Punjab News: ਪੰਜਾਬ 'ਚ ਹੁਣ ਇਹ ਕਰਮਚਾਰੀ ਖੋਲ੍ਹਣਗੇ ਮੋਰਚਾ, 28 ਤਰੀਕ ਨੂੰ ਸਰਕਾਰ ਦੇ ਵਿਰੋਧ 'ਚ ਕਰਨਗੇ ਪ੍ਰਦਰਸ਼ਨ; ਜਾਣੋ ਮਾਮਲਾ...
Punjab News: ਕੰਟਰੈਕਟ ਵਰਕਰਜ਼ ਸਟ੍ਰਗਲ ਫਰੰਟ (ਪੰਜਾਬ) ਦੇ ਬੈਨਰ ਹੇਠ, ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਕਰਮਚਾਰੀ ਕੰਟਰੈਕਟ ਵਰਕਰਜ਼ ਯੂਨੀਅਨ ਰਜਿਸਟਰ 23 ਦੇ ਸੂਬਾ ਪ੍ਰਧਾਨ ਸ਼ੇਰ ਸਿੰਘ ਖੰਨਾ, ਗਗਨਦੀਪ ਸਿੰਘ ਸੁਨਾਮ...

Punjab News: ਕੰਟਰੈਕਟ ਵਰਕਰਜ਼ ਸਟ੍ਰਗਲ ਫਰੰਟ (ਪੰਜਾਬ) ਦੇ ਬੈਨਰ ਹੇਠ, ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਕਰਮਚਾਰੀ ਕੰਟਰੈਕਟ ਵਰਕਰਜ਼ ਯੂਨੀਅਨ ਰਜਿਸਟਰ 23 ਦੇ ਸੂਬਾ ਪ੍ਰਧਾਨ ਸ਼ੇਰ ਸਿੰਘ ਖੰਨਾ, ਗਗਨਦੀਪ ਸਿੰਘ ਸੁਨਾਮ, ਗੁਰਪ੍ਰੀਤ ਸਿੰਘ ਮੌੜ ਅਤੇ ਗੁਰਵਿੰਦਰ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਸੰਗਰੂਰ ਸ਼ਹਿਰ ਦੇ ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ ਵਿੱਚ 28 ਸਤੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਨੂੰ ਲੈ ਸੂਬਾ ਪੱਧਰੀ ਮੀਟਿੰਗ ਹੋਈ। ਵੱਖ-ਵੱਖ ਆਗੂਆਂ ਨੇ ਆਪਣੇ ਸੁਝਾਅ ਪੇਸ਼ ਕੀਤੇ, ਅਤੇ 28 ਸਤੰਬਰ ਤੋਂ ਪਹਿਲਾਂ ਸੰਗਰੂਰ ਸ਼ਹਿਰ ਵਿੱਚ ਕੰਟਰੈਕਟ ਵਰਕਰਾਂ ਵੱਲੋਂ ਵਿਸ਼ਾਲ ਝੰਡਾ ਮਾਰਚ ਕੱਢਿਆ ਜਾਏਗਾ।
ਉਨ੍ਹਾਂ ਨੇ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਲੋਕਾਂ ਨਾਲ ਕੀਤੇ ਗਏ ਵਾਅਦੇ ਸਾਢੇ ਤਿੰਨ ਸਾਲਾਂ ਬਾਅਦ ਵੀ ਅਧੂਰੇ ਹਨ। ਪੰਜਾਬ ਵਿੱਚ ਕੰਟਰੈਕਟ ਵਰਕਰਾਂ ਨੂੰ ਰੈਗੂਲਰ ਕਰਨ ਦਾ ਵਾਅਦਾ ਕਰਨ ਵਾਲੀ ਸਰਕਾਰ ਹੁਣ ਮੀਟਿੰਗਾਂ ਤੋਂ ਭੱਜ ਰਹੀ ਹੈ। ਪੰਜਾਬ ਭਰ ਦੇ ਕੰਟਰੈਕਟ ਵਰਕਰ ਆਪਣੇ ਵਾਅਦਿਆਂ ਤੋਂ ਭੱਜ ਰਹੀ ਸਰਕਾਰ ਵਿਰੁੱਧ ਕਈ ਮੀਟਿੰਗਾਂ ਕਰ ਰਹੇ ਹਨ। ਆਮ ਵਰਕਰ 20 ਸਾਲਾਂ ਤੋਂ ਵਿਭਾਗਾਂ ਵਿੱਚ ਮਾਮੂਲੀ ਤਨਖਾਹਾਂ 'ਤੇ ਕੰਮ ਕਰ ਰਹੇ ਹਨ। ਜੋ ਅੱਜ ਮਹਿੰਗਾਈ ਦੇ ਇਸ ਯੁੱਗ ਵਿੱਚ ਅੱਠ ਤੋਂ ਦਸ ਹਜ਼ਾਰ ਰੁਪਏ ਨਾਲ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਚਲਾ ਰਹੇ ਹਨ।
ਇਸ ਮੌਕੇ ਪ੍ਰਦੀਪ ਕੁਮਾਰ ਚੀਮਾ, ਜ਼ਿਲ੍ਹਾ ਪ੍ਰਧਾਨ ਜਸਵੀਰ ਸਿੰਘ ਭੀਖੀ, ਜ਼ਿਲ੍ਹਾ ਪ੍ਰਧਾਨ ਮੁਖਤਿਆਰ ਸਿੰਘ ਕਾਂਝਲਾ, ਕੁਲਵਿੰਦਰ ਸਿੰਘ ਚੀਮਾ, ਭੁਪਿੰਦਰ ਸਿੰਘ ਲੌਂਗੋਵਾਲ, ਭੁਪਿੰਦਰ ਸਿੰਘ ਫਤਹਿਗੜ੍ਹ ਸਾਹਿਬ, ਇਕਬਾਲ ਪ੍ਰੀਤ ਸਿੰਘ, ਪ੍ਰਮੋਦ ਕੁਮਾਰ ਖਨੌਰੀ, ਪ੍ਰਦੀਪ ਸਿੰਘ ਛਾਹੜ, ਗੁਰਵਿੰਦਰ ਸਿੰਘ ਲਹਿਰਾ, ਜਗਦੀਪ ਸਿੰਘ ਲੌਂਗੋਵਾਲ, ਯਾਦਵਿੰਦਰ ਕੁਮਾਰ ਲੌਂਗੋਵਾਲ ਆਦਿ ਹਾਜ਼ਰ ਸਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















