(Source: ECI/ABP News)
Punjab News: ਇਸ ਮਾਮਲੇ ਨੂੰ ਲੈ ਕੇ PSPCL ਨੇ ਜੂਨੀਅਰ ਇੰਜੀਨੀਅਰ ਨੂੰ ਕੀਤਾ ਸਸਪੈਂਡ
Punjab News: ਬਿਜਲੀ ਮੰਤਰੀ ਨੇ ਕਿਹਾ ਕਿ ਇਹ ਕਦਮ ਪੀ.ਐੱਸ. ਪੀ. ਸੀ. ਐੱਲ. ਨੂੰ ਵਟਸਐਪ ਰਾਹੀਂ ਮਿਲੀ ਸ਼ਿਕਾਇਤ ਦੇ ਆਧਾਰ ’ਤੇ ਚੁੱਕਿਆ ਗਿਆ ਹੈ।
![Punjab News: ਇਸ ਮਾਮਲੇ ਨੂੰ ਲੈ ਕੇ PSPCL ਨੇ ਜੂਨੀਅਰ ਇੰਜੀਨੀਅਰ ਨੂੰ ਕੀਤਾ ਸਸਪੈਂਡ Punjab News: PSPCL has suspended the junior engineer over this matter Punjab News: ਇਸ ਮਾਮਲੇ ਨੂੰ ਲੈ ਕੇ PSPCL ਨੇ ਜੂਨੀਅਰ ਇੰਜੀਨੀਅਰ ਨੂੰ ਕੀਤਾ ਸਸਪੈਂਡ](https://feeds.abplive.com/onecms/images/uploaded-images/2023/05/12/697da9c855a5a4b90d338081133137b81683856288192700_original.jpg?impolicy=abp_cdn&imwidth=1200&height=675)
PSPCL News: ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ. ਦੇ ਨਿਰਦੇਸ਼ਾਂ ’ਤੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਡਿਸਟ੍ਰੀਬਿਊਸ਼ਨ ਡਵੀਜ਼ਨ ਬਠਿੰਡਾ ਅਧੀਨ ਤਾਇਨਾਤ ਸਬ-ਡਵੀਜ਼ਨ ਗੋਨਿਆਣਾ ਦੇ ਜੂਨੀਅਰ ਇੰਜੀਨੀਅਰ ਗੁਰਵਿੰਦਰ ਸਿੰਘ ਨੂੰ ਸਰਕਾਰੀ ਡਿਊਟੀ ਦੌਰਾਨ ਬੇਨਿਯਮੀਆਂ ਅਤੇ ਅਣਗਹਿਲੀ ਦੇ ਦੋਸ਼ਾਂ ਤਹਿਤ ਮੁਅੱਤਲ ਕਰ ਦਿੱਤਾ ਹੈ।
ਵਟਸਐਪ ਰਾਹੀਂ ਮਿਲੀ ਸ਼ਿਕਾਇਤ ਦੇ ਆਧਾਰ ’ਤੇ ਚੁੱਕਿਆ ਕਦਮ
ਬਿਜਲੀ ਮੰਤਰੀ ਹਰਭਜਨ ਸਿੰਘ ਨੇ ਕਿਹਾ ਕਿ ਇਹ ਕਦਮ ਪੀ.ਐੱਸ. ਪੀ. ਸੀ. ਐੱਲ. ਨੂੰ ਵਟਸਐਪ ਰਾਹੀਂ ਮਿਲੀ ਸ਼ਿਕਾਇਤ ਦੇ ਆਧਾਰ ’ਤੇ ਚੁੱਕਿਆ ਗਿਆ ਹੈ। ਜ਼ਿਕਰਯੋਗ ਹੈ ਕਿ ਉਕਤ ਜੂਨੀਅਰ ਇੰਜੀਨੀਅਰ ਕਥਿਤ ਤੌਰ ’ਤੇ 11 ਕੇ. ਵੀ. ਫੀਡਰ ਦੀ 24 ਘੰਟੇ ਸਪਲਾਈ ਲਾਈਨ ਤੋਂ ਟਿਊਬਵੈੱਲ ਰੂਮ ਲਈ ਘਰੇਲੂ ਬਿਜਲੀ ਕੁਨੈਕਸ਼ਨ ਲਾਉਣ ਵਾਸਤੇ ਰਿਸ਼ਵਤ ਮੰਗ ਕਰ ਰਿਹਾ ਹੈ। PSPCL ਦੇ ਤਕਨੀਕੀ ਆਡਿਟ ਵਿੰਗ ਨੇ ਮੁੱਢਲੀ ਪੜਤਾਲ ਦੌਰਾਨ ਪਾਇਆ ਕਿ ਜੇ. ਈ. ਗੁਰਵਿੰਦਰ ਸਿੰਘ ਨੇ ਨਿਯਮਾਂ ਦੀ ਉਲੰਘਣਾ ਕਰਕੇ ਫਾਈਲ ਕਲੀਅਰ ਕੀਤੀ ਅਤੇ ਤਿੰਨ ਖੰਭਿਆਂ ਦਾ ਪ੍ਰਬੰਧ ਵੀ ਕੀਤਾ।
ਮਾਮਲੇ ਦੀ ਹੋਰ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ
ਜਾਂਚ ਦੇ ਚੱਲਦਿਆਂ ਸਾਈਟ ਦੇ ਦੌਰੇ ਦੌਰਾਨ ਜੇ. ਈ. ਗੁਰਵਿੰਦਰ ਸਿੰਘ ਨੇ ਮੰਨਿਆ ਕਿ ਸਬੰਧਤ ਸਾਈਟ ਪੀ. ਐੱਸ. ਪੀ. ਸੀ. ਐੱਲ. ਦੇ ਨਿਯਮਾਂ ਅਨੁਸਾਰ ਘਰੇਲੂ ਕੁਨੈਕਸ਼ਨ ਦੇ ਮਾਪਦੰਡਾਂ ਨੂੰ ਪੂਰਾ ਨਹੀਂ ਕਰਦੀ। ਦੱਸਣਯੋਗ ਹੈ ਕਿ ਮਾਮਲੇ ਦੀ ਹੋਰ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਬਿਜਲੀ ਮੰਤਰੀ ਨੇ ਇਹ ਵੀ ਕਿਹਾ ਕਿ ਉਹ ਡਿਊਟੀ ਨਿਭਾਉਣ ਸਮੇਂ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਅਤੇ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਕੁਤਾਹੀ ਕਰਨ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਹਰਭਜਨ ਸਿੰਘ ਈ. ਟੀ. ਓ. ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਸੂਬੇ ’ਚੋਂ ਰਿਸ਼ਵਤਖੋਰੀ ਦੀ ਇਸ ਲਾਹਨਤ ਨੂੰ ਜੜ੍ਹੋਂ ਪੁੱਟਣ ਲਈ ਸੂਬਾ ਸਰਕਾਰ ਦਾ ਸਹਿਯੋਗ ਕਰਨ ਅਤੇ ਜੇਕਰ ਬਿਜਲੀ ਵਿਭਾਗ ਦਾ ਕੋਈ ਅਧਿਕਾਰੀ ਜਾਂ ਕਰਮਚਾਰੀ ਰਿਸ਼ਵਤ ਮੰਗਦਾ ਹੈ ਤਾਂ ਤੁਰੰਤ ਉਨ੍ਹਾਂ ਦੇ ਦਫ਼ਤਰ ਨੂੰ ਸੂਚਿਤ ਕੀਤਾ ਜਾਵੇ। ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)