Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਯਤਨਾਂ ਸਦਕਾ ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਨੇ ਵੱਡੀ ਰਫਤਾਰ ਫੜੀ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਪੰਜਾਬ ਵਿੱਚ ਪਿਛਲੇ 6 ਦਿਨਾਂ ਵਿੱਚ ਲਿਫਟਿੰਗ ਵਿੱਚ ਤਿੰਨ ਗੁਣਾ ਵਾਧਾ ਹੋਇਆ ਹੈ। ਦਰਅਸਲ, 21 ਅਕਤੂਬਰ ਨੂੰ ਲਿਫਟਿੰਗ 1.39 LMT ਸੀ, ਉਹ 26 ਅਕਤੂਬਰ ਨੂੰ ਵਧ ਕੇ 3.383 LMT ਹੋ ਗਈ ਹੈ। ਲਿਫਟਿੰਗ ਦੀ ਰਫਤਾਰ ਹਰ ਦਿਨ ਵਧ ਰਹੀ ਹੈ। ਇਸ ਤੋਂ ਇਲਾਵਾ ਅੱਜ 2350 ਤੋਂ ਵੱਧ ਮਿੱਲਰ ਲਿਫਟਿੰਗ ਦੀ ਸੰਭਾਵਨਾ ਜਤਾ ਰਹੇ ਹਨ।
ਇੱਥੇ ਵੇਖੋ ਪਿਛਲੇ 6 ਦਿਨਾਂ ਵਿੱਚ ਲਿਫਟਿੰਗ ਵਿੱਚ ਕਿੰਨਾ ਵਾਧਾ ਹੋਇਆ...
21st: 139172 MT
22nd: 231124 MT
23rd: 204129 MT
24th: 262890 MT
25th: 282055 MT
26th: 383146 MT
ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਜੰਗੀ ਪੱਧਰ 'ਤੇ ਮੰਡੀਆਂ 'ਚੋਂ ਝੋਨਾ ਚੁੱਕਣ ਦੇ ਹੁਕਮ ਜਾਰੀ ਕੀਤੇ ਸਨ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਮੰਡੀਆਂ ਵਿੱਚ ਝੋਨੇ ਦੀ ਲਿਫਟਿੰਗ ਜਲਦੀ ਤੋਂ ਜਲਦੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਇਸ ਦੇ ਨਾਲ ਹੀ ਉਨ੍ਹਾਂ ਚੇਤਾਵਨੀ ਦਿੱਤੀ ਹੈ ਕਿ ਅਨਾਜ ਦੀ ਖਰੀਦ ਅਤੇ ਲਿਫਟਿੰਗ ਵਿੱਚ ਰੁਕਾਵਟ ਪਾਉਣ ਦੀ ਕੋਸ਼ਿਸ਼ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸਦੇ ਨਾਲ ਹੀ ਸੀਐੱਮ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਪੰਜਾਬ ਵਿੱਚ ਝੋਨੇ ਦੀ ਖਰੀਦ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਇਸ ਤੋਂ ਇਲਾਵਾ ਮੰਡੀਆਂ ਵਿੱਚ ਸਖ਼ਤ ਮਿਹਨਤ ਨਾਲ ਬੀਜੀ ਝੋਨੇ ਦੀ ਫ਼ਸਲ ਨੂੰ ਖ਼ਰਾਬ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਵੱਲੋਂ ਇਸ ਲਈ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਵੀ ਕੀਤੀ ਜਾਏਗੀ।