ਬਰਨਾਲਾ: ਬਰਨਾਲਾ-ਲੁਧਿਆਣਾ ਮੁੱਖ ਮਾਰਗ 'ਤੇ ਭਿਆਨਕ ਹਾਦਸਾ ਵਾਪਰਿਆ। ਸਲੀਪਰ ਬੱਸ ਤੇ ਟਰੱਕ ਵਿਚਕਾਰ ਆਹਮੋ-ਸਾਹਮਣੇ ਟੱਕਰ ਹੋਈ ਜਿਸ ਦੌਰਾਨ ਬੱਸ ਚਾਲਕ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਟਰੱਕ ਡਰਾਈਵਰ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਚਸ਼ਮਦੀਦਾਂ ਨੇ ਦੱਸਿਆ ਕਿ ਇਕ ਨਿੱਜੀ ਕੰਪਨੀ ਦੀ ਸਲੀਪਰ ਬੱਸ ਤੇ ਟਰੱਕ ਦੀ ਹੋਈ ਆਹਮੋ-ਸਾਹਮਣੀ ਟੱਕਰ ਹੋਈ ਜਿਸ ਵਿੱਚ ਬੱਸ ਵਿੱਚ ਸਵਾਰ ਸਵਾਰੀਆਂ ਨੂੰ ਗੰਭੀਰ ਸੱਟਾਂ ਲੱਗੀਆਂ, ਜਿਨ੍ਹਾਂ ਨੂੰ ਬਰਨਾਲਾ ਤੇ ਹੋਰ ਹਸਪਤਾਲਾਂ ਵਿਚ ਦਾਖਲ ਕਰਵਾਇਆ ਗਿਆ ਹੈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਤੇ ਟਰੱਕ ਦੇ ਪਰਖੱਚੇ ਉੱਡ ਗਏ। ਪੁਲਿਸ ਮੁਲਾਜ਼ਮਾਂ ਵੱਲੋਂ ਮੌਕੇ 'ਤੇ ਪਹੁੰਚ ਕੇ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਹਾਦਸੇ ਬਾਰੇ ਜਾਣਕਾਰੀ ਦਿੰਦੇ ਹੋਏ ਚਸ਼ਮਦੀਦ ਨਿਰਮਲ ਸਿੰਘ ਨੇ ਦੱਸਿਆ ਕਿ ਬਰਨਾਲਾ-ਲੁਧਿਆਣਾ ਰੋਡ 'ਤੇ ਕਸਬਾ ਮਹਿਲ ਕਲਾਂ ਨੇੜੇ ਸਲੀਪਰ ਬੱਸ ਅਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ, ਜਿਸ 'ਚ ਬੱਸ ਚਾਲਕ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਸਵਾਰੀਆਂ ਅਤੇ ਟਰੱਕ ਡਰਾਈਵਰ ਸੀ. ਉਨ੍ਹਾਂ ਨੂੰ ਐਂਬੂਲੈਂਸ ਰਾਹੀਂ ਸਰਕਾਰੀ ਹਸਪਤਾਲ ਭੇਜਿਆ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਟੱਕਰ ਇੰਨੀ ਭਿਆਨਕ ਸੀ ਕਿ ਦੋਵੇਂ ਵਾਹਨਾਂ ਦੇ ਪਰਖੱਚੇ ਉੱਡ ਗਏ, ਜਦਕਿ ਉਨ੍ਹਾਂ ਦੱਸਿਆ ਕਿ ਬੱਸ 'ਚੋਂ ਨਿਕਲਦੇ ਸਮੇਂ ਬੱਸ ਡਰਾਈਵਰ ਦੀ ਮੌਤ ਹੋ ਗਈ ਸੀ ਅਤੇ ਟਰੱਕ ਡਰਾਈਵਰ ਨੂੰ ਵੀ ਬੜੀ ਮੁਸ਼ਕਲ ਨਾਲ ਬਾਹਰ ਕੱਢਿਆ ਗਿਆ ਅਤੇ ਟਰੱਕ ਡਰਾਈਵਰ ਦੇ ਸਿਰ ਅਤੇ ਹੋਰ ਥਾਂਵਾਂ 'ਤੇ ਸੱਟਾਂ ਲੱਗੀਆਂ।
ਇਸ ਮਾਮਲੇ ਸਬੰਧੀ ਥਾਣਾ ਮਹਿਲ ਕਲਾਂ ਦੇ ਐਸ.ਐਚ.ਓ ਸਤਪਾਲ ਸਿੰਘ ਨੇ ਦੱਸਿਆ ਕਿ ਹਾਦਸੇ ਦਾ ਪਤਾ ਲੱਗਦਿਆਂ ਹੀ ਉਹ ਆਪਣੀ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ ਅਤੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ, ਉਨ੍ਹਾਂ ਦੱਸਿਆ ਕਿ ਨਿੱਜੀ ਕੰਪਨੀ ਦੀ ਸਲੀਪਰ ਬੱਸ ਬਠਿੰਡਾ ਤੋਂ ਲੁਧਿਆਣਾ ਜਾ ਰਹੀ ਸੀ। ਜਦੋਂ ਸਾਹਮਣੇ ਤੋਂ ਆ ਰਹੇ ਟਰੱਕ ਦੀ ਆਹਮੋ-ਸਾਹਮਣੇ ਟੱਕਰ ਹੋ ਗਈ, ਤਾਂ ਬੱਸ ਡਰਾਈਵਰ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਬੱਸ 'ਚ ਸਵਾਰ 6 ਸਵਾਰੀਆਂ ਜ਼ਖਮੀ ਹੋ ਗਈਆਂ। ਟਰੱਕ ਡਰਾਈਵਰ ਦੇ ਹੋਸ਼ ਵਿੱਚ ਆਉਣ ਤੋਂ ਬਾਅਦ ਕਾਰਵਾਈ ਕੀਤੀ ਜਾਵੇਗੀ।