Punjab News: ਸਿੱਖਿਆ ਵਿਭਾਗ ਦਾ ਵੱਡਾ ਫੈਸਲਾ! ਹੁਣ ਵੀਕੈਂਡ 'ਤੇ ਵੀ ਖੁੱਲ੍ਹਣਗੇ ਸਿੱਖਿਆ ਵਿਭਾਗ ਦੇ ਦਫ਼ਤਰ, ਜਾਣੋ ਕਾਰਨ
Punjab Board: ਸ਼ਨੀਵਾਰ ਤੇ ਐਤਵਾਰ ਨੂੰ ਸਰਕਾਰੀ ਅਤੇ ਜ਼ਿਆਦਾਤਰ ਪ੍ਰਾਈਵੇਟ ਦਫ਼ਤਰਾਂ ਵਿੱਚ ਛੁੱਟੀ ਹੁੰਦੀ ਹੈ ਪਰ ਇਸ ਵਾਰ ਸਿੱਖਿਆ ਵਿਭਾਗ ਦੇ ਕਰਮਚਾਰੀਆਂ ਨੂੰ ਆਉਣਾ ਪਵੇਗਾ।
Education Department: ਸਿੱਖਿਆ ਵਿਭਾਗ ਨੇ ਵਰਕਿੰਗ ਡੇਅ (Working Day) ਨੂੰ ਲੈ ਕੇ ਨਵੇਂ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਦੱਸਿਆ ਕਿ 5 ਸਤੰਬਰ ਨੂੰ ਹੋਣ ਵਾਲੇ ਸਟੇਟ ਟੀਚਰ ਐਵਾਰਡ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ ਸਿੱਖਿਆ ਵਿਭਾਗ ਦੇ ਦਫ਼ਤਰ ਆਮ ਦਿਨਾਂ ਵਾਂਗ 2 ਤੇ 3 ਸਤੰਬਰ ਯਾਨੀ ਸ਼ਨੀਵਾਰ ਅਤੇ ਐਤਵਾਰ ਨੂੰ ਵੀ ਖੁੱਲ੍ਹਣਗੇ। ਸ਼ਨੀਵਾਰ ਤੇ ਐਤਵਾਰ ਨੂੰ ਸਰਕਾਰੀ ਅਤੇ ਜ਼ਿਆਦਾਤਰ ਪ੍ਰਾਈਵੇਟ ਦਫ਼ਤਰਾਂ ਵਿੱਚ ਛੁੱਟੀ ਹੁੰਦੀ ਹੈ ਪਰ ਇਸ ਵਾਰ ਸਿੱਖਿਆ ਵਿਭਾਗ ਦੇ ਕਰਮਚਾਰੀਆਂ ਨੂੰ ਆਉਣਾ ਪਵੇਗਾ।
ਭਾਰਤ ਸਰਕਾਰ ਵੱਲੋਂ ਨੈਸ਼ਨਲ ਐਵਾਰਡ ਨਾਲ ਸਨਮਾਨਿਤ
ਦੱਸ ਦੇਈਏ ਕਿ ਇਸ ਵਾਰ ਅਧਿਆਪਕ ਦਿਵਸ ਮੌਕੇ ਭਾਰਤ ਸਰਕਾਰ ਦੇਸ਼ ਭਰ ਦੇ 50 ਅਧਿਆਪਕਾਂ ਨੂੰ ਰਾਸ਼ਟਰੀ ਪੁਰਸਕਾਰਾਂ ਨਾਲ ਸਨਮਾਨਿਤ ਕਰਨ ਜਾ ਰਹੀ ਹੈ। 5 ਸਤੰਬਰ ਨੂੰ ਅਧਿਆਪਕ ਦਿਵਸ ਮੌਕੇ ਦੇਸ਼ ਭਰ ਦੇ ਅਧਿਆਪਕਾਂ ਨੂੰ ਰਾਸ਼ਟਰੀ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਜਾਂਦਾ ਹੈ।
ਅਜਿਹੇ ਅਧਿਆਪਕ ਜਿਨ੍ਹਾਂ ਦੇ ਸ਼ਾਨਦਾਰ ਯੋਗਦਾਨ ਨੇ ਕਈ ਵਿਦਿਆਰਥੀਆਂ ਦਾ ਭਵਿੱਖ ਬਦਲ ਦਿੱਤਾ ਹੈ। ਇਸ ਵਾਰ ਭਾਰਤ ਸਰਕਾਰ ਵੱਲੋਂ ਦਿੱਤੇ ਜਾਣ ਵਾਲੇ ਨੈਸ਼ਨਲ ਐਵਾਰਡ ਲਈ ਲੁਧਿਆਣਾ ਦੇ ਇਕ ਅਧਿਆਪਕ ਨੂੰ ਸ਼ਾਮਲ ਕੀਤਾ ਗਿਆ ਹੈ, ਜਿਸ ਨੂੰ ਭਾਰਤ ਸਰਕਾਰ ਵੱਲੋਂ ਨੈਸ਼ਨਲ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ।
ਸਿੱਖਿਆ ਵਿਭਾਗ ਦੇ ਕਰਮਚਾਰੀਆਂ ਨੂੰ ਆਉਣਾ ਪਵੇਗਾ
ਡਾਇਰੈਕਟਰ, ਜਨਰਲ ਸਕੂਲ ਸਿੱਖਿਆ, ਪੰਜਾਬ ਮੋਹਾਲੀ
ਡਾਇਰੈਕਟਰ, ਸਿੱਖਿਆ ਵਿਭਾਗ (ਸੈ. ਸਿ.) ਪੰਜਾਬ ਮੋਹਾਲੀ
ਡਾਇਰੈਕਟਰ, ਸਿੱਖਿਆ ਵਿਭਾਗ (ਏ. ਸਿ.), ਪੰਜਾਬ ਮੋਹਾਲੀ
ਡਾਇਰੈਕਟਰ, SCART, ਪੰਜਾਬ ਮੋਹਾਲੀ
ਹੋਰ ਪੜ੍ਹੋ : UGC NET ਦਸੰਬਰ ਸੈਸ਼ਨ ਦੀ ਪ੍ਰੀਖਿਆ ਲਈ ਨੋਟੀਫਿਕੇਸ਼ਨ ਜਲਦ ਹੋਵੇਗੀ ਜਾਰੀ, ਅਪਲਾਈ ਕਰਨਾ ਨਾ ਭੁੱਲਣਾ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
Education Loan Information:
Calculate Education Loan EMI