Punjab News: ਸਰਕਾਰੀ ਸਕੂਲਾਂ 'ਚ ਪੜ੍ਹਦੇ ਪ੍ਰੀ ਪ੍ਰਾਇਮਰੀ ਬੱਚਿਆਂ ਨੂੰ ਹੁਣ ਮਿਲੇਗਾ ਗਰਮਾ ਗਰਮ ਮਿਡ-ਡੇਅ-ਮੀਲ
Punjab News: ਪੰਜਾਬ ਭਰ ਦੇ ਸਰਕਾਰੀ ਸਕੂਲਾਂ 'ਚ ਇਸ ਮਹੀਨੇ ਤੋਂ ਪ੍ਰੀ ਪ੍ਰਾਇਮਰੀ ਜਮਾਤਾਂ 'ਚ ਦਾਖ਼ਲ 1.94 ਲੱਖ ਬੱਚਿਆਂ ਨੂੰ ਗਰਮਾ ਗਰਮ ਮਿਡ-ਡੇਅ-ਮੀਲ ਪਰੋਸਿਆ ਜਾਵੇਗਾ।
Punjab school news: ਮਿਡ-ਡੇਅ-ਮੀਲ ਸਕੀਮ ਰਾਹੀ ਭਾਰਤ ਦੇ ਸਰਕਾਰੀ ਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਕੇਂਦਰ ਸਰਕਾਰ ਦੀ ਮਦਦ ਨਾਲ ਰਾਜ ਸਰਕਾਰ ਵੱਲੋਂ ਪ੍ਰਾਇਮਰੀ ਸਕੂਲ ਅਤੇ ਅਪਰ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਨੂੰ ਦੁਪਹਿਰ ਦਾ ਖਾਣਾ ਮੁਹੱਈਆ ਕਰਵਾਇਆ ਜਾਂਦਾ ਹੈ। ਇਹ ਸਕੀਮ ਸਰਬ ਸਿੱਖਿਆ ਅਭਿਆਨ ਰਾਹੀ ਭਾਰਤ ਦੇ 1,265,000 ਸਕੂਲਾਂ ਦੇ 120,000,000 ਬੱਚਿਆ ਨੂੰ ਦੁਪਹਿਰ ਦਾ ਖਾਣਾ ਮੁਹੱਈਆ ਕਰਵਾਇਆ ਜਾ ਰਿਹਾ ਹੈ ਜੋ ਕਿ ਦੁਨੀਆ ਦਾ ਸਭ ਤੋਂ ਵੱਡਾ ਪ੍ਰੋਗਰਾਮ ਹੈ। ਹੁਣ ਸਰਕਾਰ ਵੱਲੋਂ ਇੱਕ ਹੋਰ ਅਹਿਮ ਕਦਮ ਚੁੱਕਿਆ ਗਿਆ ਹੈ। ਹੁਣ ਪ੍ਰੀ ਪ੍ਰਾਇਮਰੀ ਜਮਾਤਾਂ 'ਚ ਦਾਖ਼ਲ ਬੱਚਿਆਂ ਨੂੰ ਵੀ ਭੋਜਨ ਦਿੱਤਾ ਜਾਵੇਗਾ।
1.94 ਲੱਖ ਬੱਚਿਆਂ ਨੂੰ ਗਰਮਾ ਗਰਮ ਮਿਡ-ਡੇਅ-ਮੀਲ ਪਰੋਸਿਆ ਜਾਵੇਗਾ
ਪੰਜਾਬ ਭਰ ਦੇ ਸਰਕਾਰੀ ਸਕੂਲਾਂ 'ਚ ਇਸ ਮਹੀਨੇ ਤੋਂ ਪ੍ਰੀ ਪ੍ਰਾਇਮਰੀ ਜਮਾਤਾਂ 'ਚ ਦਾਖ਼ਲ 1.94 ਲੱਖ ਬੱਚਿਆਂ ਨੂੰ ਗਰਮਾ ਗਰਮ ਮਿਡ-ਡੇਅ-ਮੀਲ ਪਰੋਸਿਆ ਜਾਵੇਗਾ। ਕੇਂਦਰ ਤੋਂ ਮਨਜ਼ੂਰੀ ਮਿਲਣ ਮਗਰੋਂ ਸੂਬਾ ਸਰਕਾਰ ਕਰੀਬ 9500 ਸਰਕਾਰੀ ਸਕੂਲਾਂ 'ਚ ਪ੍ਰੀ ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਨੂੰ ਮਿਡ-ਡੇਅ-ਮੀਲ ਮੁਹੱਈਆ ਕਰਵਾਏਗੀ।
ਕੇਂਦਰੀ ਸਿੱਖਿਆ ਮੰਤਰਾਲੇ ਵੱਲੋਂ 'ਬਾਲਵਾਟਿਕਾ ਪ੍ਰਾਜੈਕਟ' ਤਹਿਤ ਚਾਲੂ ਵਿੱਤੀ ਸਾਲ ਦੌਰਾਨ ਇਨ੍ਹਾਂ ਬੱਚਿਆਂ ਨੂੰ ਪੌਸ਼ਟਿਕ ਭੋਜਨ ਮੁਹੱਈਆ ਕਰਵਾਉਣ ਲਈ 39 ਕਰੋੜ ਰੁਪਏ ਦਾ ਬਜਟ ਮਨਜ਼ੂਰ ਕੀਤਾ ਗਿਆ ਹੈ। ਦਰਅਸਲ ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਨੇ ਪ੍ਰੀ- ਪ੍ਰਾਇਮਰੀ ਜਮਾਤਾਂ ਦੇ 3.82 ਲੱਖ ਬੱਚਿਆਂ ਨੂੰ ਇਸ ਸਕੀਮ ਅਧੀਨ ਲਿਆਉਣ ਲਈ ਕੇਂਦਰੀ ਮੰਤਰਾਲੇ ਨੂੰ ਇਕ ਪ੍ਰਸਤਾਵ ਸੌਂਪਿਆ ਸੀ, ਜਿਸ ਨੂੰ ਕੇਂਦਰ ਸਰਕਾਰ ਨੇ ਮਨਜ਼ੂਰੀ ਦੇ ਦਿੱਤੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
Education Loan Information:
Calculate Education Loan EMI