Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Ferozepur News: ਪੰਜਾਬ ਵਿਜੀਲੈਂਸ ਬਿਊਰੋ ਨੇ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਸੀਆਈਏ ਸਟਾਫ਼ ਵਿੱਚ ਤਾਇਨਾਤ ਏਐਸਆਈ ਗੁਰਜੀਤ ਸਿੰਘ ਉਰਫ਼ ਗੋਲਡੀ ਨੂੰ 1.30 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ...

Ferozepur News: ਪੰਜਾਬ ਵਿਜੀਲੈਂਸ ਬਿਊਰੋ ਨੇ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਸੀਆਈਏ ਸਟਾਫ਼ ਵਿੱਚ ਤਾਇਨਾਤ ਏਐਸਆਈ ਗੁਰਜੀਤ ਸਿੰਘ ਉਰਫ਼ ਗੋਲਡੀ ਨੂੰ 1.30 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮੋਹਾਲੀ ਦੇ ਵਿਜੀਲੈਂਸ ਥਾਣੇ ਵਿੱਚ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਦੱਸ ਦੇਈਏ ਕਿ ਵਿਜੀਲੈਂਸ ਬਿਊਰੋ ਨੇ ਫਿਰੋਜ਼ਪੁਰ ਦੇ ਸੀਆਈਏ (CIA) ਵਿੰਗ ਵਿੱਚ ਤਾਇਨਾਤ ਇੱਕ ਏਐਸਆਈ (ASI) ਗੁਰਜੀਤ ਸਿੰਘ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਜਿਸ ਤੋਂ ਬਾਅਦ ਮਹਿਕਮੇ ਦੇ ਵਿੱਚ ਹਲਚਲ ਮੱਚ ਗਈ।
2.30 ਲੱਖ ਰੁਪਏ ‘ਚ ਤੈਅ ਹੋਈ ਸੀ ਡੀਲ
ਜਾਣਕਾਰੀ ਮੁਤਾਬਕ, ਨੌਰੰਗ ਕੇ ਸਿਆਲ ਪਿੰਡ ਦੇ ਰਹਿਣ ਵਾਲੇ ਇੱਕ ਵਿਅਕਤੀ ਖ਼ਿਲਾਫ਼ ਪਿਛਲੇ ਮਹੀਨੇ ਨਸ਼ਾ ਤਸਕਰੀ (NDPS) ਦਾ ਮਾਮਲਾ ਦਰਜ ਹੋਇਆ ਸੀ। ਏਐਸਆਈ ਨੇ ਇਸ ਕੇਸ ਵਿੱਚੋਂ ਸ਼ਿਕਾਇਤਕਰਤਾ ਦਾ ਨਾਮ ਕੱਢਣ ਬਦਲੇ 2.50 ਲੱਖ ਰੁਪਏ ਦੀ ਰਿਸ਼ਵਤ ਮੰਗੀ ਸੀ। ਬਾਅਦ ਵਿੱਚ ਇਹ ਸੌਦਾ 2.30 ਲੱਖ ਰੁਪਏ ਵਿੱਚ ਤੈਅ ਹੋਇਆ, ਜਿਸ ਵਿੱਚੋਂ ਪੀੜਤ ਵਿਅਕਤੀ ਪਹਿਲਾਂ ਹੀ 1 ਲੱਖ ਰੁਪਏ ਐਡਵਾਂਸ ਦੇ ਚੁੱਕਾ ਸੀ।
ਵਿਜੀਲੈਂਸ ਦੀ ਟੀਮ ਨੇ ਇੰਝ ਵਿਛਾਇਆ ਜਾਲ
ਬਾਕੀ ਰਹਿੰਦੇ 1.30 ਲੱਖ ਰੁਪਏ ਲੈਂਦੇ ਸਮੇਂ ਵਿਜੀਲੈਂਸ ਦੀ ਟੀਮ ਨੇ ਜਾਲ ਵਿਛਾ ਕੇ ਮੁਲਜ਼ਮ ਨੂੰ ਕਾਬੂ ਕਰ ਲਿਆ। ਵਿਜੀਲੈਂਸ ਨੇ ਏਐਸਆਈ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮੁਹਾਲੀ ਦੇ ਵਿਜੀਲੈਂਸ ਥਾਣੇ ਵਿੱਚ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੀ ਕਾਰਵਾਈ ਜਾਰੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Before You Go
BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਟ੍ਰੈਂਡਿੰਗ ਟੌਪਿਕ





















