ਭਦੌੜ : ਬਰਨਾਲਾ ਜ਼ਿਲ੍ਹੇ ਦੇ ਕਸਬਾ ਭਦੌੜ ਵਿੱਚ ਸੀਵਰੇਜ ਦੀ ਸਮੱਸਿਆਂ ਨਾਲ ਜੂਝ ਰਹੇ ਲੋਕਾਂ ਨੇ ਪ੍ਰਸਾਸ਼ਨ ਖ਼ਿਲਾਫ਼ ਨਾਅਰੇਬਾਜ਼ੀ ਕਰਕੇ ਪ੍ਰਦਰਸ਼ਨ ਕੀਤਾ ਹੈ। ਸ਼ਹਿਰ ਭਦੌੜ ਦੇ ਵਾਰਡ ਨੰਬਰ 7 ਦੇ ਲੋਕ ਚਾਰ ਮਹੀਨਿਆਂ ਤੋਂ ਸੀਵਰੇਜ ਦੀ ਸਮੱਸਿਆ ਨਾਲ ਜੂਝ ਰਹੇ ਹਨ। ਇਸ ਦੌਰਾਨ ਸਥਾਨਕ ਲੋਕਾਂ ਨੇ ਸੀਵਰੇਜ ਵਿਭਾਗ ਅਤੇ ਨਗਰ ਕੌਂਸਲ ਅਧਿਕਾਰੀਆਂ ’ਤੇ ਸਮੱਸਿਆ ਦਾ ਹੱਲ ਨਾ ਕਰਨ ਦੇ ਦੋਸ਼ ਲਾਏ ਹਨ। ਲੋਕਾਂ ਨੇ ਦੱਸਿਆ ਕਿ ਚਾਰ ਮਹੀਨਿਆਂ ਤੋਂ ਵਾਰਡ ਵਾਸੀ ਸੀਵਰੇਜ ਦੀ ਸਮੱਸਿਆ ਤੋਂ ਪ੍ਰੇਸ਼ਾਨ ਹਨ ਪਰ ਪ੍ਰਸ਼ਾਸਨ ਇਸ ਵੱਲ ਕੋਈ ਧਿਆਨ ਨਹੀਂ ਦੇ ਰਿਹਾ।
ਸੀਵਰੇਜ ਬੋਰਡ ਦੇ ਅਧਿਕਾਰੀ ਅਤੇ ਨਗਰ ਕੌਂਸਲ ਦੇ ਚੇਅਰਮੈਨ ਨੇ ਕਿਹਾ ਕਿ ਸੀਵਰੇਜ ਦੀ ਸਫਾਈ ਦਾ ਕੰਮ ਚੱਲ ਰਿਹਾ ਹੈ ਅਤੇ ਜਲਦੀ ਹੀ ਇਸ ਸਮੱਸਿਆ ਦਾ ਹੱਲ ਕਰ ਦਿੱਤਾ ਜਾਵੇਗਾ।ਇਲਾਵਾ ਨਗਰ ਕਾਂਸਲ ਭਦੌੜ ਨੇ ਕਿਹਾ ਹੈ ਕਿ ਇਸ ਸਮੱਸਿਆ ਲਈ ਵਾਰਡ ਨੰਬਰ 7 ਦੇ ਲੋਕ ਹੀ ਜ਼ਿੰਮੇਵਾਰ ਹਨ।
ਇਹ ਵੀ ਪੜ੍ਹੋ : B.Tech Chaiwali : ਬਿਹਾਰ ਦੀ ਵਿਦਿਆਰਥਣ ਨੇ B.Tech ਚਾਹਵਾਲੀ ਦੇ ਨਾਂ 'ਤੇ ਖੋਲ੍ਹੀ ਚਾਹ ਦੀ ਦੁਕਾਨ, ਵੀਡੀਓ ਦੇਖ ਕੇ ਕਰੋਗੇ ਸਲਾਮ
ਇਸ ਮੌਕੇ ਪੀੜਤ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਦੇ ਵਾਰਡ ਨੰਬਰ- 7 ਵਿੱਚ ਚਾਰ ਮਹੀਨਿਆਂ ਤੋਂ ਸੀਵਰੇਜ ਦੀ ਸਮੱਸਿਆ ਹੈ। ਸੀਵਰੇਜ ਜਾਮ ਹੋਣ ਕਾਰਨ ਗੰਦਾ ਪਾਣੀ ਗਲੀਆਂ-ਨਾਲੀਆਂ ਵਿੱਚ ਖੜ੍ਹਾ ਹੈ। ਸਕੂਲ ਜਾਣ ਵਾਲੇ ਬੱਚੇ ਅਤੇ ਵਾਰਡ ਦੇ ਲੋਕ ਇਸ ਗੰਦੇ ਪਾਣੀ ਵਿੱਚੋਂ ਲੰਘਣ ਲਈ ਮਜਬੂਰ ਹਨ। ਇਸ ਮਸਲੇ ਦੇ ਹੱਲ ਲਈ ਅਸੀਂ ਕਈ ਵਾਰ ਸੀਵਰੇਜ ਬੋਰਡ ਦੇ ਅਧਿਕਾਰੀਆਂ ਅਤੇ ਨਗਰ ਕੌਂਸਲ ਨਾਲ ਸੰਪਰਕ ਕਰ ਚੁੱਕੇ ਹਾਂ ਪਰ ਸਾਡੀ ਸੁਣਵਾਈ ਨਹੀਂ ਹੋ ਰਹੀ।
ਇਸ ਸਬੰਧੀ ਸੀਵਰੇਜ ਬੋਰਡ ਦੇ ਅਧਿਕਾਰੀ ਅਤੇ ਨਗਰ ਕੌਂਸਲ ਭਦੌੜ ਦੇ ਪ੍ਰਧਾਨ ਮੁਨੀਸ਼ ਕੁਮਾਰ ਨੇ ਦੱਸਿਆ ਕਿ ਪਿਛਲੇ ਕਾਫੀ ਸਮੇਂ ਤੋਂ ਸੀਵਰੇਜ ਦੀ ਸਮੱਸਿਆ ਹੈ। ਇਸ ਦੇ ਹੱਲ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸ ਲਈ ਸੀਵਰੇਜ ਸਾਫ਼ ਕਰਨ ਵਾਲੀ ਮਸ਼ੀਨ ਵੀ ਮੰਗਵਾਈ ਗਈ ਹੈ। ਜਿਸ ਨਾਲ ਜਲਦੀ ਹੀ ਇਸ ਸਮੱਸਿਆ ਦਾ ਹੱਲ ਹੋ ਜਾਵੇਗਾ। ਇਸ ਦੇ ਨਾਲ ਹੀ ਨਗਰ ਕੌਂਸਲ ਦੇ ਪ੍ਰਧਾਨ ਨੇ ਇਸ ਸਮੱਸਿਆ ਲਈ ਵਾਰਡ ਨੰਬਰ -7 ਦੇ ਲੋਕ ਹੀ ਜ਼ਿੰਮੇਵਾਰ ਹੋਣ ਦੀ ਗੱਲ ਕਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਨਗਰ ਕੌਂਸਲ ਨੇ ਸੀਵਰੇਜ ਦੀ ਸਫ਼ਾਈ ਕਰਵਾਉਣ ਦੀ ਕੋਸ਼ਿਸ਼ ਕੀਤੀ ਤਾਂ ਉਸ ਵਾਰਡ ਦੇ ਸੀਵਰੇਜ ਜਾਮ ਵਿੱਚ ਕਈ ਚੀਜ਼ਾਂ ਪਾਈਆਂ ਗਈਆਂ, ਜਿਸ ਕਾਰਨ ਸੀਵਰੇਜ ਜਾਮ ਹੋ ਗਿਆ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।