Punjab News: ਪੰਜਾਬ ਦੇ ਇਸ ਮਸ਼ਹੂਰ ਹੋਟਲ 'ਚ ਪੁਲਿਸ ਦੀ ਛਾਪੇਮਾਰੀ, ਗੈਰ-ਕਾਨੂੰਨੀ ਕਾਰੋਬਾਰ ਦਾ ਪਰਦਾਫਾਸ਼
Punjab News: ਪੰਜਾਬ ਦੇ ਸ਼ਹਿਰ ਅੰਮ੍ਰਿਤਸਰ ਦੇ ਇੱਕ ਹੋਟਲ ਵਿੱਚ ਗੁਰਦਾਸਪੁਰ ਦੀ ਬਟਾਲਾ ਪੁਲਿਸ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਇੱਥੇ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਦੀ ਇੱਕ ਟੀਮ ਹੋਟਲ ਪਹੁੰਚੀ, ਇੱਥੇ ਇਸ ਹੋਟਲ ਦੀ ਜਾਇਦਾਦ
![Punjab News: ਪੰਜਾਬ ਦੇ ਇਸ ਮਸ਼ਹੂਰ ਹੋਟਲ 'ਚ ਪੁਲਿਸ ਦੀ ਛਾਪੇਮਾਰੀ, ਗੈਰ-ਕਾਨੂੰਨੀ ਕਾਰੋਬਾਰ ਦਾ ਪਰਦਾਫਾਸ਼ Punjab News Police raid this famous hotel in Punjab, expose illegal business details inside Punjab News: ਪੰਜਾਬ ਦੇ ਇਸ ਮਸ਼ਹੂਰ ਹੋਟਲ 'ਚ ਪੁਲਿਸ ਦੀ ਛਾਪੇਮਾਰੀ, ਗੈਰ-ਕਾਨੂੰਨੀ ਕਾਰੋਬਾਰ ਦਾ ਪਰਦਾਫਾਸ਼](https://feeds.abplive.com/onecms/images/uploaded-images/2025/01/25/f971178c57113d9dca46a453443de7241737773857986709_original.jpg?impolicy=abp_cdn&imwidth=1200&height=675)
Punjab News: ਪੰਜਾਬ ਦੇ ਸ਼ਹਿਰ ਅੰਮ੍ਰਿਤਸਰ ਦੇ ਇੱਕ ਹੋਟਲ ਵਿੱਚ ਗੁਰਦਾਸਪੁਰ ਦੀ ਬਟਾਲਾ ਪੁਲਿਸ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਇੱਥੇ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਦੀ ਇੱਕ ਟੀਮ ਹੋਟਲ ਪਹੁੰਚੀ, ਇੱਥੇ ਇਸ ਹੋਟਲ ਦੀ ਜਾਇਦਾਦ ਨੂੰ ਕੁਰਕ ਕਰ ਦਿੱਤੀ ਗਈ। ਪੁਲਿਸ ਅਨੁਸਾਰ ਇੱਥੇ ਨਸ਼ੀਲੇ ਪਦਾਰਥਾਂ ਦਾ ਵੱਡਾ ਕਾਰੋਬਾਰ ਚੱਲ ਰਿਹਾ ਸੀ, 2024 ਵਿੱਚ ਪੁਲਿਸ ਵੱਲੋਂ ਇੱਕ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ਵਿੱਚ ਹੈਰੋਇਨ ਦੀ ਇੱਕ ਖੇਪ ਮਿਲੀ ਸੀ, ਜਿਸ 'ਤੇ ਕਾਰਵਾਈ ਕਰਦੇ ਹੋਏ ਪੁਲਿਸ ਨੇ ਇੱਥੇ ਪਹੁੰਚ ਕੇ ਇਸ ਜਾਇਦਾਦ ਨੂੰ ਜ਼ਬਤ ਕਰ ਲਿਆ। ਇਸ ਦੇ ਨਾਲ ਹੀ, ਲੀਜ਼ 'ਤੇ ਲੈਣ ਵਾਲੇ ਇਸ ਵਿਅਕਤੀ ਨੇ ਪੁਲਿਸ ਦੀ ਕਾਰਵਾਈ ਦਾ ਵਿਰੋਧ ਕੀਤਾ।
ਸੀਨੀਅਰ ਪੁਲਿਸ ਅਧਿਕਾਰੀ ਹਰੀਸ਼ ਬਹਿਲ ਨੇ ਦੱਸਿਆ ਕਿ ਅੰਮ੍ਰਿਤਸਰ ਦੇ ਇਸ ਹੋਟਲ ਵਿੱਚ ਨਸ਼ੀਲੇ ਪਦਾਰਥਾਂ ਦਾ ਵੱਡਾ ਕਾਰੋਬਾਰ ਚੱਲ ਰਿਹਾ ਸੀ, ਜਿਸ ਸਬੰਧੀ ਪੁਲਿਸ ਵੱਲੋਂ 2024 ਵਿੱਚ ਇੱਕ ਕੇਸ ਦਰਜ ਕੀਤਾ ਗਿਆ ਸੀ, ਜਿਸ ਵਿੱਚ ਹੈਰੋਇਨ ਦੀ ਇੱਕ ਖੇਪ ਜ਼ਬਤ ਕੀਤੀ ਗਈ ਸੀ। ਇਸ ਮਾਮਲੇ ਵਿੱਚ ਪੁਲਿਸ ਵੱਲੋਂ ਕਈ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ ਅਤੇ ਇਸ ਸਬੰਧ ਵਿੱਚ ਅੰਮ੍ਰਿਤਸਰ ਦੇ ਇਸ ਹੋਟਲ ਦੀ ਜਾਇਦਾਦ ਨੂੰ ਕੁਰਕ ਕਰ ਲਿਆ ਗਿਆ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਸ ਹੋਟਲ ਦੇ ਕਮਰਾ ਨੰਬਰ 103 ਵਿੱਚ ਨਸ਼ੀਲੇ ਪਦਾਰਥਾਂ ਦਾ ਵੱਡਾ ਕਾਰੋਬਾਰ ਚੱਲ ਰਿਹਾ ਸੀ, ਜਿੱਥੇ ਨਸ਼ੀਲੇ ਪਦਾਰਥਾਂ ਦੇ ਤਸਕਰ ਪਾਕਿਸਤਾਨ ਵਿੱਚ ਬੈਠੇ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਨਾਲ ਫੋਨ 'ਤੇ ਗੱਲ ਕਰਦੇ ਸਨ ਅਤੇ ਸੌਦੇ ਕਰਦੇ ਸਨ ਅਤੇ ਡਰੋਨ ਰਾਹੀਂ ਪਾਕਿਸਤਾਨ ਤੋਂ ਹੈਰੋਇਨ ਦੀ ਵੱਡੀ ਖੇਪ ਪ੍ਰਾਪਤ ਕਰਦੇ ਸਨ। ਉਨ੍ਹਾਂ ਦੱਸਿਆ ਇਸ ਜਾਇਦਾਦ ਨੂੰ ਹੁਣ ਵੇਚਿਆ ਨਹੀਂ ਜਾ ਸਕਦਾ, ਜਲਦੀ ਹੀ ਪੁਲਿਸ ਇਸ ਮਾਮਲੇ ਵਿੱਚ ਕਾਰਵਾਈ ਕਰੇਗੀ ਅਤੇ ਇਸ ਜਾਇਦਾਦ ਨੂੰ ਜ਼ਬਤ ਕਰ ਲਵੇਗੀ।
ਇਸ ਮੌਕੇ ਹੋਟਲ ਨੂੰ ਲੀਜ਼ 'ਤੇ ਲੈਣ ਵਾਲੇ ਪਰਵਿੰਦਰ ਸਿੰਘ ਅਤੇ ਬਲਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਇਸ ਹੋਟਲ ਨੂੰ ਲੀਜ਼ 'ਤੇ ਲਿਆ ਹੈ ਅਤੇ ਪੁਲਿਸ ਵੱਲੋਂ ਜੋ ਇਹ ਕਾਰਵਾਈ ਕੀਤੀ ਗਈ ਹੈ, ਇਸ ਬਾਰੇ ਵਿੱਚ ਉਨ੍ਹਾਂ ਨੂੰ ਕੁਝ ਪਤਾ ਨਹੀਂ, ਨਾ ਹੀ ਪੁਲਿਸ ਵੱਲੋਂ ਦੱਸਿਆ ਗਿਆ ਸੀ। ਉਨ੍ਹਾਂ ਨੇ ਕਿਹਾ ਕਿ ਉਹ ਆਪਣੇ ਬੱਚਿਆਂ ਦੇ ਪਾਲਣ-ਪੋਸ਼ਣ ਲਈ ਆਪਣਾ ਕੰਮ ਕਰ ਰਹੇ ਹੈ ਅਤੇ ਪੁਲਿਸ ਵੱਲੋਂ ਬਿਨਾਂ ਕੁਝ ਦੱਸੇ ਉਨ੍ਹਾਂ ਹੋਟਲ ਤੇ ਇਸ ਤਰ੍ਹਾਂ ਦੀ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਉਹ ਪੁਲਿਸ ਦੀ ਇਸ ਕਾਰਵਾਈ ਦਾ ਵਿਰੋਧ ਕਰਦੇ ਹਨ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)