(Source: ECI/ABP News/ABP Majha)
Punjab News: ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਵਿੱਚੋਂ ਇੱਕ ਵਾਰ ਫਿਰ ਮੋਬਾਈਲਾਂ ਦੀ ਵੱਡੀ ਖੇਪ ਬਰਾਮਦ, 8 ਹਵਾਲਾਤੀਆਂ ਅਤੇ ਅਣਪਛਾਤੇ ਵਿਅਕਤੀਆਂ ਖਿਲਾਫ ਕੇਸ ਦਰਜ
Faridkot jail: ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਵਿੱਚੋਂ ਇੱਕ ਵਾਰ ਫਿਰ ਮੋਬਾਈਲਾਂ ਦੀ ਖੇਪ ਬਰਾਮਦ ਹੋਈ ਹੈ। ਜੇਲ੍ਹ ਪ੍ਰਸ਼ਾਸਨ ਵੱਲੋਂ ਤਲਾਸ਼ੀ ਲੈਣ ’ਤੇ 17 ਮੋਬਾਈਲ ਫੋਨ, 75 ਜ਼ਰਦੇ ਦੀਆਂ....
Punjab News: ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਵਿੱਚੋਂ ਇੱਕ ਵਾਰ ਫਿਰ ਮੋਬਾਈਲਾਂ ਦੀ ਖੇਪ ਬਰਾਮਦ ਹੋਈ ਹੈ। ਜੇਲ੍ਹ ਪ੍ਰਸ਼ਾਸਨ ਵੱਲੋਂ ਤਲਾਸ਼ੀ ਲੈਣ ’ਤੇ 17 ਮੋਬਾਈਲ ਫੋਨ, 75 ਜ਼ਰਦੇ ਦੀਆਂ ਪੁੜੀਆਂ ਅਤੇ 57 ਬੀੜੀਆਂ ਦੇ ਬੰਡਲ ਬਰਾਮਦ ਹੋਏ ਹਨ। ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਪੁਲਿਸ ਨੇ 8 ਹਵਾਲਾਤੀਆਂ ਅਤੇ ਅਣਪਛਾਤੇ ਵਿਅਕਤੀਆਂ ਦੇ ਖ਼ਿਲਾਫ਼ ਥਾਣਾ ਸਿਟੀ ਦੇ ਵਿੱਚ ਕੇਸ ਦਰਜ ਕੀਤਾ ਹੈ।
ਜੇਲ੍ਹ ਪ੍ਰਸ਼ਾਸਨ ਨੂੰ ਤਲਾਸ਼ੀ ਅਭਿਆਨ ਦੌਰਾਨ ਇਹ ਚੀਜ਼ਾਂ ਮਿਲੀਆਂ
ਜੇਲ੍ਹ ਪ੍ਰਸ਼ਾਸਨ ਮੁਤਾਬਕ 8 ਕੈਦੀਆਂ ਤੋਂ 1-1 ਮੋਬਾਇਲ ਫੋਨ ਬਰਾਮਦ ਹੋਏ ਹਨ, ਜਦਕਿ ਬਾਕੀ 9 ਫੋਨ ਅਤੇ ਹੋਰ ਸਾਮਾਨ ਲਾਵਾਰਿਸ ਹਾਲਤ 'ਚ ਮਿਲਿਆ ਹੈ। ਇਸ ਤੋਂ ਇਲਾਵਾ 75 ਜ਼ਰਦੇ ਦੀਆਂ ਪੁੜੀਆਂ ਅਤੇ 57 ਬੀੜੀਆਂ ਦੇ ਬੰਡਲ ਬਰਾਮਦ ਹੋਏ ਹਨ।
ਪੰਜਾਬ ਪੁਲਿਸ ਨੇ ਜੇਲ੍ਹ ਵਿਭਾਗ ਨਾਲ ਸਾਂਝੇ ਤੌਰ ’ਤੇ ‘ ਆਪ੍ਰੇਸ਼ਨ ਸਤਰਕ’ ਨਾਮਕ ਵਿਸ਼ੇਸ਼ ਅਭਿਆਨ ਚਲਾਇਆ
CM ਭਗਵੰਤ ਮਾਨ ਦੇ ਨਿਰਦੇਸ਼ਾਂ ਦੇ ਮੁਤਾਬਕ ਜੇਲ੍ਹਾਂ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ, ਨਸ਼ੀਲੇ ਪਦਾਰਥ ਅਤੇ ਇਲੈਕਟਰਾਨਿਕ ਉਪਕਰਣਾਂ ਵਿਰੁੱਧ ਚੌਕਸੀ ਰੱਖਣ ਦੇ ਮੱਦੇਨਜ਼ਰ 2 ਅਗਸਤ ਦਿਨ ਬੁੱਧਵਾਰ ਨੂੰ ਪੰਜਾਬ ਪੁਲਿਸ ਨੇ ਜੇਲ੍ਹ ਵਿਭਾਗ ਨਾਲ ਸਾਂਝੇ ਤੌਰ ’ਤੇ ‘ ਆਪ੍ਰੇਸ਼ਨ ਸਤਰਕ’ ਨਾਮਕ ਵਿਸ਼ੇਸ਼ ਅਭਿਆਨ ਚਲਾਇਆ ਸੀ । ਜਿਸ ਤਹਿਤ ਰਾਜ ਦੀਆਂ ਸਾਰੀਆਂ ਜੇਲ੍ਹਾਂ ਵਿੱਚ ਇੱਕੋ ਸਮੇਂ ’ਤੇ ਤਲਾਸ਼ੀ ਲਈ ਗਈ ਸੀ। ਇਹ ਕਾਰਵਾਈ ਡੀਜੀਪੀ ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਕੀਤੀ ਗਈ , ਜਿਸ ਤਹਿਤ ਸੂਬੇ ਦੀਆਂ 25 ਜੇਲ੍ਹਾਂ ਜਿਵੇਂ ਕੇਂਦਰੀ, ਜ਼ਿਲ੍ਹਾ ਅਤੇ ਸਬ-ਡਵੀਜ਼ਨ ਜੇਲ੍ਹਾਂ 'ਚ ਤਲਾਸ਼ੀ ਅਭਿਆਨ ਚਲਾਇਆ ਗਿਆ ਸੀ।
ਹੋਰ ਪੜ੍ਹੋ : ਪੰਜਾਬ 'ਚ ਝੋਨੇ ਦੀ ਮੁੜ ਬਿਜਾਈ ਹੋਈ ਸ਼ੁਰੂ, ਸਰਕਾਰ ਕਿਸਾਨਾਂ ਨੂੰ ਪਹੁੰਚਾ ਰਹੀ ਪਨੀਰੀ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ