Punjab News: ਗੁਰਦਾਸਪੁਰ ਦੇ ਨੌਜਵਾਨ ਦੀ ਅਮਰੀਕਾ 'ਚ ਦਰਦਨਾਕ ਮੌਤ, ਚੰਗੇ ਭਵਿੱਖ ਲਈ ਕੁਝ ਸਾਲ ਪਹਿਲਾਂ ਗਿਆ ਸੀ ਵਿਦੇਸ਼
Gurdaspur News: ਅਮਰੀਕਾ ਤੋਂ ਇੱਕ ਹੋਰ ਦੁਖਦਾਇਕ ਖਬਰ ਸਾਹਮਣੇ ਆਈ ਹੈ। ਜਿੱਥੇ ਇੱਕ ਹੋਰ ਪੰਜਾਬ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ।
Gurdaspur News: ਗੁਰਦਾਸਪੁਰ ਦੇ ਪਿੰਡ ਬਹਾਦਰਪੁਰ ਦੇ ਇੱਕ ਨੌਜਵਾਨ ਦੀ ਅਮਰੀਕਾ ਵਿੱਚ ਸੜਕ ਹਾਦਸੇ ਵਿੱਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਦੀਨਾਨਗਰ ਦੇ ਪਿੰਡ ਬਹਾਦਰਪੁਰ ਵਾਸੀ ਜਗਜੋਤ ਸਿੰਘ (30) ਵਜੋਂ ਹੋਈ ਹੈ। ਜੋ ਸਾਲ 2017 ਵਿੱਚ ਬਿਹਤਰ ਭਵਿੱਖ ਦੀ ਤਲਾਸ਼ ਵਿੱਚ ਅਮਰੀਕਾ ਗਿਆ ਸੀ। ਉੱਥੇ ਸੜਕ ਹਾਦਸੇ ਵਿੱਚ ਉਸਦੀ ਮੌਤ ਹੋ ਗਈ। ਮ੍ਰਿਤਕ ਦੇ ਪਿਤਾ ਜੋਗਿੰਦਰ ਸਿੰਘ ਨੇ ਸਰਕਾਰ ਤੋਂ ਆਪਣੇ ਬੇਟੇ ਦੀ ਮ੍ਰਿਤਕ ਦੇਹ ਜਲਦ ਭਾਰਤ ਲਿਆਉਣ ਦੀ ਮੰਗ ਕੀਤੀ ਹੈ।
ਅਮਰੀਕਾ ਵਿੱਚ ਡਰਾਈਵਰ ਵਜੋਂ ਕੰਮ ਕਰਦਾ ਸੀ
ਮ੍ਰਿਤਕ ਦੇ ਪਿਤਾ ਜੋਗਿੰਦਰ ਸਿੰਘ ਨੇ ਦੱਸਿਆ ਕਿ ਉਹ ਅਮਰੀਕਾ ਵਿੱਚ ਡਰਾਈਵਰ ਵਜੋਂ ਕੰਮ ਕਰਦਾ ਸੀ। ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰਦੇ ਹੋਏ, ਉਸਨੇ ਨਿਊਯਾਰਕ ਤੋਂ ਕੈਲੀਫੋਰਨੀਆ ਤੱਕ ਇੱਕ ਟਰੱਕ ਡਰਾਈਵਰ ਵਜੋਂ ਕੰਮ ਕੀਤਾ ਅਤੇ ਆਪਣੇ ਆਖਰੀ ਦਿਨ 28 ਅਗਸਤ ਨੂੰ ਡਾਊਨਟਾਊਨ ਐਲ.ਏ. ਵਿੱਚ ਇੱਕ ਭਿਆਨਕ ਹਾਦਸੇ ਵਿੱਚ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਸੜਕ ਹਾਦਸੇ ਤੋਂ ਬਾਅਦ ਉਸ ਨੂੰ ਐਲਏ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਪਰ ਜ਼ਖਮਾਂ ਦੀ ਤਾਬ ਨਾ ਝਲਦੇ ਹੋਏ ਹਸਪਤਾਲ ਵਿੱਚ ਦਮ ਤੋੜ ਦਿੱਤਾ। ਇਸ ਮੰਦਭਾਗੀ ਘਟਨਾ ਬਾਰੇ ਉਸ ਨੂੰ ਕੱਲ੍ਹ ਅਮਰੀਕਾ ਵਿੱਚ ਰਹਿੰਦੇ ਉਸ ਦੇ ਰਿਸ਼ਤੇਦਾਰਾਂ ਨੇ ਦੱਸਿਆ।
ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ, ਮ੍ਰਿਤਕ ਪੁੱਤਰ ਦੀ ਲਾਸ਼ ਨੂੰ ਭਾਰਤ ਲਿਆਉਣ ਦੀ ਮੰਗ
ਪਰਿਵਾਰਕ ਮੈਂਬਰਾਂ ਅਨੁਸਾਰ ਜਗਜੋਤ ਸਿੰਘ ਆਪਣੇ ਪਿੱਛੇ ਮਾਤਾ-ਪਿਤਾ, 2 ਪੁੱਤਰ ਅਤੇ ਪਤਨੀ ਛੱਡ ਗਿਆ ਹੈ। ਉਸ ਨੇ ਕੇਂਦਰ ਅਤੇ ਪੰਜਾਬ ਸਰਕਾਰਾਂ ਤੋਂ ਮੰਗ ਕੀਤੀ ਹੈ ਕਿ ਉਸ ਦੇ ਮ੍ਰਿਤਕ ਪੁੱਤਰ ਦੀ ਲਾਸ਼ ਨੂੰ ਭਾਰਤ ਲਿਆਂਦਾ ਜਾਵੇ ਤਾਂ ਜੋ ਉਸ ਦਾ ਅੰਤਿਮ ਸੰਸਕਾਰ ਉਸ ਦੇ ਜੱਦੀ ਪਿੰਡ ਵਿੱਚ ਕੀਤਾ ਜਾ ਸਕੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ