Batala News: ਪੰਜਾਬ ਦੇ ਬਟਾਲਾ ਜ਼ਿਲ੍ਹੇ ਤੋਂ ਇੱਕ ਬਹੁਤ ਹੀ ਦੁਖਦਾਇਕ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਇੱਕ ਪੰਜ ਸਾਲ ਦੇ ਬੱਚੇ ਦੀ ਸਕੂਲੀ ਬੱਸ ਹੇਠਾਂ ਆਉਣ ਕਾਰਨ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਦੇ ਮੁਤਾਬਕ ਮ੍ਰਿਤਕ ਬੱਚੇ ਦੀ ਪਛਾਣ ਹਰਜੀਤ ਸਿੰਘ ਵਜੋਂ ਹੋਈ ਹੈ ਜਿਸ ਦੀ ਉਮਰ 5 ਸਾਲ ਦੀ ਹੈ।
ਦੱਸਿਆ ਜਾ ਰਿਹਾ ਹੈ ਕਿ ਉਹ ਸੈਂਟਰਲ ਪਬਲਿਕ ਸਕੂਲ ਵਿੱਚ ਨਰਸਰੀ ਕਲਾਸ 'ਚ ਪੜ੍ਹ ਰਿਹਾ ਸੀ ਅਤੇ ਅੱਜ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਬੱਚਿਆਂ ਨੂੰ ਘਰ ਵਿੱਚ ਛੱਡਣ ਲਈ ਸਕੂਲੀ ਬੱਸ ਚੀਮਾ ਖੁੱਡੀ ਵਿੱਚ ਪੁੱਜੀ ਤਾਂ ਬਦਕਿਸਮਤੀ ਨਾਲ ਪੰਜ ਸਾਲਾਂ ਹਰਜੀਤ ਸਿੰਘ ਪੁੱਤਰ ਦਵਿੰਦਰ ਸਿੰਘ ਦੀ ਬੱਸ ਹੇਠਾਂ ਆਉਣ ਕਾਰਨ ਮੌਤ ਹੋ ਗਈ।
ਇਸ ਘਟਨਾ ਦੀ ਸੂਚਨਾ ਮਿਲਦੇ ਹੀ ਐਸ ਪੀ ਰਜੇਸ਼ ਕੱਟੜ ਅਤੇ ਸ੍ਰੀ ਹਰਗੋਬਿੰਦਪੁਰ ਦੇ ਐਸ ਐਚ ਓ ਮੈਡਮ ਬਲਜੀਤ ਕੌਰ ਸਰਾਂ ਆਪਣੇ ਪੁਲਿਸ ਕਰਮਚਾਰੀਆਂ ਸਮੇਤ ਘਟਨਾ ਵਾਲੀ ਥਾਂ 'ਤੇ ਪਿੰਡ ਚੀਮਾ ਖੁੱਡੀ ਵਿਖੇ ਪੁੱਜੇ। ਮ੍ਰਿਤਕ ਦੇ ਪਿਤਾ ਨੇ ਬੱਸ ਚਾਲਕ 'ਤੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਹੈ ਕਿ ਸਕੂਲ ਪ੍ਰਬੰਧਕਾਂ ਦੀ ਅਣਗਹਿਲੀ ਕਾਰਨ ਉਸ ਦੇ ਬੱਚੇ ਦੀ ਮੌਤ ਹੋਈ ਹੈ, ਇਸ ਲਈ ਉਨ੍ਹਾਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਪੁਲਿਸ ਵੱਲੋਂ ਬੱਸ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੌਰਾਨ ਮਾਮਲੇ 'ਚ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਇਸ ਤਰ੍ਹਾਂ ਵਾਪਰੀ ਸਾਰੀ ਘਟਨਾ
ਘਟਨਾ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਮ੍ਰਿਤਕ ਬੱਚੇ ਦੇ ਪਿਤਾ ਦਵਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ 5 ਸਾਲਾ ਪੁੱਤਰ ਹਰਕੀਰਤ ਸਿੰਘ ਨਰਸਰੀ ਜਮਾਤ ਵਿਚ ਅਤੇ 10 ਸਾਲਾ ਪੁੱਤਰੀ ਸਹਿਜਪ੍ਰੀਤ ਕੌਰ ਘੁਮਾਣ ਦੇ ਇਕ ਨਿੱਜੀ ਸਕੂਲ ਵਿਚ ਚੌਥੀ ਜਮਾਤ ਵਿਚ ਪੜ੍ਹਦੀ ਹੈ। ਸ਼ੁੱਕਰਵਾਰ ਨੂੰ ਛੁੱਟੀ ਤੋਂ ਬਾਅਦ ਜਦੋਂ ਸਕੂਲ ਬੱਸ ਦੋਵੇਂ ਬੱਚਿਆਂ ਨੂੰ ਛੱਡਣ ਆਈ ਤਾਂ ਉਹ ਬੱਸ ਤੋਂ ਉਤਰ ਰਹੇ ਸਨ। ਅਜੇ ਉਸ ਦੀ ਧੀ ਬੱਸ ਤੋਂ ਉਤਰੀ ਸੀ ਤੇ ਪੁੱਤਰ ਹਰਕੀਰਤ ਸਿੰਘ ਬੱਸ ਤੋਂ ਉਤਰ ਹੀ ਰਿਹਾ ਸੀ ਕਿ ਡਰਾਈਵਰ ਨੇ ਉਸੇ ਵੇਲੇ ਬੱਸ ਤੋਰ ਲਈ। ਇਸ ਕਾਰਨ ਸਹਿਜਪ੍ਰੀਤ ਹੇਠਾਂ ਡਿੱਗ ਗਿਆ ਤੇ ਬੱਸ ਦੀ ਲਪੇਟ ਵਿਚ ਆ ਗਿਆ। ਦਵਿੰਦਰ ਸਿੰਘ ਨੇ ਕਿਹਾ ਕਿ ਡਰਾਈਵਰ ਬੱਸ ਰੋਕਣ ਦੀ ਬਜਾਏ ਭਜਾ ਕੇ ਲੈ ਗਿਆ। ਉਸ ਨੇ ਸਕੂਲ ਪ੍ਰਬੰਧਕਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਇਨਸਾਫ਼ ਦੀ ਮੰਗ ਕੀਤੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।