Punjab By Poll: ਭਾਰਤੀ ਚੋਣ ਕਮਿਸ਼ਨ ਨੇ ਮਹਾਰਾਸ਼ਟਰ ਅਤੇ ਝਾਰਖੰਡ ਵਿਧਾਨ ਸਭਾ ਚੋਣਾਂ ਦਾ ਐਲਾਨ ਕਰਨ ਦੇ ਨਾਲ ਜਿੱਥੇ-ਜਿੱਥੇ ਜ਼ਿਮਨੀ ਚੋਣਾਂ ਹੋਣੀਆਂ ਉਨ੍ਹਾਂ ਦਾ ਵੀ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਦੀਆਂ ਜ਼ਿਮਣੀ ਚੋਣਾਂ ਦਾ ਐਲਾਨ ਹੋ ਗਿਆ ਹੈ। 4 ਵਿਧਾਨਸਭਾ ਹਲਕਿਆਂ 'ਚ ਜ਼ਿਮਨੀ ਚੋਣਾਂ ਹੋਣੀਆਂ ਹਨ। 


ਹੋਰ ਪੜ੍ਹੋ : ਪੰਚਾਇਤੀ ਚੋਣਾਂ ਦੇ ਦੌਰਾਨ ਹੀ ਪੰਜਾਬ ਸਰਕਾਰ ਨੇ ਕੀਤਾ ਐਲਾਨ...ਪਿੰਡਾਂ ਵਾਲਿਆਂ ਨੂੰ ਵੱਡਾ ਤੋਹਫਾ 



ਪੰਜਾਬ ਵਿੱਚ ਇਸ ਦਿਨ ਹੋਣਗੀਆਂ ਜ਼ਿਮਨੀ ਚੋਣਾਂ 


ਹਾਲ ਹੀ 'ਚ ਪੰਚਾਇਤੀ ਚੋਣ ਖਤਮ ਹੋਈਆਂ ਹਨ, ਇਸ ਦੇ ਨਾਲ ਹੀ ਇੱਕ ਹੋਰ ਚੋਣਾਂ ਦਾ ਐਲਾਨ ਹੋ ਗਿਆ ਹੈ। ਪੰਜਾਬ ਵਿੱਚ ਚਾਰ ਵਿਧਾਨ ਸਭਾ ਸੀਟਾਂ ਉਪਰ ਜ਼ਿਮਨੀ ਚੋਣ ਦਾ ਬਿਗੁਲ ਵੱਜ ਗਿਆ ਹੈ। ਚੋਣ ਕਮਿਸ਼ਨ ਨੇ ਦੇਸ਼ ਵਿੱਚ ਖਾਲੀ ਵਿਧਾਨ ਸਭਾ ਸੀਟਾਂ ਉਪਰ ਚੋਣ ਦੀਆਂ ਤਾਰੀਕਾਂ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਵਿੱਚ ਗਿੱਦੜਬਾਹਾ, ਬਰਨਾਲਾ, ਚੱਬੇਵਾਲ, ਡੇਰਾ ਬਾਬਾ ਨਾਨਕ ਵਿਧਾਨ ਸੀਟਾਂ ਉਪਰ ਜ਼ਿਮਨੀ ਚੋਣ ਦੀ ਤਾਰੀਕ ਦਾ ਵੀ ਐਲਾਨ ਕਰ ਦਿੱਤਾ ਗਿਆ ਹੈ। 18 ਅਕਤੂਬਰ ਤੋਂ 25 ਅਕਤੂਬਰ ਤੱਕ ਨਾਮਜ਼ਦਗੀ ਹੋਵੇਗੀ। 13 ਨਵੰਬਰ ਨੂੰ ਵੋਟਾਂ ਪੈਣਗੀਆਂ ਅਤੇ 23 ਨਵੰਬਰ ਨੂੰ ਨਤੀਜੇ ਐਲਾਨੇ ਜਾਣਗੇ।



ਹੋਰ ਪੜ੍ਹੋ : ਮਹਾਰਾਸ਼ਟਰ ਤੇ ਝਾਰਖੰਡ 'ਚ ਚੋਣਾਂ ਦਾ ਐਲਾਨ, 23 ਨਵੰਬਰ ਨੂੰ ਆਉਣਗੇ ਨਤੀਜੇ


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।