(Source: Poll of Polls)
Punjab News: ਪੁਲਿਸ ਮਹਿਕਮੇ 'ਚ ਮੱਚੀ ਹਲਚਲ, ਭ੍ਰਿਸ਼ਟਾਚਾਰ ਖਿਲਾਫ ਵਿਜੀਲੈਂਸ ਦੀ ਕਾਰਵਾਈ, ਪੁਲਿਸ ਕਰਮੀ ਨੂੰ ਰਿਸ਼ਵਤ ਦੇ ਨਾਲ ਰੰਗੇ ਹੱਥੀਂ ਕੀਤਾ ਕਾਬੂ
ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਬੈਕ ਟੂ ਬੈਕ ਰਿਸ਼ਤਵਖੋਰ ਮੁਲਾਜ਼ਮਾਂ ਤੇ ਵੱਡੇ ਐਕਸ਼ਨ ਹੋ ਰਹੇ ਹਨ। ਹੁਣ ਇਸ ਸਿਲਸਿਲੇ ਦੇ ਚੱਲਦੇ ਇੱਕ ਪੁਲਿਸ ਕਰਮੀ ਉੱਤੇ ਐਕਸ਼ਨ ਹੋਇਆ ਹੈ ਅਤੇ ਉਸ ਨੂੰ ਰੰਗੇ ਹੱਥੀਂ ਕਾਬੂ..

Police Officer Caught Red-Handed Taking Bribe: ਪੰਜਾਬ ਵਿਜੀਲੈਂਸ ਬਿਊਰੋ ਜੋ ਕਿ ਲਗਾਤਾਰ ਭ੍ਰਿਸ਼ਟਾਚਾਰ ਖਿਲਾਫ ਸਖਤ ਐਕਸ਼ਨ ਕਰਦੇ ਹੋਏ ਨਜ਼ਰ ਆ ਰਿਹਾ ਹੈ। ਇਸ ਲੜੀ ਦੇ ਤਹਿਤ 30 ਜੂਨ ਨੂੰ ਜ਼ਿਲ੍ਹਾ ਪਟਿਆਲਾ ਦੀ ਪੁਲਿਸ ਚੌਕੀ ਪਾਤੜਾਂ 'ਚ ਤੈਨਾਤ ਹਵਲਦਾਰ ਮਨਦੀਪ ਸਿੰਘ ਨੂੰ ₹30,000 ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਸੂਬਾ ਸਰਕਾਰ ਵੱਲੋਂ ਵੀ ਕਿਹਾ ਗਿਆ ਹੈ ਕਿ ਭ੍ਰਿਸ਼ਟਾਚਾਰ ਨਾਲ ਲਿਪਤ ਮੁਲਾਜ਼ਮਾਂ ਉੱਤੇ ਸਖਤ ਐਕਸ਼ਨ ਹੋਏਗਾ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਅਧਿਕਾਰਿਕ ਬੁਲਾਰੇ ਨੇ ਦੱਸਿਆ ਕਿ ਇਹ ਪੁਲਿਸ ਕਰਮਚਾਰੀ ਜ਼ਿਲ੍ਹਾ ਸੰਗਰੂਰ ਦੀ ਤਹਿਸੀਲ ਮੂਨਕ ਦੇ ਪਿੰਡ ਝਲੂਰ ਦੇ ਰਹਿਣ ਵਾਲੇ ਇੱਕ ਵਿਅਕਤੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ 'ਤੇ ਕਾਬੂ ਕੀਤਾ ਗਿਆ ਹੈ।
ਪਟਿਆਲਾ ਵਿਜੀਲੈਂਸ ਨੇ ਕੀਤਾ ਗ੍ਰਿਫਤਾਰ
ਉਨ੍ਹਾਂ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨਾਲ ਸੰਪਰਕ ਕਰਕੇ ਇਲਜ਼ਾਮ ਲਾਇਆ ਕਿ ਉਕਤ ਪੁਲਿਸ ਕਰਮਚਾਰੀ ਨੇ ਉਸ ਤੋਂ ₹30,000 ਰਿਸ਼ਵਤ ਮੰਗੀ ਹੈ ਅਤੇ ਰਿਸ਼ਵਤ ਨਾ ਦੇਣ ਦੀ ਸੂਰਤ ਵਿੱਚ ਉਸ 'ਤੇ ਆਰਮਜ਼ ਐਕਟ ਹੇਠ ਝੂਠੀ ਐੱਫ.ਆਈ.ਆਰ. (FIR) ਦਰਜ ਕਰਨ ਦੀ ਧਮਕੀ ਦਿੱਤੀ ਹੈ।
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਪਟਿਆਲਾ ਰੇਂਜ ਦੀ ਵਿਜੀਲੈਂਸ ਬਿਊਰੋ ਟੀਮ ਨੇ ਜਾਲ ਬਿਛਾਇਆ ਅਤੇ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਹਵਲਦਾਰ ਮਨਦੀਪ ਸਿੰਘ ਨੂੰ ₹30,000 ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਫੜ ਲਿਆ।
ਮੌਕੇ 'ਤੇ ਹੀ ਉਸ ਕੋਲੋਂ ਰਿਸ਼ਵਤ ਦੀ ਰਕਮ ਵੀ ਬਰਾਮਦ ਕਰ ਲੀ ਗਈ।
ਇਸ ਸੰਬੰਧ ਵਿੱਚ ਆਰੋਪੀ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਹੇਠ ਕੇਸ ਦਰਜ ਕਰ ਲਿਆ ਗਿਆ ਹੈ। ਆਰੋਪੀ ਪੁਲਿਸ ਕਰਮਚਾਰੀ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਮਾਮਲੇ ਦੀ ਅੱਗੇ ਦੀ ਜਾਂਚ ਜਾਰੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















