ਪੜਚੋਲ ਕਰੋ

Punjab News: ਸਰਕਾਰ ਬਦਲੀ ਸਿਸਟਮ ਨਹੀਂ! ਕਿਸਾਨਾਂ 'ਤੇ ਵਰ੍ਹਿਆ ਪੁਲਿਸ ਦਾ ਡੰਡਾ, ਬਜ਼ੁਰਗਾਂ ਤੇ ਔਰਤਾਂ ਨੂੰ ਵੀ ਨਹੀਂ ਬਖਸ਼ਿਆ, ਕਿਸਾਨ ਦੀ ਮੌਤ

Farmers Protest: ਕਿਸਾਨ ਮੁੜ ਸੜਕਾਂ 'ਤੇ ਉੱਤਰ ਆਏ ਹਨ। ਕਿਸਾਨਾਂ ਨੂੰ ਗਿਲਾ ਹੈ ਕਿ ਆਮ ਆਦਮੀ ਪਾਰਟੀ ਨੇ ਸਰਕਾਰ ਬਣਨ ਤੋਂ ਪਹਿਲਾਂ ਸਾਰੀਆਂ ਸਮੱਸਿਆਵਾਂ ਹੱਲ ਕਰਨ ਦਾ ਵਾਅਦਾ ਕੀਤਾ ਸੀ

Farmers Protest: ਕਿਸਾਨ ਮੁੜ ਸੜਕਾਂ 'ਤੇ ਉੱਤਰ ਆਏ ਹਨ। ਕਿਸਾਨਾਂ ਨੂੰ ਗਿਲਾ ਹੈ ਕਿ ਆਮ ਆਦਮੀ ਪਾਰਟੀ ਨੇ ਸਰਕਾਰ ਬਣਨ ਤੋਂ ਪਹਿਲਾਂ ਸਾਰੀਆਂ ਸਮੱਸਿਆਵਾਂ ਹੱਲ ਕਰਨ ਦਾ ਵਾਅਦਾ ਕੀਤਾ ਸੀ ਪਰ ਹੁਣ ਸੱਤਾ ਵਿੱਚ ਆਉਣ ਮਗਰੋਂ ਗੱਲ ਕਰਨ ਲਈ ਵੀ ਤਿਆਰ ਨਹੀਂ। ਹੈਰਾਨੀ ਦੀ ਗੱਲ ਹੈ ਕਿ ਭਗਵੰਤ ਮਾਨ ਸਰਕਾਰ ਵੀ ਹੁਣ ਕਿਸਾਨਾਂ ਖਿਲਾਫ ਪੁਲਿਸ ਬਲ ਵਰਤਣ ਲੱਗੀ ਹੈ। 

ਸੋਮਵਾਰ ਨੂੰ ਲੌਂਗੋਵਾਲ ਵਿੱਚ ਧਰਨਾ ਦੇ ਰਹੇ ਕਿਸਾਨਾਂ ਤੇ ਪੁਲਿਸ ਦਰਮਿਆਨ ਹੋਈ ਝੜਪ ਦੌਰਾਨ ਟਰੈਕਟਰ-ਟਰਾਲੀ ਹੇਠ ਆਉਣ ਕਾਰਨ ਇੱਕ ਕਿਸਾਨ ਦੀ ਮੌਤ ਹੋ ਗਈ ਜਦਕਿ ਇੱਕ ਇੰਸਪੈਕਟਰ ਸਮੇਤ ਕਈ ਹੋਰ ਵਿਅਕਤੀ ਫੱਟੜ ਹੋ ਗਏ। ਜ਼ਖ਼ਮੀ ਹੋਏ ਇੰਸਪੈਕਟਰ ਦੀਪਇੰਦਰ ਸਿੰਘ ਜੇਜੀ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਜਦੋਂ ਕਿਸਾਨ ਪ੍ਰੀਤਮ ਸਿੰਘ ਪੁੱਤਰ ਰੂਪ ਸਿੰਘ ਵਾਸੀ ਮੰਡੇਰ ਕਲਾਂ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਲਿਆਂਦਾ ਜਾ ਰਿਹਾ ਸੀ ਤਾਂ ਉਸ ਨੇ ਰਾਹ ਵਿਚ ਦਮ ਤੋੜ ਦਿੱਤਾ। 

ਜ਼ਖ਼ਮੀ ਹੋਇਆ ਇੱਕ ਹੋਰ ਕਿਸਾਨ ਗੁਰਜੰਟ ਸਿੰਘ ਹਸਪਤਾਲ ’ਚ ਜ਼ੇਰੇ ਇਲਾਜ ਹੈ। ਝੜਪ ਤੋਂ ਬਾਅਦ ਇਲਾਕੇ ਵਿੱਚ ਮਾਹੌਲ ਤਣਾਅਪੂਰਨ ਬਣ ਗਿਆ। ਪੂਰੇ ਇਲਾਕੇ ਨੂੰ ਪੁਲਿਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ। ਕਿਸਾਨਾਂ ਨੇ ਲੌਂਗੋਵਾਲ ਥਾਣੇ ਅੱਗੇ ਸੁਨਾਮ-ਬਰਨਾਲਾ ਰੋਡ ’ਤੇ ਪੱਕਾ ਮੋਰਚਾ ਆਰੰਭ ਕਰ ਦਿੱਤਾ। ਝੜਪਾਂ ਲਈ ਪੁਲਿਸ ਤੇ ਕਿਸਾਨ ਇੱਕ-ਦੂਜੇ ਨੂੰ ਦੋਸ਼ੀ ਠਹਿਰਾ ਰਹੇ ਹਨ। 

ਦਰਅਸਲ ਝੜਪ ਦੀ ਸਥਿਤੀ ਉਸ ਵੇਲੇ ਪੈਦਾ ਹੋਈ ਜਦੋਂ 16 ਕਿਸਾਨ ਜਥੇਬੰਦੀਆਂ ਵੱਲੋਂ ਚੰਡੀਗੜ੍ਹ ’ਚ ਦਿੱਤੇ ਜਾਣ ਵਾਲੇ ਧਰਨੇ ਦੇ ਮੱਦੇਨਜ਼ਰ ਪੁਲਿਸ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ (ਆਜ਼ਾਦ) ਦੇ ਸੂਬਾ ਕਮੇਟੀ ਮੈਂਬਰ ਜਸਵਿੰਦਰ ਸਿੰਘ ਲੌਂਗੋਵਾਲ ਨੂੰ ਹਿਰਾਸਤ ’ਚ ਲੈ ਲਿਆ। ਇਸ ਦੇ ਵਿਰੋਧ ਵਿੱਚ ਕਿਸਾਨਾਂ ਵੱਲੋਂ ਬਡਬਰ ਰੋਡ ’ਤੇ ਧਰਨਾ ਦਿੱਤਾ ਜਾ ਰਿਹਾ ਸੀ। ਕਿਸਾਨਾਂ ਮੁਤਾਬਕ ਜਦੋਂ ਉਹ ਬਡਬਰ ਟੌਲ ਪਲਾਜ਼ੇ ਵੱਲ ਜਾਣ ਲਈ ਅੱਗੇ ਵਧਣ ਲੱਗੇ ਤਾਂ ਪੁਲਿਸ ਨੇ ਬੈਰੀਕੇਡਾਂ ’ਤੇ ਉਨ੍ਹਾਂ ਨੂੰ ਰੋਕਦਿਆਂ ਔਰਤਾਂ ਤੇ ਕਿਸਾਨਾਂ ਦੀ ਬੇਰਹਿਮੀ ਨਾਲ ਕੁੱਟਮਾਰ ਸ਼ੁਰੂ ਕਰ ਦਿੱਤੀ। ਕਿਸਾਨਾਂ ਨੇ ਦੱਸਿਆ ਕਿ ਪੁਲਿਸ ਨੇ ਉਨ੍ਹਾਂ ’ਤੇ ਲਾਠੀਚਾਰਜ ਕੀਤਾ ਤੇ ਗਾਲ੍ਹਾਂ ਕੱਢੀਆਂ।

ਉਨ੍ਹਾਂ ਬੀਬੀਆਂ ਵਾਲੀਆਂ ਬੱਸਾਂ ਦੇ ਸ਼ੀਸ਼ੇ ਵੀ ਭੰਨ੍ਹ ਦਿੱਤੇ। ਇਸ ਦੌਰਾਨ ਕਿਸਾਨਾਂ ਨੇ ਪੁਲਿਸ ਦੀ ਧੱਕੇਸ਼ਾਹੀ ਤੇ ਭਗਵੰਤ ਮਾਨ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਇਹ ਵੀ ਦੋਸ਼ ਲਗਾਇਆ ਕਿ ਪੁਲਿਸ ਨੇ ਕੁਝ ਔਰਤਾਂ ਤੇ ਨੌਜਵਾਨਾਂ ਨੂੰ ਧੱਕੇ ਨਾਲ ਥਾਣੇ ਅੰਦਰ ਬੰਦ ਕਰਕੇ ਰੱਖਿਆ ਹੈ। 

ਉਧਰ ਸੰਗਰੂਰ ਦੇ ਐਸਪੀ ਪਲਵਿੰਦਰ ਸਿੰਘ ਚੀਮਾ ਨੇ ਘਟਨਾ ਦੀ ਵੀਡੀਓ ਵਿਖਾਉਂਦਿਆਂ ਦੱਸਿਆ ਕਿ ਪ੍ਰੀਤਮ ਸਿੰਘ ਕਿਸਾਨਾਂ ਦੀ ਟਰਾਲੀ ਥੱਲੇ ਆ ਕੇ ਮਾਰਿਆ ਗਿਆ ਹੈ ਜਦਕਿ ਇੰਸਪੈਕਟਰ ਜੇਜੀ ਇਸ ਘਟਨਾ ਵਿੱਚ ਵਾਲ ਵਾਲ ਬਚੇ ਹਨ ਤੇ ਬੁਰੀ ਤਰ੍ਹਾਂ ਜ਼ਖ਼ਮੀ ਹੋਏ ਹਨ। ਉਨ੍ਹਾਂ ਕਿਹਾ ਕਿ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ।

ਹੋਰ ਪੜ੍ਹੋ : ਲੰਡਨ ’ਚ ਕਬੱਡੀ ਮੈਚ ਦੌਰਾਨ ਹੋਈ ਝੜਪ, ਚੱਲੀਆਂ ਗੋਲੀਆਂ ਤੇ ਤਲਵਾਰਾਂ, ਚਾਰ ਜਣੇ ਜ਼ਖ਼ਮੀ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?
Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
Advertisement
ABP Premium

ਵੀਡੀਓਜ਼

ਮੀਂਹ ਨੇ ਵਧਾਈ ਸੰਗਰੂਰ ਦੇ ਲੋਕਾਂ ਦੀ ਚਿੰਤਾ, ਸਰਕਾਰੀ ਦਫ਼ਤਰਾਂ ਨੂੰ ਵੀ ਪਈਆਂ ਭਾਜੜਾਂKulbir Singh Zira| 'ਮੈਂ ਮੁੱਖ ਮੰਤਰੀ ਨੂੰ ਕਹਿਣਾ, ਅੰਮ੍ਰਿਤਪਾਲ ਤੋਂ NSA ਹਟਾਈ ਜਾਵੇ'ਸਿੱਧੂ ਮੂਸੇਵਾਲਾ ਦੇ ਪਿਤਾ ਦੀ ਮੀਡਿਆ ਨੂੰ ਨਸੀਹਤDiljit Dosanjh interview Punjab Police | Jatt&Juliet | Neeru Bajwa ਦਿਲਜੀਤ ਦਾ ਪੰਜਾਬ ਪੁਲਿਸ ਨਾਲ ਇੰਟਰਵਿਊ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?
Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ
RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ
58,999 ਰੁਪਏ ਦੇ iPhone 14 'ਤੇ 50 ਹਜ਼ਾਰ ਦਾ ਡਿਸਕਾਊਂਟ, ਤੁਰੰਤ ਖਰੀਦੋ
58,999 ਰੁਪਏ ਦੇ iPhone 14 'ਤੇ 50 ਹਜ਼ਾਰ ਦਾ ਡਿਸਕਾਊਂਟ, ਤੁਰੰਤ ਖਰੀਦੋ
Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...
Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...
Fatty Liver Disease: ਦੇਸ਼ ਵਿੱਚ ਹਰ ਤੀਜਾ ਵਿਅਕਤੀ ਇਸ ਗੰਭੀਰ ਬਿਮਾਰੀ ਦਾ ਸ਼ਿਕਾਰ, ਜੇਕਰ ਤੁਹਾਡੇ ਵਿੱਚ ਵੀ ਇਹ ਲੱਛਣ ਹੋ ਜਾਓ ਸਾਵਧਾਨ
Fatty Liver Disease: ਦੇਸ਼ ਵਿੱਚ ਹਰ ਤੀਜਾ ਵਿਅਕਤੀ ਇਸ ਗੰਭੀਰ ਬਿਮਾਰੀ ਦਾ ਸ਼ਿਕਾਰ, ਜੇਕਰ ਤੁਹਾਡੇ ਵਿੱਚ ਵੀ ਇਹ ਲੱਛਣ ਹੋ ਜਾਓ ਸਾਵਧਾਨ
Embed widget