Punjab News: ਕੰਮ ’ਚ ਅਣਗਹਿਲੀ ਵਰਤਣ ਕਰਕੇ ਥਾਣੇ ਦੇ ਮੁਨਸ਼ੀ 'ਤੇ ਡਿੱਗੀ ਗਾਜ਼, ਪ੍ਰਸ਼ਾਸਨ ਨੇ ਸਸਪੈਂਡ ਕਰ ਤੋਰਿਆ ਘਰ
ਗੁਰਦਾਸਪੁਰ ਤੋਂ ਵੱਡੀ ਖਬਰ ਨਿਕਲ ਕੇ ਸਾਹਮਣੇ ਆਈ ਹੈ। ਜਿੱਥੇ ਥਾਣੇ ਦੇ ਮੁਨਸੀ ਉੱਤੇ ਵੱਡਾ ਐਕਸ਼ਨ ਕਰਦੇ ਹੋਏ ਸਸਪੈਂਡ ਕੀਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਪੁਲਿਸ ਮੁੱਖੀ ਸ੍ਰੀ ਆਦਿੱਤਿਆ ਨੇ ਦੱਸਿਆ ਕਿ ਦੋਰਾਂਗਲਾ ਪੁਲਿਸ ਸਟੇਸ਼ਨ...

Punjab News: ਗੁਰਦਾਸਪੁਰ ਤੋਂ ਵੱਡੀ ਖਬਰ ਨਿਕਲ ਕੇ ਸਾਹਮਣੇ ਆਈ ਹੈ। ਜਿੱਥੇ ਥਾਣੇ ਦੇ ਮੁਨਸੀ ਉੱਤੇ ਵੱਡਾ ਐਕਸ਼ਨ ਕਰਦੇ ਹੋਏ ਸਸਪੈਂਡ ਕੀਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਪੁਲਿਸ ਮੁੱਖੀ ਸ੍ਰੀ ਆਦਿੱਤਿਆ ਨੇ ਦੱਸਿਆ ਕਿ ਦੋਰਾਂਗਲਾ ਪੁਲਿਸ ਸਟੇਸ਼ਨ ਦੇ ਮੁਨਸੀ ਨੂੰ ਕੰਮ ਵਿੱਚ ਅਣਗਹਿਲੀ ਅਤੇ ਅਧਿਕਾਰੀਆਂ ਦੀ ਪ੍ਰਵਾਨਗੀ ਤੋਂ ਬਿਨਾਂ ਪੁਲਿਸ ਸਟੇਸ਼ਨ ਦੇ ਰਿਕਾਰਡ ਨੂੰ ਜਨਤਕ ਕਰਨ ਦੇ ਦੋਸ਼ਾਂ ਹੇਠ ਮੁਅੱਤਲ ਕਰ ਦਿੱਤਾ ਗਿਆ ਹੈ।
ਲਾਪਰਵਾਹੀ ਕਰਨ ਦੇ ਦੋਸ਼ ਹੇਠ ਕੀਤਾ ਸਸਪੈਂਡ
ਇਸ ਸਬੰਧੀ ਉਨ੍ਹਾਂ ਦੱਸਿਆ ਕਿ ਮੁਨਸ਼ੀ ਹੌਲਦਾਰ ਰਾਕੇਸ਼ ਕੁਮਾਰ ਵਿਰੁੱਧ ਸ਼ਿਕਾਇਤ ਮਿਲੀ ਸੀ ਕਿ ਉਹ ਆਪਣੇ ਕੰਮ ਪ੍ਰਤੀ ਲਾਪਰਵਾਹ ਹੈ ਅਤੇ ਉਸ ਨੇ ਅਧਿਕਾਰੀਆਂ ਦੀ ਪ੍ਰਵਾਨਗੀ ਤੋਂ ਬਿਨਾਂ ਹੀ ਪੁਲਿਸ ਥਾਣੇ ਦੀ ਇਕ ਐੱਫ.ਆਈ.ਆਰ. ਜਨਤਕ ਕੀਤੀ ਸੀ। ਇਸ ਸਬੰਧੀ ਜਾਂਚ ਕਰਨ ਤੋਂ ਬਾਅਦ ਮੁਨਸ਼ੀ ਰਾਕੇਸ਼ ਕੁਮਾਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਦੱਸ ਦਈਏ ਇਸ ਸਮੇਂ ਸੂਬਾ ਸਰਕਾਰ ਵੱਲੋਂ ਪੁਲਿਸ ਵਿਭਾਗ ਉੱਤੇ ਸਖਤੀ ਵਰਤੀ ਜਾ ਰਹੀ ਹੈ। ਜਿਸ ਕਰਕੇ ਬੈਕ-ਟੂ-ਬੈਕ ਤਬਾਦਲੇ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਜਿਹੜੇ ਮੁਲਾਜ਼ਮ ਆਪਣੀ ਡਿਊਟੀ ਦੌਰਾਨ ਕੁਤਾਹੀ ਵਰਤ ਰਹੇ ਹਨ ਉਨ੍ਹਾਂ ਨੂੰ ਸਸਪੈਂਡ ਕਰ ਰੁਖਸਤ ਕੀਤਾ ਜਾ ਰਿਹਾ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ 'ਯੁੱਧ ਨਸ਼ਿਆਂ ਵਿਰੁੱਧ' ਵਿੱਢੀ ਜੰਗ ਦੌਰਾਨ ਜਿਹੜੇ ਮੁਲਾਜ਼ਮਾਂ ਦੇ ਨਾਮ ਨਸ਼ੇ ਵਰਗੇ ਅਪਰਾਧ ਦੇ ਵਿੱਚ ਪਾਏ ਗਏ ਉਨ੍ਹਾਂ ਉੱਤੇ ਵੀ ਸਖਤ ਕਾਰਵਾਈ ਕੀਤੀ ਜਾ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















