ਮੋਗਾ: ਸ਼੍ਰੋਮਣੀ ਅਕਾਲੀ ਦਲ ਵੱਲੋਂ 100 ਸਾਲਾ ਸਥਾਪਨਾ ਦਿਵਸ ਸਬੰਧੀ ਕਰਵਾਏ ਜਾ ਰਹੇ ਸਮਾਗਮ ਵਿੱਚ ਬੋਲਦਿਆਂ ਸੁੱਚਾ ਸਿੰਘ ਛੋਟੇਪੁਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਭ ਤੋਂ ਪੁਰਾਣੀ ਪਾਰਟੀ ਹੈ ਤੇ ਪੰਜਾਬ ਦਾ ਭਲਾ ਸਿਰਫ਼ ਅਕਾਲੀ ਦਲ ਹੀ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਜਿੰਨੇ ਵੀ ਪੰਜਾਬ ਦੇ ਵੱਡੇ ਮੁੱਦੇ ਸੀ, ਉਹ ਅਕਾਲੀ ਦਲ ਨੇ ਹੀ ਚੁੱਕੇ। ਭਾਵੇਂ ਪਾਣੀਆਂ ਦਾ ਮੁੱਦਾ ਹੋਵੇ ਜਾਂ ਫੇਰ ਪੰਜਾਬ ਦੀ ਖੁਸ਼ਹਾਲੀ ਦੀ ਗੱਲ ਹੋਵੇ।
ਛੋਟੇਪੁਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਕੇਜਰੀਵਾਲ ਪੰਜਾਬ ਆ ਕੇ ਗਰੰਟੀ ਦਿੰਦੇ ਹਨ। ਉਸ ਨੂੰ ਪੁੱਛੋ ਆਪਣੀ ਪਾਰਟੀ ਦੀ ਗਰੰਟੀ ਦਿੰਦੇ ਹਨ। ਪਾਰਟੀ ਮੈਂਬਰ ਭੱਜ ਰਹੇ ਹਨ। ਉਨ੍ਹਾਂ ਕਿਕਹਾ ਕਿ ਉਹ ਸਿਰਫ਼ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ।
ਇਸ ਮੌਕੇ ਹੀਰਾ ਸਿੰਘ ਗਾਬੜੀਆ ਨੇ ਕਿਹਾ ਕਿ ਕਾਂਗਰਸ ਪੰਜਾਬ ਨੂੰ ਲੁੱਟ ਕੇ ਖਾ ਗਈ ਹੈ। ਅਕਾਲੀ ਦਲ ਪੰਥਕ ਪਾਰਟੀ ਹੈ। ਇਸ ਦਾ ਦੇਸ਼ ਦੀ ਆਜ਼ਾਦੀ ਲਈ ਬੜਾ ਵੱਡਾ ਯੋਗਦਾਨ ਹੈ। ਸ਼੍ਰੋਮਣੀ ਅਕਾਲੀ ਦਲ ਨੇ ਬਹੁਤ ਕੁਰਬਾਨੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਐਮਰਜੰਸੀ ਵੇਲੇ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਿੱਚ ਮੋਰਚਾ ਲੱਗਿਆ ਸੀ। ਉਸ ਵੇਲੇ ਨੈਸ਼ਨਲ ਪਾਰਟੀਆਂ ਆਪਣੇ ਘਰਾਂ ਵਿੱਚ ਬੈਠੀਆਂ ਸੀ ਤੇ ਬਾਦਲ ਸਾਬ ਨੇ ਜੇਲ੍ਹ ਕੱਟੀ ਸੀ।
ਰੈਲੀ ਨੂੰ ਸੰਬੋਧਨ ਕਰਦਿਆਂ ਗੁਲਜ਼ਾਰ ਸਿੰਘ ਰਣੀਕੇ ਨੇ ਕਿਹਾ ਕਿ ਇਹ ਗ਼ਰੀਬਾਂ ਦੀ ਮਸੀਹਾ ਪਾਰਟੀ ਹੈ। ਅਕਾਲੀ ਦਲ ਨੇ ਜੋ ਵੀ ਕਿਹਾ ਉਹ ਹਮੇਸ਼ਾ ਪੂਰਾ ਕੀਤਾ। ਸਿਰਫ਼ ਅਕਾਲੀ ਦਲ ਨੂੰ ਹੀ ਗ਼ਰੀਬਾਂ ਦੀ ਫ਼ਿਕਰ ਹੈ, ਸਾਰੀਆਂ ਸਕੀਮਾਂ ਅਕਾਲੀ ਦਲ ਹੀ ਲੈ ਕੇ ਆਇਆ ਸੀ। ਅਕਾਲੀ ਦਲ ਪੰਜਾਬੀਆਂ ਦੀ ਮਹਾਂ ਪਾਰਟੀ ਹੈ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਦੀ ਦਿੱਤੀ ਸਿੱਖਿਆ 'ਤੇ ਪਹਿਰਾ ਦੇਣਾ ਹੈ। ਆਉਣ ਵਾਲੀਆਂ ਚੋਣਾਂ ਵਿੱਚ ਸੁਖਬੀਰ ਬਦਲ ਦੀ ਅਗਵਾਈ ਵਿੱਚ ਪੰਜਾਬ ਨੂੰ ਬਿਹਤਰ ਭਵਿੱਖ ਦੇਣਾ ਹੈ।
ਇਹ ਵੀ ਪੜ੍ਹੋ: ਖੇਤੀਬਾੜੀ ਮੰਤਰੀ ਤੋਮਰ ਨੇ ਕੀਤਾ ਵੱਡਾ ਖੁਲਾਸਾ, ਕਿਸਾਨਾਂ ਲਈ ਬਣਾਏ ਜਾ ਰਹੇ ਵਿਲੱਖਣ ਪਛਾਣ ਪੱਤਰ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904