Prisoner Escapes During Hospital Visit:  ਫਿਰੋਜ਼ਪੁਰ ਵਿੱਚ ਜੇਲ੍ਹ ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ ਸਾਹਮਣੇ ਆਈ ਹੈ। ਜਿੱਥੇ ਸਿਵਿਲ ਹਸਪਤਾਲ ਵਿੱਚ ਇਲਾਜ ਦੇ ਦੌਰਾਨ ਕੈਦੀ ਫਰਾਰ ਹੋ ਗਿਆ (Firozpur Civil Hospital)। ਇਹ ਘਟਨਾ ਸਵੇਰੇ ਦੀ ਦੱਸੀ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਕੈਦੀ ਜੇਲ੍ਹ ਵਿੱਚੋਂ ਇਲਾਜ ਕਰਾਉਣ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ।



ਜੇਲ੍ਹ ਦੇ ਅੰਦਰ ਹੋਏ ਝਗੜੇ ਵਿੱਚ ਟੁੱਟੀ ਸੀ ਉਂਗਲ


ਕੁੱਝ ਦਿਨ ਪਹਿਲਾਂ ਜੇਲ੍ਹ ਦੇ ਅੰਦਰ ਕੈਦੀਆਂ ਦਾ ਲੜਾਈ ਝਗੜਾ ਹੋ ਗਿਆ, ਜਿਸ ਵਿੱਚ ਇਸ ਕੈਦੀ ਦੀ ਉਂਗਲ ਟੁੱਟਣ ਨਾਲ ਉਹ ਜੇਰੇ ਇਲਾਜ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਡਾਕਟਰਾਂ ਦਾ ਕਹਿਣਾ ਹੈ ਕਿ ਇਸ ਦੀ ਉਂਗਲ ਟੁੱਟੀ ਦਾ ਆਪਰੇਸ਼ਨ ਹੋਣਾ ਸੀ। ਪਰ ਮੌਕੇ 'ਤੇ ਜਾ ਕੇ ਦੇਖਿਆ ਕੈਦੀ ਬੈਡ ਉੱਤੇ ਨਹੀਂ ਸੀ । ਕਾਫੀ ਦੇਰ ਉਸ ਦੀ ਭਾਲ ਕੀਤੀ ਗਈ ਤਾਂ ਪਤਾ ਲੱਗਿਆ ਕਿ ਕੈਦੀ ਹਸਪਤਾਲ ਵਿੱਚੋਂ ਫਰਾਰ ਹੋ ਚੁੱਕਿਆ ਹੈ। ਦੂਜੇ ਪਾਸੇ ਜੇਲ੍ਹ ਪੁਲਿਸ ਸਿਕਿਊਰਟੀ ਦੀ ਵੀ ਇਸ ਵਿੱਚ ਲਾਪਰਵਾਹੀ ਸਾਹਮਣੇ ਆ ਰਹੀ ਹੈ।


ਪੁਲਿਸ ਨੇ ਚੁਸਤੀ ਦਿਖਾਉਂਦੇ ਹੋਏ ਭੱਜੇ ਹੋਏ ਕੈਦੀ ਨੂੰ ਕੀਤਾ ਗ੍ਰਿਫਤਾਰ


ਉੱਧਰ ਪੁਲਿਸ ਦੇ ਵੱਡੇ ਅਫਸਰ ਨੇ ਦੱਸਿਆ ਕਿ ਜਿਵੇਂ ਹੀ ਕੈਦੀ ਦੇ ਫਰਾਰ ਹੋਣ ਬਾਰੇ ਜਦੋਂ ਪੁਲਿਸ ਨੂੰ ਪਤਾ ਚੱਲਿਆ ਤਾਂ ਪੁਲਿਸ ਨੇ ਬੜੀ ਚੁਸਤੀ ਦਿਖਾਈ ਅਤੇ ਕੁੱਝ ਸਮੇਂ ਬਾਅਦ ਹੀ ਕੈਦੀ ਨੂੰ ਗ੍ਰਿਫਤਾਰ ਕਰ ਲਿਆ ਹੈ। ਜਿਸਦੇ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।