Punjab News: ਸਰਕਾਰ ਨੇ ਕੀਤੇ ਅਹਿਮ ਫੈਸਲੇ, ਵਿੱਤ ਮੰਤਰੀ ਵੱਲੋਂ ਮਜ਼ਦੂਰਾਂ ਨੂੰ ਪਲਾਟਾਂ ਦੇ ਕਬਜ਼ੇ ਦੇਣ ਦੇ ਹੁਕਮ
Harpal Singh Cheema: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਵੱਖ ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਸਿਵਲ ਸਕੱਤਰੇਤ ਵਿਚ ਮੀਟਿੰਗ ਦੌਰਾਨ ਸਰਕਾਰ ਨੇ ਅਹਿਮ ਫੈਸਲੇ ਕੀਤੇ।
Punjab News: ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਵੱਖ ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਸਿਵਲ ਸਕੱਤਰੇਤ ਵਿਚ ਮੀਟਿੰਗ ਦੌਰਾਨ ਸਰਕਾਰ ਨੇ ਅਹਿਮ ਫੈਸਲੇ ਕੀਤੇ।
ਪਲਾਟਾਂ ਦਾ ਕਬਜ਼ਾ ਇੱਕ ਮਹੀਨੇ ਅੰਦਰ
ਮੀਟਿੰਗ ਵਿਚ ਸ਼ਾਮਲ ਸਾਂਝੇ ਮੋਰਚੇ ਦੇ ਆਗੂਆਂ ਦੇਵੀ ਕੁਮਾਰੀ, ਲਛਮਣ ਸਿੰਘ ਸੇਵੇਵਾਲਾ, ਮੁਕੇਸ਼ ਮਲੌਦ, ਦਰਸ਼ਨ ਨਾਹਰ, ਪ੍ਰਗਟ ਸਿੰਘ ਕਾਲਾਝਾੜ, ਮੱਖਣ ਸਿੰਘ ਰਾਮਗੜ੍ਹ, ਕਸ਼ਮੀਰ ਸਿੰਘ ਘੁੱਗਸ਼ੋਰ ਤੇ ਗੁਰਮੇਸ਼ ਸਿੰਘ ਨੇ ਦੱਸਿਆ ਕਿ ਮੀਟਿੰਗ ਦੌਰਾਨ ਵਿੱਤ ਮੰਤਰੀ ਨੇ ਪੰਚਾਇਤ ਵਿਭਾਗ ਦੇ ਡਾਇਰੈਕਟਰ ਨੂੰ ਹੁਕਮ ਕੀਤਾ ਕਿ ਮਜ਼ਦੂਰਾਂ ਨੂੰ ਅਲਾਟ ਕੀਤੇ ਪਲਾਟਾਂ ਦਾ ਕਬਜ਼ਾ ਇੱਕ ਮਹੀਨੇ ਅੰਦਰ ਦਿੱਤਾ ਜਾਵੇ।
ਜਲਦੀ ਰਿਹਾਅ ਕਰਨ ਦਾ ਭਰੋਸਾ ਦਿੱਤਾ
ਮੰਤਰੀ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਪਿੰਡ ਮੰਡੌਰ ਵਿਚ ਮਜ਼ਦੂਰਾਂ ਦੇ ਤੀਜੇ ਹਿੱਸੇ ਦੀ ਪੰਚਾਇਤੀ ਜ਼ਮੀਨ ਦੀ ਹੋਈ ਡੰਮੀ ਬੋਲੀ ਦੇ ਜ਼ਾਹਰਾ ਤੇ ਪੁਖਤਾ ਸਬੂਤਾਂ ਦੇ ਆਧਾਰ ’ਤੇ ਤਿੰਨ ਦਿਨਾਂ ਵਿਚ ਪੜਤਾਲ ਕਰਕੇ ਇਸ ਨੂੰ ਰੱਦ ਕਰਨ ਦੇ ਹੁਕਮ ਦਿੱਤੇ ਗਏ ਅਤੇ ਇਸ ਮਾਮਲੇ ਵਿਚ ਜੇਲ੍ਹ ਵਿਚ ਬੰਦ ਮਜ਼ਦੂਰਾਂ ਨੂੰ ਵੀ ਪੜਤਾਲੀਆ ਰਿਪੋਰਟ ਦੇ ਆਧਾਰ ’ਤੇ ਜਲਦੀ ਰਿਹਾਅ ਕਰਨ ਦਾ ਭਰੋਸਾ ਦਿੱਤਾ ਗਿਆ।
ਬੁਢਾਪਾ ਪੈਨਸ਼ਨ ਲਈ ਉਮਰ ਹੱਦ ਘਟਾਉਣ
ਉਨ੍ਹਾਂ ਪੰਚਾਇਤੀ ਜ਼ਮੀਨਾਂ ਦੀਆਂ ਡੰਮੀ ਬੋਲੀਆਂ ਨੂੰ ਰੋਕਣ ਲਈ ਠੇਕੇ ਦੀ ਰਾਸ਼ੀ ਚੈਕ ਰਾਹੀਂ ਵਸੂਲਣ ਦੀ ਮੱਦ ਨੂੰ ਵੀ ਪ੍ਰਵਾਨਗੀ ਦਿੱਤੀ। ਵਿੱਤ ਮੰਤਰੀ ਵੱਲੋਂ ਖੁਦਕੁਸ਼ੀ ਪੀੜਤਾਂ ਨੂੰ ਮੁਆਵਜ਼ਾ ਦੇਣ ਵਾਲੀ ਪਾਲਿਸੀ ਦੀ ਜਲਦੀ ਸਮੀਖਿਆ ਕਰਕੇ ਆਰਥਿਕ ਤੰਗੀਆਂ ਕਾਰਨ ਖ਼ੁਦਕੁਸ਼ੀਆਂ ਕਰਨ ਵਾਲੇ ਮਜ਼ਦੂਰਾਂ ਨੂੰ ਮੁਆਵਜ਼ਾ ਮਿਲਣਾ ਯਕੀਨੀ ਬਣਾਉਣ ਲਈ ਕਦਮ ਚੁੱਕਣ ਦਾ ਵੀ ਭਰੋਸਾ ਦਿੱਤਾ। ਮਜ਼ਦੂਰ ਆਗੂਆਂ ਨੇ ਦੱਸਿਆ ਮੀਟਿੰਗ ਦੌਰਾਨ ਬੁਢਾਪਾ ਪੈਨਸ਼ਨ ਲਈ ਉਮਰ ਹੱਦ ਘਟਾਉਣ ਅਤੇ ਪੈਨਸ਼ਨ ਦੀ ਰਕਮ ’ਚ ਵਾਧਾ ਕਰਨ ਬਾਰੇ ਵਿੱਤ ਮੰਤਰੀ ਨੇ ਕੋਈ ਹੁੰਗਾਰਾ ਨਹੀਂ ਭਰਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।