ਪੜਚੋਲ ਕਰੋ

ਵਾਅਦਾ 100 ਦਾ, ਲਿਸਟ 41 ਦੀ ਤੇ ਟੈਸਟ ਇੱਕ ਵੀ ਨਹੀਂ, 'ਆਪ' ਦੇ ਮੁਹੱਲਾ ਕਲੀਨਿਕਾਂ 'ਤੇ ਪਰਗਟ ਸਿੰਘ ਨੇ ਫਿਰ ਵਿੰਨ੍ਹਿਆ ਨਿਸ਼ਾਨਾ

Pargat Singh on AAP: ਆਮ ਆਦਮੀ ਮਹੱਲਾ ਕਲੀਨਿਕ 'ਤੇ ਵਿਵਾਦ ਰੁਕਣ ਦਾ ਨਾਂ ਨਹੀਂ ਲੈ ਰਿਹਾ। ਇਸ ਦੇ ਖੁੱਲ੍ਹਣ ਤੋਂ ਲੈ ਕੇ ਚਾਲੂ ਹੋਣ ਤੱਕ ਸਿਆਸਤ ਜ਼ੋਰਾਂ 'ਤੇ ਹੈ।

Pargat Singh on AAP: ਆਮ ਆਦਮੀ ਮਹੱਲਾ ਕਲੀਨਿਕ 'ਤੇ ਵਿਵਾਦ ਰੁਕਣ ਦਾ ਨਾਂ ਨਹੀਂ ਲੈ ਰਿਹਾ। ਇਸ ਦੇ ਖੁੱਲ੍ਹਣ ਤੋਂ ਲੈ ਕੇ ਚਾਲੂ ਹੋਣ ਤੱਕ ਸਿਆਸਤ ਜ਼ੋਰਾਂ 'ਤੇ ਹੈ। ਆਜ਼ਾਦੀ ਦਿਵਸ  'ਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬਾ ਵਾਸੀਆਂ ਨੂੰ ਮੁਹੱਲਾ ਕਲੀਨਿਕਾਂ ਦੀ ਸੌਗਾਤ ਦਿੱਤੀ ਹੈ ਇਸ ਦੇ ਇੱਕ ਦਿਨ ਬਾਅਦ ਹੀ ਇੱਕ ਵਾਰ ਫਿਰ ਇਹ ਸੌਗਾਤ ਘੇਰੇ  'ਚ ਹੈ। 

ਸਾਬਕਾ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਪੰਜਾਬ ਸਰਕਾਰ  'ਤੇ ਨਿਸ਼ਾਨਾ ਬੋਲਿਆ ਹੈ। ਉਹਨਾਂ ਟਵੀਟ ਕਰ ਲਿਖਿਆ ਕਿ -ਪੰਜਾਬ ਦੇ ਮੁਹੱਲਾ ਕਲੀਨਿਕ ਦੇ ਢੋਂਗ ਤੋਂ ਅਗਲੇ ਦਿਨ ਹੀ ਪਰਦਾ ਉਠ ਗਿਆ ਹੈ। ਉਹਨਾਂ ਕਿਹਾ ਕਿ ਭਗਵੰਤ ਮਾਨ   ਜੀ 100 ਟੈਸਟਾਂ ਦੀ ਗੱਲ ਕਰ ਰਹੇ ਸਨ ਪਰ ਇਹ ਝੂਠ ਨਿਕਲਿਆ, ਸਿਰਫ 41 ਟੈਸਟਾਂ ਦੀ ਸੂਚੀ ਹੈ ਜਿਨ੍ਹਾਂ ਵਿੱਚੋਂ ਇੱਕ ਵੀ ਨਹੀਂ ਹੋ ਰਿਹਾ। ਇਕ ਅਖਬਾਰ ਦੀ ਖਬਰ ਦਾ ਹਵਾਲਾ ਦਿੰਦੇ ਹੋਏ ਪਰਗਟ ਸਿੰਘ ਨੇ ਪੰਜਾਬ ਸਰਕਾਰ  'ਤੇ ਹਮਲਾ ਬੋਲਿਆ ਹੈ ਜਿਸ 'ਚ ਇਹ ਵੀ ਲਿਖਿਆ ਗਿਆ ਹੈ ਕਿ ਸੰਗਰੂਰ  'ਚ ਖੋਲ੍ਹੇ ਗਏ ਇਹਨਾਂ ਮੁਹੱਲਾ ਕਲੀਨਿਕਾਂ 'ਚੋਂ ਕਈਆਂ  'ਚ ਮਰੀਜ਼ਾਂ ਦਾ ਬੁਖਾਰ ਚੈੱਕ ਕਰਨ ਲਈ ਥਰਮਾਮੀਟਰ ਤੱਕ ਨਹੀਂ। ਮਰੀਜ਼ਾਂ ਦੇ ਬੁਖਾਰ ਦੀ ਜਾਂਚ ਅਤੇ ਲੈਬ ਟੈਸਟ ਪ੍ਰਾਈਵੇਟ ਲੈਬਾਂ ਤੋਂ ਕਰਵਾਉਣ ਲਈ ਕਿਹਾ ਜਾ ਰਿਹਾ ਹੈ।

ਅੰਗ੍ਰੇਜ਼ੀ ਅਖਬਾਰ ਦੀ ਰਿਪੋਰਟ ਮੁਤਾਬਕ ਸੰਗਰੂਰ ਦੇ ਚਾਰ ਮੁਹੱਲਾ ਕਲੀਨਿਕਾਂ  'ਚ ਇੱਕ ਵੀ ਟੈਸਟ ਨਹੀਂ ਹੋ ਰਿਹਾ ਬਲਕਿ ਮਰੀਜ਼ਾਂ ਨੂੰ ਬਾਹਰ ਤੋਂ ਟੈਸਟ ਕਰਵਾਉਣ ਲਈ ਕਿਹਾ ਜਾ ਰਿਹਾ ਹੈ ਅਤੇ ਇੱਥੇ ਖੋਲ੍ਹੇ ਗਏ ਕਲੀਨਿਕਾਂ 'ਚੋਂ ਕੁਝ 'ਚ ਮਰੀਜ਼ਾਂ ਨੂੰ ਚੈੱਕ ਕਰਨ ਲਈ ਥਰਮਾਮੀਟਰ ਤੱਕ ਨਹੀਂ ਹੈ। 

ਦਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਆਜ਼ਾਦੀ ਦਿਹਾੜੇ ਮੌਕੇ 75 ‘ਆਮ ਆਦਮੀ ਕਲੀਨਿਕ’ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੇ ਹਨ। ਇਨ੍ਹਾਂ 75 ਆਮ ਆਦਮੀ ਕਲੀਨਿਕ ਵਿੱਚੋਂ 13 ਮੋਹਾਲੀ ਜ਼ਿਲ੍ਹੇ ਦੇ ਵੱਖ ਵੱਖ ਸਾਹਿਰ ਅਤੇ ਪਿੰਡਾਂ ਵਿੱਚ ਖੋਲ੍ਹੇ ਗਏ ਹਨ। ਇਨ੍ਹਾਂ ਵਿੱਚੋਂ ਮੋਹਾਲੀ ਜ਼ਿਲ੍ਹੇ ਦੇ ਫੇਜ਼ 5 ਦੇ ਮੁਹੱਲਾ ਕਲੀਨਿਕ ਦਾ ਉਦਘਾਟਨ ਆਜ਼ਾਦੀ ਦਿਹਾੜੇ ਮੌਕੇ ਕੈਬਨਿਟ ਮੰਤਰੀ ਬ੍ਰਹਿਮ ਸ਼ੰਕਰ ਜਿੰਪਾ ਵੱਲੋਂ ਕੀਤਾ ਗਿਆ।
 
ਇਸ ਦੌਰਾਨ ਮੁੱਖ ਮੰਤਰੀ ਕਿਹਾ ਹੈ ਕਿ ‘ਚੋਣਾਂ ਦੌਰਾਨ ਅਸੀਂ ਪੰਜਾਬੀਆਂ ਨੂੰ ਇੱਕ ਗਾਰੰਟੀ ਦਿੱਤੀ ਸੀ ਕਿ ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ। ਇਹ ਗਾਰੰਟੀ ਹੁਣ ਪੂਰੀ ਹੋਣ ਜਾ ਰਹੀ ਹੈ। ਪੰਜਾਬ ਵਿੱਚ ਸਿਹਤ ਕ੍ਰਾਂਤੀ ਦੀ ਸ਼ੁਰੂਆਤ ਹੋ ਚੁੱਕੀ ਹੈ।’ ਮਾਨ ਨੇ ਕਿਹਾ ਕਿ ਅਸੀਂ ਆਮ ਆਦਮੀ ਕਲੀਨਿਕ ਸਥਾਪਤ ਕਰਨ ਦਾ ਵਾਅਦਾ ਕੀਤਾ ਸੀ। ਦਿੱਲੀ ਵਿੱਚ ਇਹ ਪ੍ਰਣਾਲੀ ਬਹੁਤ ਸਫ਼ਲ ਰਹੀ ਹੈ।
 
ਭਗਵੰਤ ਮਾਨ ਨੇ ਕਿਹਾ ਕਿ ਗਰੀਬ ਲੋਕ ਪੈਸੇ ਦੀ ਕਮੀ ਕਾਰਨ ਆਪਣਾ ਇਲਾਜ ਕਰਵਾਉਣ ਤੋਂ ਅਸਮਰੱਥ ਹਨ। ਪੰਜਾਬ ਵਿੱਚ ਅਜਿਹਾ ਕੋਈ ਨਹੀਂ ਹੋਵੇਗਾ, ਜੋ ਪੈਸੇ ਦੀ ਘਾਟ ਕਾਰਨ ਇਲਾਜ ਨਾ ਕਰਵਾ ਸਕੇ। ਅਸੀਂ ਇਸ ਦੀ ਸ਼ੁਰੂਆਤ ਦਿੱਲੀ ਸਰਕਾਰ ਦੀ ਤਰਜ਼ 'ਤੇ ਕੀਤੀ ਹੈ।  ਉਨ੍ਹਾਂ ਕਿਹਾ ਕਿ ਅਸੀਂ ਫਰੀ ਸੇਵਾ ਕੇਂਦਰਾਂ ਦੀਆਂ ਇਮਾਰਤਾਂ ਦੀ ਮੁਰੰਮਤ ਕਰਕੇ ਆਮ ਆਦਮੀ ਕਲੀਨਿਕ ਬਣਾਏ ਹਨ। ਇਨ੍ਹਾਂ ਕਲੀਨਿਕਾਂ ਵਿੱਚ 100 ਤਰ੍ਹਾਂ ਦੇ ਖੂਨ ਦੇ ਟੈਸਟ ਕੀਤੇ ਜਾਣਗੇ। ਖੂਨ ਦੇ ਨਮੂਨੇ ਲੈ ਕੇ ਲੈਬ ਨੂੰ ਭੇਜੇ ਜਾਣਗੇ। ਪਿੰਡਾਂ ਵਿੱਚ ਡਿਸਪੈਂਸਰੀਆਂ ਪੱਕੀਆਂ ਹੋਣਗੀਆਂ। ਅਸੀਂ ਆਪਣੀ ਗਾਰੰਟੀ ਪੂਰੀ ਕਰਾਂਗੇ।

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget