ਹੁਸ਼ਿਆਰਪੁਰ ਤੋਂ ਖ਼ਬਰ ਹੈ ਕਿ ਨਗਰ ਨਿਗਮ ਕਮਿਸ਼ਨਰ ਜੋਤੀ ਬਾਲਾ ਮੱਟੂ ਨੇ ਜਾਣਕਾਰੀ ਦਿੱਤੀ ਹੈ ਕਿ ਸਥਾਨਕ ਨਿਕਾਇ ਵਿਭਾਗ ਵੱਲੋਂ ਚਾਲੂ ਸਾਲ ਦੇ ਪ੍ਰਾਪਰਟੀ ਟੈਕਸ ਜਮ੍ਹਾਂ ਕਰਨ ‘ਤੇ 10 ਪ੍ਰਤੀਸ਼ਤ ਦੀ ਛੋਟ ਦਿੱਤੀ ਜਾ ਰਹੀ ਹੈ। ਇਸ ਛੋਟ ਦਾ ਲਾਭ ਲੈਣ ਲਈ ਆਖ਼ਰੀ ਤਾਰੀਖ 30 ਸਤੰਬਰ ਰੱਖੀ ਗਈ ਹੈ। ਨਗਰ ਨਿਗਮ ਦੇ ਪ੍ਰਾਪਰਟੀ ਟੈਕਸ ਕਾਊਂਟਰ ਸਰਕਾਰੀ ਕਾਰਜ ਦਿਨਾਂ ਵਿੱਚ ਸਵੇਰੇ 9 ਵਜੇ ਤੋਂ 11 ਵਜੇ ਤੱਕ ਅਤੇ ਦੁਪਹਿਰ 3 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹੇ ਰਹਿਣਗੇ, ਤਾਂ ਜੋ ਨਾਗਰਿਕ ਸਮੇਂ ਸਿਰ ਆਪਣਾ ਟੈਕਸ ਜਮ੍ਹਾਂ ਕਰਵਾ ਸਕਣ।
ਸਵੇਰੇ 10 ਤੋਂ ਦੁਪਹਿਰ 3 ਵਜੇ ਖੁੱਲੇ ਰਹਿਣਗੇ ਦਫਤਰ
ਐਤਵਾਰ ਯਾਨੀਕਿ 28 ਸਤੰਬਰ ਨੂੰ ਲੋਕਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ ਕਾਊਂਟਰ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਖੁੱਲ੍ਹੇ ਰਹਿਣਗੇ। ਇਸ ਲਈ ਸ਼ਹਿਰ ਵਾਸੀ ਚਲਦੇ ਸਾਲ ਦੇ ਪ੍ਰਾਪਰਟੀ ਟੈਕਸ ‘ਚ 10 ਪ੍ਰਤੀਸ਼ਤ ਛੋਟ ਦਾ ਫਾਇਦਾ ਲੈਣ ਲਈ 30 ਸਤੰਬਰ ਤੱਕ ਆਪਣੇ ਘਰਾਂ, ਦੁਕਾਨਾਂ ਅਤੇ ਉਦਯੋਗਿਕ ਸਥਾਪਨਾਵਾਂ ਦਾ ਬਕਾਇਆ ਪ੍ਰਾਪਰਟੀ ਟੈਕਸ ਜ਼ਰੂਰ ਜਮ੍ਹਾਂ ਕਰਵਾ ਕੇ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਲੈਣ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।