਮ੍ਰਿਤਸਰ — ਸ਼ਨੀਵਾਰ ਨੂੰ ਵੱਧ ਤੋਂ ਵੱਧ ਤਾਪਮਾਨ 32.4 ਡਿਗਰੀ ਦਰਜ ਕੀਤਾ ਗਿਆ। ਅੱਜ ਮੌਸਮ ਸਾਫ਼ ਰਹੇਗਾ। ਤਾਪਮਾਨ 17.0 ਤੋਂ 33.0 ਡਿਗਰੀ ਦੇ ਵਿਚਕਾਰ ਰਹੇਗਾ।
ਜਲੰਧਰ — ਸ਼ਨੀਵਾਰ ਸ਼ਾਮ ਨੂੰ ਤਾਪਮਾਨ 33.0 ਡਿਗਰੀ ਦਰਜ ਕੀਤਾ ਗਿਆ। ਅੱਜ ਮੌਸਮ ਸਾਫ਼ ਰਹੇਗਾ। ਤਾਪਮਾਨ 16 ਤੋਂ 32 ਡਿਗਰੀ ਦੇ ਵਿਚਕਾਰ ਰਹੇਗਾ।
ਪਟਿਆਲਾ — ਸ਼ਨੀਵਾਰ ਨੂੰ ਵੱਧ ਤੋਂ ਵੱਧ ਤਾਪਮਾਨ 34.3 ਡਿਗਰੀ ਦਰਜ ਕੀਤਾ ਗਿਆ। ਅੱਜ ਮੌਸਮ ਸਾਫ਼ ਰਹੇਗਾ। ਤਾਪਮਾਨ 18 ਤੋਂ 34 ਡਿਗਰੀ ਦੇ ਵਿਚਕਾਰ ਦਰਜ ਕੀਤਾ ਜਾਵੇਗਾ।
ਮੋਹਾਲੀ — ਬੀਤੇ ਦਿਨ ਵੱਧ ਤੋਂ ਵੱਧ ਤਾਪਮਾਨ 34.1 ਡਿਗਰੀ ਦਰਜ ਕੀਤਾ ਗਿਆ। ਮੌਸਮ ਸਾਫ਼ ਰਹੇਗਾ। ਅੱਜ ਤਾਪਮਾਨ 19 ਡਿਗਰੀ ਤੋਂ 34 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਲੁਧਿਆਣਾ – ਸ਼ਨੀਵਾਰ ਨੂੰ ਵੱਧ ਤੋਂ ਵੱਧ ਤਾਪਮਾਨ 33.6 ਡਿਗਰੀ ਦਰਜ ਕੀਤਾ ਗਿਆ। ਅੱਜ ਬੱਦਲ ਛਾਏ ਰਹਿਣਗੇ। ਤਾਪਮਾਨ 17 ਤੋਂ 33 ਡਿਗਰੀ ਦੇ ਵਿਚਕਾਰ ਦਰਜ ਕੀਤਾ ਗਿਆ।