ਚੰਡੀਗੜ੍ਹ: ਪੰਜਾਬ ਦੇ ਮੁਹਾਲੀ 'ਚ ਇੰਜਨੀਅਰਿੰਗ ਦੇ ਵਿਦਿਆਰਥੀ ਨੂੰ ਅਗਵਾ ਕਰ ਲਿਆ ਗਿਆ ਹੈ। ਲੁਧਿਆਣਾ ਦੇ ਇੰਜਨੀਅਰਿੰਗ ਦੇ ਵਿਦਿਆਰਥੀ ਨੂੰ ਹਨੀ ਟ੍ਰੈਪ ਵਿੱਚ ਫਸਾ ਕੇ ਅਗਵਾ ਕੀਤਾ ਗਿਆ ਹੈ। ਅਗਵਾ ਕਰਨ ਵਾਲਿਆਂ ਨੇ 50 ਲੱਖ ਦੀ ਫਿਰੌਤੀ ਮੰਗੀ ਹੈ। ਮੁਹਾਲੀ ਪੁਲਿਸ ਨੇ 48 ਘੰਟੇ ਦੀ ਕਾਰਵਾਈ ਤੋਂ ਬਾਅਦ ਵਿਦਿਆਰਥੀ ਨੂੰ ਬਰਾਮਦ ਕਰ ਲਿਆ ਹੈ।
ਪੁਲਿਸ ਮੁਤਾਬਕ ਕੁਰੂਕਸ਼ੇਤਰ ਤੋਂ ਇੱਕ ਅਗਵਾਕਾਰ ਤੇ ਖਰੜ ਤੋਂ ਹਨੀ ਟ੍ਰੈਪ ਕਰਨ ਵਾਲੀ ਲੜਕੀ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਵਿਦਿਆਰਥੀ ਨੂੰ ਮੁਹਾਲੀ ਦੇ ਖਰੜ ਵਿੱਚ ਹੱਥ-ਪੈਰ ਬੰਨ੍ਹ ਕੇ ਰੱਖਿਆ ਗਿਆ ਸੀ। ਅਗਵਾਕਾਰ ਵਿਦਿਆਰਥੀ ਨੂੰ ਨਸ਼ੀਲੇ ਟੀਕੇ ਤੇ ਗੋਲੀਆਂ ਦੇ ਕੇ ਬੇਹੋਸ਼ ਕਰਦੇ ਸਨ। ਉਸ ਦੀ ਕੁੱਟਮਾਰ ਦੇ ਵਿਜ਼ੂਅਲ ਪਰਿਵਾਰ ਨੂੰ ਭੇਜੇ ਗਏ ਸਨ।
ਪੁਲਿਸ ਮੁਤਾਬਕ ਫਿਰੌਤੀ ਦੀ ਰਕਮ ਹਰਿਦੁਆਰ ਤੋਂ ਕੁਰੂਕਸ਼ੇਤਰ ਆਉਣ ਵਾਲੀ ਰੇਲ ਗੱਡੀ ਵਿੱਚ ਲਿਆਉਣ ਲਈ ਕਿਹਾ ਗਿਆ ਸੀ। ਪੁਲਿਸ ਨੇ ਇਸ ਤੋਂ ਪਹਿਲਾਂ ਹੀ ਮੁਲਾਜ਼ਮਾਂ ਨੂੰ ਦਬੋਚ ਲਿਆ ਹੈ। ਮੁਹਾਲੀ ਪੁਲਿਸ ਦੁਪਹਿਰ ਨੂੰ ਪ੍ਰੈੱਸ ਕਾਨਫਰੰਸ ਕਰਕੇ ਇਸ ਬਾਰੇ ਹੋਰ ਖੁਲਾਸੇ ਕਰੇਗੀ।
ਇਹ ਵੀ ਪੜ੍ਹੋ:
ਸੀਐਮ ਭਗਵੰਤ ਮਾਨ ਦੇ ਸ਼ਹਿਰ ਸੰਗਰੂਰ ’ਚ ਵਾਹਨਾਂ ਦੇ ਫਿਟਨੈੱਸ ਸਰਟੀਫਿਕੇਟ ਘੁਟਾਲੇ ਦਾ ਪਰਦਾਫਾਸ਼
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਚਲਾਈ ਮੁਹਿੰਮ ਤਹਿਤ ਰਿਜ਼ਨਲ ਟਰਾਂਸਪੋਰਟ ਅਥਾਰਟੀ (ਆਰਟੀਏ) ਦਫਤਰ ਸੰਗਰੂਰ ਵਿੱਚ ਇੱਕ ਵੱਡੇ ਘੁਟਾਲੇ ਦਾ ਪਰਦਾਫਾਸ਼ ਕਰਦਿਆਂ ਆਰਟੀਏ, ਮੋਟਰ ਵਹੀਕਲ ਇੰਸਪੈਕਟਰ (ਐਮਵੀਆਈ), ਦੋ ਕਲਰਕਾਂ, ਦੋ ਵਿਚੋਲਿਆਂ ਤੇ ਪ੍ਰਾਈਵੇਟ ਏਜੰਟਾਂ ਦੇ ਖਿਲਾਫ ਅਪਰਾਧਿਕ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਵਿਜੀਲੈਂਸ ਨੇ ਇਸ ਦਫਤਰ ਦੇ ਦੋ ਮੁਲਾਜ਼ਮਾਂ ਤੇ ਇੱਕ ਵਿਚੋਲੇ ਨੂੰ ਗ੍ਰਿਫਤਾਰ ਵੀ ਕਰ ਲਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਘਪਲੇ ਵਿੱਚ ਆਰਟੀਏ ਸੰਗਰੂਰ, ਐਮਵੀਆਈ, ਉਨ੍ਹਾਂ ਦਾ ਅਮਲਾ ਤੇ ਪ੍ਰਾਈਵੇਟ ਵਿਅਕਤੀਆਂ ਦੀ ਸ਼ਮੂਲੀਅਤ ਸਾਹਮਣੇ ਆਈ ਹੈ ਜੋ ਰਾਜ ਸਰਕਾਰ ਦੇ ਨਿਰਧਾਰਤ ਨਿਯਮਾਂ ਦੀ ਪਾਲਣਾ ਕਰਨ ਦੀ ਥਾਂ ਇੱਕ ਦੂਜੇ ਨਾਲ ਮਿਲ ਕੇ ਵੱਖ-ਵੱਖ ਕਿਸਮਾਂ ਦੇ ਵਾਹਨਾਂ ਨੂੰ ਫਿਟਨੈੱਸ ਸਰਟੀਫਿਕੇਟ ਜਾਰੀ ਕਰਨ ਬਦਲੇ ਰਾਜ ਵਿੱਚ ਕੰਮ ਕਰ ਰਹੇ ਵੱਖ-ਵੱਖ ਏਜੰਟਾਂ ਤੋਂ ਰਿਸ਼ਵਤਾਂ ਲੈਂਦੇ ਸਨ।