Punjab News: ਪੰਜਾਬ 'ਚ ਪਾਸਪੋਰਟ ਬਣਾਉਣ ਦੀ ਹਨੇਰੀ ਨੂੰ ਹੁਣ ਪਈ ਠੱਲ੍ਹ, ਕੇਂਦਰੀ ਵਿਦੇਸ਼ ਮੰਤਰਾਲੇ ਤੋਂ ਹੈਰਾਨੀਜਨਕ ਅੰਕੜੇ ਆਏ ਸਾਹਮਣੇ
ਪਿਛਲੇ ਕੁੱਝ ਸਾਲਾਂ ਤੋਂ ਪੰਜਾਬੀ ਨੌਜਵਾਨਾਂ 'ਚ ਵਿਦੇਸ਼ ਜਾਣ ਦੀ ਹੋੜ ਲੱਗ ਹੋਈ ਸੀ। ਜਿਸ ਕਰਕੇ ਹਰ ਸਾਲੇ ਵੱਡੀ ਗਿਣਤੀ ਦੇ ਵਿੱਚ ਪਾਸਪੋਰਟ ਬਣਾਏ ਜਾਂਦੇ ਸਨ। ਪੰਜਾਬ ਦੇ ਵਿੱਚੋਂ ਤੋਂ ਵੱਡੀ ਗਿਣਤੀ ਦੇ ਵਿੱਚ ਪਾਸਪੋਰਟ ਬਣਾਏ ਜਾ ਰਹੇ ਸਨ। ਪਰ ਹੁਣ

Indian Passport: ਪਿਛਲੇ ਕਈ ਸਾਲਾਂ ਤੋਂ ਪੰਜਾਬ ਦੇ ਨੌਜਵਾਨ ਵੱਡੀ ਗਿਣਤੀ 'ਚ ਵਿਦੇਸ਼ਾਂ ਦਾ ਰੁਖ਼ ਕਰ ਰਹੇ ਹਨ। ਪੰਜਾਬ ਦੇ ਨੌਜਵਾਨਾਂ ਦਾ ਇੱਕੋ ਇੱਕ ਸੁਫਨਾ ਹੁੰਦਾ ਸੀ ਕਿ ਵਿਦੇਸ਼ ਜਾ ਕਿ ਮੋਟੀਆਂ ਕਮਾਈਆਂ ਕਰਨ ਦਾ। ਮੁੱਖ ਮੰਤਰੀ ਭਗਵੰਤ ਮਾਨ ਨੇ ‘ਵਤਨ ਵਾਪਸੀ’ ਦਾ ਨਾਅਰਾ ਦਿੱਤਾ ਸੀ, ਇਹ ਨਾਅਰ ਸੱਚ ਸਾਬਤ ਹੁੰਦਾ ਹੋਇਆ ਦਿਖਾਈ ਦੇ ਰਿਹਾ ਹੈ। ਹੁਣ ਪੰਜਾਬ ਸਰਕਾਰ ਵੱਲੋਂ ਪੰਜਾਬੀਆਂ ਨੂੰ ਇੱਥੇ ਹੀ ਰੁਜ਼ਗਾਰ ਦੇ ਮੌਕੇ ਮੁਹੱਈਆਂ ਕਰਵਾਉਣ ਦੇ ਨਤੀਜੇ ਵੱਜੋਂ ਪੰਜਾਬ ’ਚ ਨਵੇਂ ਪਾਸਪੋਰਟ ਬਣਾਉਣ ਦੀ ਗਿਣਤੀ ਵਿਚ ਕਟੌਤੀ ਹੋਣ ਲੱਗੀ ਹੈ।
ਬੀਤੇ ਸਾਲਾਂ ਵਿਚ ਪੰਜਾਬ ਵਿਚ ਪਾਸਪੋਰਟ ਬਣਾਉਣ ਦੀ ਹਨੇਰੀ ਚੱਲੀ ਸੀ, ਉਸ ਨੂੰ ਹੁਣ ਠੱਲ੍ਹ ਪੈਣ ਲੱਗੀ ਹੈ। ਕੇਂਦਰੀ ਵਿਦੇਸ਼ ਮੰਤਰਾਲੇ ਨੇ ਜੋ ਜਨਵਰੀ 2025 ਤੱਕ ਦਾ ਵੇਰਵਾ ਸਾਂਝਾ ਕੀਤਾ ਹੈ। ਪੰਜਾਬ ਵਿੱਚ ਸਾਲ 2023 ਵਿੱਚ ਪਾਸਪੋਰਟ ਬਣਾਏ ਜਾਣ ਦੇ ਸਭ ਰਿਕਾਰਡ ਟੁੱਟ ਗਏ ਸਨ ਅਤੇ ਉਸ ਸਾਲ ਇਕੱਲੇ ਪੰਜਾਬ ਵਿੱਚ 11.94 ਲੱਖ ਲੋਕਾਂ ਨੇ ਨਵੇਂ ਪਾਸਪੋਰਟ ਬਣਾਏ ਸਨ। ਨਵੇਂ ਵੇਰਵਿਆਂ ਅਨੁਸਾਰ ਸਾਲ 2024 ਵਿੱਚ 10.60 ਲੱਖ ਨਵੇਂ ਪਾਸਪੋਰਟ ਬਣੇ ਹਨ ਜੋ ਕਟੌਤੀ ਹੋਣ ਵੱਲ ਸੰਕੇਤ ਕਰਦੇ ਹਨ।
ਅਮਰੀਕਾ ’ਚੋਂ ਡਿਪੋਰਟ ਹੋ ਕੇ ਆਏ ਨੌਜਵਾਨਾਂ ਦੀ ਹੱਡ-ਬੀਤੀ ਸੁਣ ਕੇ ਬਹੁਤ ਸਾਰੇ ਲੋਕਾਂ ਦੀਆਂ ਅੱਖਾਂ ਖੁੱਲ੍ਹ ਗਈਆਂ ਹਨ। ਜਨਵਰੀ 2025 ਦੇ ਮਹੀਨੇ ’ਚ ਪੰਜਾਬ ’ਚ 59,907 ਪਾਸਪੋਰਟ ਬਣੇ ਹਨ। ਮਤਲਬ ਕਿ ਰੋਜ਼ਾਨਾ ਔਸਤਨ 1932 ਪਾਸਪੋਰਟ ਬਣੇ ਹਨ। ਸਾਲ 2023 ਵਿੱਚ ਸੂਬੇ 'ਚ ਰੋਜ਼ਾਨਾ ਔਸਤਨ 3271 ਜਦਕਿ ਸਾਲ 2024 ਵਿੱਚ 2906 ਪਾਸਪੋਰਟ ਬਣੇ ਸਨ। ਪੰਜਾਬ ਵਿੱਚ ਸਾਲ 2014 ਤੋਂ ਇਹ ਰੁਝਾਨ ਸ਼ੁਰੂ ਹੋਇਆ ਸੀ ਜਦਕਿ ਇੱਕੋ ਸਾਲ ’ਚ 5.48 ਲੱਖ ਪਾਸਪੋਰਟ ਬਣੇ ਸਨ। ਸਾਲ 2016 ਇਹ ਅੰਕੜਾ 9.73 ਲੱਖ ’ਤੇ ਪਹੁੰਚ ਗਿਆ ਸੀ। ਸਿਰਫ਼ ਕਰੋਨਾ ਵਾਲੇ ਦੋ ਵਰ੍ਹਿਆਂ ’ਚ ਪਾਸਪੋਰਟਾਂ ’ਚ ਕਮੀ ਆਈ ਸੀ ਪਰ ਉਸ ਮਗਰੋਂ ਤੇਜ਼ ਰਫ਼ਤਾਰ ਨਾਲ ਪਾਸਪੋਰਟ ਵਧੇ ਸਨ। ਪੰਜਾਬ ’ਚ ਸਾਲ 2014 ਤੋਂ ਹੁਣ ਤੱਕ 92.40 ਲੱਖ ਪਾਸਪੋਰਟ ਬਣ ਚੁੱਕੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















