ਚੰਡੀਗੜ੍ਹ: ਪੰਜਾਬ ਦੌਰੇ 'ਤੇ ਆ ਰਹੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਾਹਮਣੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਵੱਡੀਆਂ ਮੰਗਾਂ ਰੱਖੀਆਂ ਹਨ। ਬਾਦਲ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਮੋਦੀ ਪੰਜਾਬ ਦੌਰੇ ਦੌਰਾਨ ਬੇਅਦਬੀ ਦੀਆਂ ਸਾਜ਼ਿਸ਼ਾਂ ਨੂੰ ਬੇਨਕਾਬ ਕਰਨ ਲਈ ਕੁਝ ਠੋਸ ਕਦਮ ਚੁੱਕਣ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਦਰਪੇਸ਼ ਸਿਆਸੀ, ਧਾਰਮਿਕ ਤੇ ਆਰਥਿਕ ਮਸਲਿਆਂ ਨੂੰ ਹੱਲ ਕਰ ਕੇ ਸਹੀ ਮਾਹੌਲ ਸਿਰਜਣ। ਬਾਦਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਵੱਡਾ ਪੈਕੇਜ ਐਲਾਨੇ ਜਾਣ ਨਾਲ ਪੰਜਾਬ ਦੌਰੇ ਨੂੰ ਭਰੋਸੇਯੋਗਤਾ ਤੇ ਮਾਣ ਮਿਲ ਸਕਦਾ ਹੈ।


ਸਾਬਕਾ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਦਾ ਧਿਆਨ 1984 ਦੇ ਸਿੱਖ ਕਤਲੇਆਮ ਦੇ ਹਜ਼ਾਰਾਂ ਪੀੜਤ ਸਿੱਖ ਪਰਿਵਾਰਾਂ ਵੱਲ ਦਿਵਾਇਆ ਜੋ ਇਨਸਾਫ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦਾ ਦੌਰਾ ਸਮੇਂ ਦੀਆਂ ਕਾਂਗਰਸ ਸਰਕਾਰਾਂ ਵੱਲੋਂ ਦਿੱਤੇ ਜ਼ਖ਼ਮਾਂ ’ਤੇ ਮੱਲ੍ਹਮ ਲਾਵੇਗਾ। ਸਾਬਕਾ ਮੁੱਖ ਮੰਤਰੀ ਨੇ ਪੰਜਾਬ ਦੇ ਕਿਸਾਨਾਂ ਨੂੰ ਤਰਾਸਦੀ ਵਾਲੇ ਸੰਕਟ ਵਿੱਚੋਂ ਕੱਢਣ ਲਈ ਖੇਤੀਬਾੜੀ ਆਰਥਿਕ ਪੈਕੇਜ ਦੀ ਮੰਗ ਵੀ ਕੀਤੀ ਕਿਉਂਕਿ ਇਸ ਸੰਕਟ ਨਾਲ ਕਿਸਾਨ ਕਰਜ਼ਈ ਹੋ ਗਏ ਹਨ।


ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦਾ ਦੌਰਾ ਚੋਣਾਂ ਨੇੜੇ ਹੋਣ ਕਾਰਨ ਵਾਜਬ ਨਹੀਂ ਲੱਗਦਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਲੋਕਾਂ ਨੂੰ ਭਰਮਾਉਣ ਦੀ ਥਾਂ ਸੁਪਰੀਮ ਕੋਰਟ ਦੇ ਮੌਜੂਦਾ ਜੱਜ ਕੋਲੋਂ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਕਰਵਾਉਣ ਦਾ ਐਲਾਨ ਕਰਨ। ਬਾਦਲ ਨੇ ਪ੍ਰਧਾਨ ਮੰਤਰੀ ਨੂੰ ਆਖਿਆ ਕਿ ਉਹ ਚੰਡੀਗੜ੍ਹ ਤੇ ਹੋਰ ਪੰਜਾਬੀ ਬੋਲਦੇ ਇਲਾਕੇ ਪੰਜਾਬ ਨੂੰ ਦੇਣ ਤੇ ਰਿਪੇਰੀਅਨ ਸਿਧਾਂਤ ਮੁਤਾਬਕ ਦਰਿਆਈ ਪਾਣੀਆਂ ਦਾ ਨਿਬੇੜਾ ਕਰਨ ਸਮੇਤ ਹੋਰ ਪ੍ਰਮੁੱਖ ਮੰਗਾਂ ਦਾ ਪੰਜਾਬੀਆਂ ਦੀ ਆਸ ਮੁਤਾਬਕ ਨਿਬੇੜਾ ਕਰਨ।


ਬਾਦਲ ਨੇ ਪ੍ਰਧਾਨ ਮੰਤਰੀ ਦਾ ਧਿਆਨ ਖੇਤੀਬਾੜੀ ਬਾਰੇ ਤਿੰਨ ਕਾਲੇ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ 800 ਕਿਸਾਨਾਂ ਦੀ ਸ਼ਹਾਦਤ ਹੋਣ ਵੱਲ ਵੀ ਦਿਵਾਇਆ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਇਨ੍ਹਾਂ ਦੇ ਪਰਿਵਾਰਾਂ ਦੀ ਮਦਦ ਕਰ ਕੇ ਇਨ੍ਹਾਂ ਦੀ ਸ਼ਨਾਖ਼ਤ ਨੂੰ ਮਾਨਤਾ ਦੇਵੇ।



 ਇਹ ਵੀ ਪੜ੍ਹੋ: Sunny Leone ਹੋਈ Kapil Sharma ਤੋਂ ਨਾਰਾਜ਼, ਦੱਸੀ ਨਾਰਾਜ਼ਗੀ ਦੀ ਇਹ ਵਜ੍ਹਾ


ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/


https://apps.apple.com/in/app/811114904