ਪੰਜਾਬ ਪੁਲਿਸ ਦੀ ਜਾਣਕਾਰੀ 'ਤੇ ਗੁਜਰਾਤ ਏਟੀਐੱਸ ਨੇ ਕੀਤੀ ਕਾਰਵਾਈ, ਬੰਦਰਗਾਹ ਤੋਂ ਮਿਲੀ 75 ਕਿੱਲੋ ਹੈਰੋਇਨ
Punjab News: ਪੰਜਾਬ ਪੁਲਿਸ ਦੇ ਹੱਥ ਵੱਡੀ ਕਾਮਯਾਬੀ ਲੱਗੀ ਹੈ। ਦਰਅਸਲ ਪੰਜਾਬ ਪੁਲਿਸ ਵੱਲੋਂ ਦਿੱਤੀ ਜਾਣਕਾਰੀ ਦੇ ਆਧਾਰ ਗੁਜਰਾਤ ਏਟੀਐੱਸ ਵੱਲੋਂ ਮੁੰਦਰਾ ਬੰਦਰਗਾਹ ਤੋਂ 75 ਕਿੱਲੋਂ ਹੈਰੋਇਨ ਬਰਾਮਦ ਕੀਤੀ ਗਈ ਹੈ।
Punjab News: ਗੁਜਰਾਤ ATS ਨੂੰ ਵੱਡੀ ਕਾਮਯਾਬੀ ਮਿਲੀ ਹੈ ਦਰਅਸਲ ਪੰਜਾਬ ਪੁਲਿਸ ਵੱਲੋਂ ਗੁਜਰਾਤ ਏਟੀਐੱਸ ਨੂੰ ਜਾਣਕਾਰੀ ਦਿੱਤੀ ਗਈ ਸੀ ਜਿਸ ਆਧਾਰ 'ਤੇ ਗੁਜਰਾਤ ਏਟੀਐੱਸ ਵੱਲੋਂ ਮੁੰਦਰਾ ਬੰਦਰਗਾਹ ਤੋਂ 75 ਕਿੱਲੋਂ ਹੈਰੋਇਨ ਬਰਾਮਦ ਕੀਤੀ ਗਈ ਹੈ। ਗੁਜਰਾਤ Anti Terrorist Squad ਵੱਲੋਂ ਕਾਰਵਾਈ ਕਰਦੇ ਹੋਏ ਇਹ ਬਰਾਮਦਗੀ ਕੀਤੀ ਗਈ ਹੈ ਜੋ ਕਿ ਕੱਪੜੇ 'ਚ ਲਪੇਟ ਕੇ ਇੱਕ ਕੰਟੇਨਰ 'ਚ ਲੁਕਾਈ ਗਈ ਹੈ। ਅੱਗ ਦੀ ਜਾਂਚ ਕੀਤੀ ਜਾ ਰਹੀ ਹੈ । ਡੀਜੀਪੀ ਪੰਜਾਬ ਵੱਲੋਂ ਇਸ ਬਾਰੇ ਜਾਣਕਾਰੀ ਦਿੱਤੀ ਗਈ ਹੈ।
An input regarding #Heroin having been concealed in container of unstitched clothes at Mundra Port was shared by @PunjabPoliceInd with Gujarat ATS which led to recovery of 75 Kg heroin in a joint operation. Consignment booked by Punjab-based importer. Further investigations on.
— DGP Punjab Police (@DGPPunjabPolice) July 12, 2022
ਪੁਲਿਸ ਸੂਤਰਾਂ ਨੇ ਦੱਸਿਆ ਕਿ ਏਟੀਐਸ ਨੇ ਮੁੰਦਰਾ ਬੰਦਰਗਾਹ 'ਤੇ ਨਸ਼ੀਲੇ ਪਦਾਰਥਾਂ ਦੇ ਭੰਡਾਰ ਬਾਰੇ ਸੂਚਨਾ ਦੇ ਆਧਾਰ 'ਤੇ ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀਆਰਆਈ) ਨਾਲ ਮਿਲ ਕੇ ਮੁਹਿੰਮ ਚਲਾਈ ਹੈ। ਸੂਤਰਾਂ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਕੱਪੜਿਆਂ ਦੀ ਆੜ 'ਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਕੀਤੀ ਜਾਂਦੀ ਸੀ, ਜੋ ਕਿ ਡੱਬੇ ਰਾਹੀਂ ਦੁਬਈ ਦੇ ਜੇਬਲ ਅਲੀ ਬੰਦਰਗਾਹ ਤੋਂ ਲਿਆਂਦੇ ਗਏ ਸਨ। ਏਟੀਐਸ ਅਧਿਕਾਰੀ ਨੇ ਦੱਸਿਆ ਕਿ ਮੁੰਦਰਾ ਬੰਦਰਗਾਹ 'ਤੇ ਨਸ਼ੀਲੇ ਪਦਾਰਥਾਂ ਨੂੰ ਜ਼ਬਤ ਕਰਨ ਲਈ ਮੁਹਿੰਮ ਚਲਾਈ ਜਾ ਰਹੀ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅਪ੍ਰੈਲ ਮਹੀਨੇ ਵਿੱਚ ਵੀ ਗੁਜਰਾਤ ਏਟੀਐਸ ਨੇ ਵੱਡੀ ਕਾਰਵਾਈ ਕੀਤੀ ਸੀ। ਏਟੀਐਸ ਅਤੇ ਡੀਆਰਆਈ ਨੇ ਕੱਛ ਦੇ ਕੰਡਲਾ ਬੰਦਰਗਾਹ 'ਤੇ ਇੱਕ ਕੰਟੇਨਰ ਵਿੱਚ ਛੁਪਾ ਕੇ 1,300 ਕਰੋੜ ਰੁਪਏ ਦੀ 260 ਕਿਲੋ ਹੈਰੋਇਨ ਜ਼ਬਤ ਕੀਤੀ ਸੀ।