(Source: ECI/ABP News/ABP Majha)
Punjab News: ਪੀਐਮ ਮੋਦੀ ਦੀ ਪੰਜਾਬ ਨੂੰ ਵੱਡੀ ਸੌਗਾਤ! ਸੂਬੇ ਦੇ 22 ਰੇਲਵੇ ਸਟੇਸ਼ਨਾਂ ਬਣਨਗੇ ਸਮਾਰਟ
Punjab News: ਭਾਰਤ ਦੇ ਰੇਲਵੇ ਸਟੇਸ਼ਨਾਂ ਦੀ ਤਸਵੀਰ ਬਦਲਣ ਵਾਲੀ ਹੈ। ਰੇਲਵੇ ਸਟੇਸ਼ਨਾਂ ਨੂੰ ਸਮਾਰਟ ਬਣਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ।
Punjab News: ਭਾਰਤ ਦੇ ਰੇਲਵੇ ਸਟੇਸ਼ਨਾਂ ਦੀ ਤਸਵੀਰ ਬਦਲਣ ਵਾਲੀ ਹੈ। ਰੇਲਵੇ ਸਟੇਸ਼ਨਾਂ ਨੂੰ ਸਮਾਰਟ ਬਣਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਭਰ ਦੇ 508 ਰੇਲਵੇ ਸਟੇਸ਼ਨਾਂ ਦੇ ਮੁੜ ਵਿਕਾਸ ਲਈ ਨੀਂਹ ਪੱਥਰ ਰੱਖਿਆ ਹੈ। ਪ੍ਰਧਾਨ ਮੰਤਰੀ ਨੇ ਦੇਸ਼ ਵਿੱਚ ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਦੀ ਸ਼ੁਰੂਆਤ ਕੀਤੀ ਹੈ। ਇਸ ਨਾਲ 508 ਸਟੇਸ਼ਨਾਂ ਦੇ ਨਵੀਨੀਕਰਨ ਦਾ ਕੰਮ ਸ਼ੁਰੂ ਹੋ ਗਿਆ ਹੈ।
ਦੇਸ਼ 'ਚ ਆਧੁਨਿਕ ਟ੍ਰੇਨਾਂ ਦੀ ਗਿਣਤੀ ਤੇਜ਼ੀ ਨਾਲ ਵਧ ਰਹੀ ਹੈ ਪਰ ਦੂਜੇ ਪਾਸੇ ਦੇਸ਼ 'ਚ ਰੇਲਵੇ ਸਟੇਸ਼ਨਾਂ ਦਾ ਬੁਰਾ ਹਾਲ ਹੈ। ਹੋਰ ਤਾਂ ਹੋਰ ਰੇਲਵੇ ਸਟੇਸ਼ਨਾਂ 'ਤੇ ਬੈਠਣ ਲਈ ਚੰਗੀਆਂ ਸੀਟਾਂ ਤੱਕ ਨਹੀਂ ਹਨ। ਕਈ ਸਟੇਸ਼ਨਾਂ 'ਤੇ ਵਧੀਆ ਵੇਟਿੰਗ ਰੂਮ ਵੀ ਨਹੀਂ। ਇਸ ਨੂੰ ਦੇਖਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਹੈ। ਪੰਜਾਬ ਦੀ ਗੱਲ ਕਰੀਏ ਤਾਂ ਚੰਡੀਗੜ੍ਹ ਸਮੇਤ 22 ਅਜਿਹੇ ਰੇਲਵੇ ਸਟੇਸ਼ਨ ਹਨ ਜਿਨ੍ਹਾਂ ਦੀ ਨੁਹਾਰ ਬਦਲ ਜਾਵੇਗੀ।
ਕੇਂਦਰ ਸਰਕਾਰ ਨੇ ਚੰਡੀਗੜ੍ਹ ਦੇ ਰੇਲਵੇ ਸਟੇਸ਼ਨ ਲਈ 511.19 ਕਰੋੜ ਰੁਪਏ ਦਾ ਬਜਟ ਰੱਖਿਆ ਹੈ। ਇਸੇ ਤਰ੍ਹਾਂ ਪੰਜਾਬ ਦੇ ਲੁਧਿਆਣਾ ਰੇਲਵੇ ਸਟੇਸ਼ਨ ਲਈ 490 ਕਰੋੜ ਰੁਪਏ ਤੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਲਈ 99 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਇਨ੍ਹਾਂ ਤਿੰਨਾਂ ਸਟੇਸ਼ਨਾਂ 'ਤੇ ਯਾਤਰੀਆਂ ਨੂੰ ਨਵੀਨਤਮ ਤੇ ਆਰਾਮਦਾਇਕ ਸਹੂਲਤਾਂ ਪ੍ਰਦਾਨ ਕਰਨ ਲਈ ਤਿਆਰੀਆਂ ਚੱਲ ਰਹੀਆਂ ਹਨ।
ਇਨ੍ਹਾਂ ਸਹੂਲਤਾਂ ਵਿੱਚ ਆਧੁਨਿਕ ਵੇਟਿੰਗ ਰੂਮ, ਪਾਰਕਿੰਗ, ਲਿਫਟਾਂ ਆਦਿ ਦੀ ਯੋਜਨਾ ਬਣਾਈ ਗਈ ਹੈ। ਦੂਜੇ ਪਾਸੇ ਹੋਰ ਛੋਟੇ ਰੇਲਵੇ ਸਟੇਸ਼ਨਾਂ ਨੂੰ ਸੁੰਦਰ ਦਿੱਖ ਦੇਣ ਤੇ ਵਧੀਆ ਪਾਰਕਿੰਗ, ਵੇਟਿੰਗ ਰੂਮ ਆਦਿ ਮੁਹੱਈਆ ਕਰਵਾਉਣ ਵੱਲ ਧਿਆਨ ਦਿੱਤਾ ਗਿਆ ਹੈ।
ਲੁਧਿਆਣਾ ਤੇ ਜਲੰਧਰ ਤੋਂ ਇਲਾਵਾ ਇਨ੍ਹਾਂ ਰੇਲਵੇ ਸਟੇਸ਼ਨਾਂ ਵਿੱਚ ਅਬੋਹਰ, ਕਪੂਰਥਲਾ, ਕੋਟਕਪੂਰਾ, ਗੁਰਦਾਸਪੁਰ, ਢੰਡਾਰੀ ਕਲਾਂ, ਧੂਰੀ, ਨੰਗਲ ਡੈਮ, ਪਟਿਆਲਾ, ਪਠਾਨਕੋਟ, ਫਾਜ਼ਿਲਕਾ, ਫਿਰੋਜ਼ਪੁਰ ਕੈਂਟ, ਫਿਲੌਰ, ਮਾਲੇਰਕੋਟਲਾ, ਮੁਤਕਸਰ, ਰੂਪਨਗਰ, ਸੰਗਰੂਰ, ਸਰਹਿੰਦ ਤੇ ਮੁਹਾਲੀ ਸ਼ਾਮਲ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।