ਪੜਚੋਲ ਕਰੋ

Punjab News: ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿਚ ਝੋਨੇ ਦੀ ਲਿਫਟਿੰਗ ਸ਼ੁਰੂ: ਲਾਲ ਚੰਦ ਕਟਾਰੂਚੱਕ

Lal Chand Kataruchak: ਇਸ ਸਬੰਧੀ ਜਾਣਕਾਰੀ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦਿੱਤੀ।

Paddy lifting: ਤਿੰਨ ਦਿਨਾਂ ਦੀ ਬਰਸਾਤ ਤੋਂ ਬਾਅਦ ਮੌਸਮ ਦੇ ਸੁਖਾਵਾਂ ਹੋਣ ਦੇ ਨਾਲ, ਸੂਬੇ ਭਰ ਦੇ ਸਾਰੇ ਜ਼ਿਲ੍ਹਿਆਂ ਵਿੱਚ ਝੋਨੇ ਦੀ ਲਿਫਟਿੰਗ ਸ਼ੁਰੂ ਹੋ ਗਈ ਹੈ ਅਤੇ ਅੱਜ ਇੱਕ ਦਿਨ ਵਿੱਚ ਝੋਨੇ ਦੀਆਂ 18 ਲੱਖ ਬੋਰੀਆਂ ਦੀ ਲਿਫਟਿੰਗ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦਿੱਤੀ।

ਸਾਰੇ ਕੇਂਦਰਾਂ ਵਿੱਚ ਝੋਨੇ ਦੀ ਲਿਫਟਿੰਗ ਨਿਰਵਿਘਨ ਚੱਲ ਰਹੀ

ਉਨ੍ਹਾਂ ਨੇ ਦੱਸਿਆ ਕਿ ਅੱਜ ਅੰਮ੍ਰਿਤਸਰ, ਫਾਜ਼ਿਲਕਾ, ਕਪੂਰਥਲਾ, ਰੋਪੜ, ਐਸ.ਏ.ਐਸ.ਨਗਰ, ਪਠਾਨਕੋਟ ਅਤੇ ਤਰਨਤਾਰਨ ਜ਼ਿਲ੍ਹਿਆਂ ਦੇ ਸਾਰੇ ਕੇਂਦਰਾਂ ਵਿੱਚ ਝੋਨੇ ਦੀ ਲਿਫਟਿੰਗ ਨਿਰਵਿਘਨ ਚੱਲ ਰਹੀ ਹੈ, ਜਦਕਿ ਮੋਗਾ, ਫਤਹਿਗੜ੍ਹ ਸਾਹਿਬ, ਐਸ.ਬੀ.ਐਸ. ਨਗਰ, ਲੁਧਿਆਣਾ, ਹੁਸ਼ਿਆਰਪੁਰ, ਜਲੰਧਰ, ਗੁਰਦਾਸਪੁਰ, ਮਾਨਸਾ ਦੇ ਬੋਹਾ ਖੇਤਰ, ਫਿਰੋਜ਼ਪੁਰ ਦੇ ਮੱਖੂ ਅਤੇ ਮੱਲਾਂਵਾਲਾ, ਮੁਕਤਸਰ ਵਿੱਚ ਗਿੱਦੜਬਾਹਾ, ਬਰਨਾਲਾ ਵਿੱਚ ਬਰਨਾਲਾ ਕੇਂਦਰ, ਸੰਗਰੂਰ ਵਿੱਚ ਸੁਨਾਮ, ਧੂਰੀ ਅਤੇ ਖਨੌਰੀ ਵਿੱਚ ਲਿਫਟਿੰਗ ਸ਼ੁਰੂ ਹੋ ਗਈ ਹੈ।

ਮੰਤਰੀ ਨੇ ਅੱਗੇ ਕਿਹਾ ਕਿ ਨਿਰਵਿਘਨ ਖਰੀਦ ਪ੍ਰਕਿਰਿਆ ਨੂੰ ਯਕੀਨੀ ਬਣਾਉਣਾ ਸੂਬਾ ਸਰਕਾਰ ਦੀ ਮੁੱਖ ਤਰਜੀਹ ਹੈ ਅਤੇ ਝੋਨੇ ਦੀ ਕੁੱਲ ਆਮਦ 27 ਲੱਖ ਮੀਟਰਕ ਟਨ ਵਿੱਚੋਂ ਲਗਭਗ 10 ਲੱਖ ਮੀਟਰਕ ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ ਅਤੇ ਇਸ ਨੂੰ ਯੋਗ ਰਾਈਸ ਮਿੱਲਾਂ ਵਿੱਚ ਸਟੋਰ ਕੀਤਾ ਜਾ ਚੁੱਕਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਸੂਬੇ ਦੀਆਂ ਮੰਡੀਆਂ ਵਿੱਚ ਹਰ ਦਿਨ ਲਗਭਗ 1-1.5 ਲੱਖ ਮੀਟਰਕ ਟਨ ਝੋਨੇ ਦੀ ਆਮਦ ਹੋ ਰਹੀ ਹੈ ਅਤੇ ਦਿਨ ਦੇ ਅੰਤ ਤੱਕ ਮੰਡੀ ਵਿੱਚ ਆਏ ਲਗਭਗ ਸਾਰੇ ਝੋਨੇ ਖਰੀਦ ਕਰ ਲਈ ਜਾਂਦੀ ਹੈ।

ਉਨ੍ਹਾਂ ਕਿਹਾ ਕਿ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਪਿਛਲੇ 3 ਦਿਨਾਂ ਦੌਰਾਨ ਭਾਰੀ ਮੀਂਹ ਪੈਣ ਦੇ ਬਾਵਜੂਦ ਵੀ ਹੁਣ ਤੱਕ ਸੂਬੇ ਭਰ ਦੀਆਂ ਮੰਡੀਆਂ ਵਿੱਚ ਆਏ ਝੋਨੇ ਦੀ ਖਰੀਦ ਦਾ ਸਮਾਂ ਇਕ ਦਿਨ ਤੋਂ ਵੀ ਘੱਟ ਹੈ, ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਸੂਬੇ ਦੀਆਂ ਜ਼ਿਆਦਾਤਰ ਮੰਡੀਆਂ ਵਿੱਚ ਝੋਨੇ ਦੀ ਆਮਦ ਵਾਲੇ ਦਿਨ ਹੀ ਝੋਨੇ ਦੀ ਸਫ਼ਾਈ ਅਤੇ ਖਰੀਦ ਕੀਤੀ ਜਾ ਰਹੀ ਹੈ।

ਕਿਸਾਨਾਂ ਲਈ ਸੂਬਾ ਸਰਕਾਰ ਵਚਨਬੱਧਤਾ

ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ ਬਾਰਦਾਨੇ, ਮੰਡੀ ਲੇਬਰ ਅਤੇ ਢੋਆ-ਢੁਆਈ ਦੇ ਸਾਰੇ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ। ਘੱਟੋ-ਘੱਟ ਸਮਰਥਨ ਮੁੱਲ ਦੀਆਂ ਅਦਾਇਗੀਆਂ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਖਾਤਿਆਂ ਵਿੱਚ ਲਗਭਗ 5100 ਕਰੋੜ ਰੁਪਏ ਪਹਿਲਾਂ ਹੀ ਸਿੱਧੇ ਤੌਰ ‘ਤੇ ਟਰਾਂਸਫਰ ਕੀਤੇ ਜਾ ਚੁੱਕੇ ਹਨ। ਉਨ੍ਹਾਂ ਨੇ ਕਿਸਾਨਾਂ ਵੱਲੋਂ ਆਪਣੇ ਖੂਨ-ਪਸੀਨੇ ਅਤੇ ਮਿਹਨਤ ਨਾਲ ਪੈਦਾ ਕੀਤੇ ਇੱਕ-ਇੱਕ ਦਾਣੇ ਨੂੰ ਖਰੀਦਣ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...

Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 

Amritpal Singh: ਅੰਮ੍ਰਿਤਪਾਲ ਸਿੰਘ ਨੂੰ ਮਿਲੀ 4 ਦਿਨ ਦੀ ਪੈਰੋਲ ਪਰ ਪੰਜਾਬ 'ਚ ਨੋ ਐਂਟਰੀ, ਸਰਕਾਰ ਨੇ ਲਾਈਆਂ 10 ਸ਼ਰਤਾਂ

Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Advertisement
ABP Premium

ਵੀਡੀਓਜ਼

Amritpal Singh| ਅੰਮ੍ਰਿਤਪਾਲ ਦਾ ਪਿੰਡ ਬਾਗੋ-ਬਾਗ, 'ਗਏ ਹੋਏ ਨੇ ਲੋਕ ਆਪ ਮੁਹਾਰੇ'Bhagwant Mann| '25 ਸਾਲ ਵਾਲੇ ਨਾਲ ਹੁਣ 25 ਬੰਦੇ ਨਹੀਂ ਹੈਗੇ'Amritpal Singh| ਅੰਮ੍ਰਿਤਪਾਲ ਪਹੁੰਚਿਆ ਦਿੱਲੀ, ਵੇਖੋ ਕਾਫ਼ਲਾ, ਚੁੱਕੇਗਾ ਸਹੁੰBeas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 
Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 
Amritpal Singh: ਅੰਮ੍ਰਿਤਪਾਲ ਸਿੰਘ ਨੂੰ ਮਿਲੀ 4 ਦਿਨ ਦੀ ਪੈਰੋਲ ਪਰ ਪੰਜਾਬ 'ਚ ਨੋ ਐਂਟਰੀ, ਸਰਕਾਰ ਨੇ ਲਾਈਆਂ 10 ਸ਼ਰਤਾਂ
Amritpal Singh: ਅੰਮ੍ਰਿਤਪਾਲ ਸਿੰਘ ਨੂੰ ਮਿਲੀ 4 ਦਿਨ ਦੀ ਪੈਰੋਲ ਪਰ ਪੰਜਾਬ 'ਚ ਨੋ ਐਂਟਰੀ, ਸਰਕਾਰ ਨੇ ਲਾਈਆਂ 10 ਸ਼ਰਤਾਂ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Narendra Modi News: ਅਜਿਹਾ ਕੀ ਹੋਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟੀ-20 ਵਿਸ਼ਵ ਚੈਂਪੀਅਨਜ਼ ਟਰਾਫੀ ਨੂੰ ਟੱਚ ਨਹੀਂ ਕੀਤਾ? ਜਾਣੋ

Hathras Case: ਹਾਥਰਸ ਪਹੁੰਚੇ ਰਾਹੁਲ ਗਾਂਧੀ, ਪੀੜਤਾਂ ਨਾਲ ਕੀਤੀ ਮੁਲਾਕਤ, ਪਾਰਟੀ ਵੱਲੋਂ ਮਦਦ ਕਰਨ ਦਾ ਦਿੱਤਾ ਭਰੋਸਾ 

Health Tips: ਜਿੰਨੀ ਫਾਇਦੇਮੰਦ, ਉੰਨੀ ਨੁਕਸਾਨਦਾਇਕ ਇਹ ਸਬਜ਼ੀ, ਭੁੱਲ ਕੇ ਵੀ ਨਾ ਪੀਓ ਇਸ ਦਾ ਜੂਸ

Green Chilli Pickle:   ਥੋੜ੍ਹੇ ਜਿਹੇ ਸਮੇਂ ਵਿੱਚ ਹੀ ਤਿਆਰ ਕਰੋ ਹਰੀ ਮਿਰਚ ਦਾ ਅਚਾਰ,  ਬਹੁਤ ਆਸਾਨ ਹੈ ਰੈਸਿਪੀ

Embed widget