ਪੰਜਾਬ ਰੋਡਵੇਜ਼ ਤੇ ਪੀਆਰਟੀਸੀ ਮੁਲਾਜ਼ਮਾਂ ਦੀ ਸੀਐੱਮ ਨਾਲ ਬੈਠਕ, ਮੰਗਾਂ 'ਤੇ ਬਣੇਗੀ ਸਹਿਮਤੀ ?
Punjab News: ਪੰਜਾਬ ਰੋਡਵੇਜ਼-ਪਨਬਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੀ ਅੱਜ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਹੋਵੇਗੀ। ਦੁਪਹਿਰ 1:00 ਵਜੇ ਇਹ ਮੀਟਿੰਗ ਹੋਣੀ ਹੈ ।
Punjab News: ਪੰਜਾਬ ਰੋਡਵੇਜ਼-ਪਨਬਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੀ ਅੱਜ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਹੋਵੇਗੀ। ਦੁਪਹਿਰ 1:00 ਵਜੇ ਇਹ ਮੀਟਿੰਗ ਹੋਣੀ ਹੈ । ਦਸ ਦਈਏ ਕਿ ਸਰਕਾਰ ਵੱਲੋਂ ਬੈਠਕ ਕਰਨ ਦਾ ਸੱਦਾ ਮਿਲਣ ਤੋਂ ਬਾਅਦ ਯੂਨੀਅਨ ਵੱਲੋਂ ਬੀਤੇ ਦਿਨ 3 ਦਿਨਾਂ ਹੜਤਾਲ ਵਾਪਸ ਲੈ ਲਈ ਗਈ ਹੈ। ਰੋਡਵੇਜ਼-ਪਨਬੱਸ ਅਤੇ ਪੀ.ਆਰ.ਟੀ.ਸੀ ਵੱਲੋਂ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ ਕੀਤੀ ਜਾ ਰਹੀ ਹੈ।
ਦੱਸ ਦੇਈਏ ਕਿ 14 ਅਗਸਤ ਨੂੰ ਪੰਜਾਬ ਰੋਡਵੇਜ਼ ਪਨਬੱਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਹੜਤਾਲ ਵਿੱਢੀ ਗਈ ਸੀ ਪਰ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਦਾ ਸਮਾਂ ਮਿਲਣ ਤੋਂ ਬਾਅਦ ਹੜਤਾਲ ਮੁਲਤਵੀ ਕਰ ਦਿੱਤੀ ਸੀ। ਪੰਜਾਬ ਰੋਡਵੇਜ਼ ਪਨਬੱਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ ਫੈਸਲਾ ਲਿਆ ਸੀ ਕਿ ਯੂਨੀਅਨ ਵੱਲੋਂ ਹੜਤਾਲ ਸਮੇਤ ਮੁੱਖ ਮੰਤਰੀ ਪੰਜਾਬ ਨੂੰ ਘੇਰਨ ਦਾ ਪ੍ਰੋਗਰਾਮ ਪੋਸਟਪੌਨ ਕੀਤਾ ਜਾਂਦਾ ਹੈ। 15 ਅਗਸਤ ਤੋਂ ਪਨਬੱਸ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮ ਆਪਣੀਆਂ ਡਿਊਟੀਆਂ 'ਤੇ ਵਾਪਸ ਪਰਤ ਗਏ ਸਨ ਅਤੇ ਬੱਸ ਸੇਵਾ ਆਮ ਵਾਂਗ ਬਹਾਲ ਕੀਤੀ ਗਈ।
ਪਿਛਲੇ ਸਮੇਂ ਵੀ ਯੂਨੀਅਨ ਨੇ ਪੰਜਾਬ ਦੇ ਟਰਾਂਸਪੋਰਟ ਮੰਤਰੀ ਦੇ ਕਹਿਣ 'ਤੇ ਹੜਤਾਲ ਪੋਸਟਪੋਨ ਕੀਤੀ ਸੀ ਅਤੇ ਟਰਾਂਸਪੋਰਟ ਮੰਤਰੀ ਪੰਜਾਬ ਵਲੋਂ 7 ਦਿਨ ਵਿੱਚ ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗ ਕਰਾਉਣ ਦਾ ਭਰੋਸਾ ਦਿੱਤਾ ਗਿਆ ਸੀ ਪ੍ਰੰਤੂ 2 ਤੋਂ ਢਾਈ ਮਹੀਨੇ ਬੀਤ ਜਾਣ ਦੇ ਬਾਵਜੂਦ ਕੋਈ ਹੱਲ ਨਹੀਂ ਕੱਢਿਆ ਗਿਆ ,ਜਿਸ ਦੇ ਰੋਸ ਵਜੋਂ ਹੜਤਾਲ ਰੱਖੀ ਗਈ। ਉਨ੍ਹਾਂ ਕਿਹਾ ਕਿ ਉਸ ਸਮੇਂ ਪੰਜਾਬ ਦੇ ਟਰਾਂਸਪੋਰਟ ਮੰਤਰੀ ਨੇ ਨਾ ਤਾਂ ਕੋਈ ਮੀਟਿੰਗ ਕੀਤੀ ਅਤੇ ਨਾ ਹੀ ਮੁੱਖ ਮੰਤਰੀ ਪੰਜਾਬ ਦੀ ਮੀਟਿੰਗ ਹੋਈ।
ਮੁਲਾਜ਼ਮਾਂ ਨੇ ਕਿਹਾ ਕਿ ਪੰਜਾਬ ਸਰਕਾਰ ਸੱਤਾ ਵਿੱਚ ਆਉਣ ਤੋਂ ਪਹਿਲਾਂ ਸਰਕਾਰੀ ਵਿਭਾਗਾਂ ਨੂੰ ਬਚਾਉਣ ਅਤੇ ਪੰਜਾਬ ਦੇ ਸਾਰੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਟਰਾਂਸਪੋਰਟ ਮਾਫੀਆ ਖਤਮ ਕਰਨ ਸਮੇਤ ਸਾਰੀਆਂ ਜਾਇਜ਼ ਮੰਗਾਂ ਦਾ ਹੱਲ ਕੱਢਣ ਦੀ ਗੱਲ ਕਰਦੀ ਸੀ ਪ੍ਰੰਤੂ ਸੱਤਾ ਵਿੱਚ ਆਉਣ ਤੋਂ ਬਾਅਦ ਆਪਣੇ ਨਿਸ਼ਾਨੇ ਤੋਂ ਸਰਕਾਰ ਭਟਕ ਗਈ ਹੈ। ਇਸ ਲਈ ਯੂਨੀਅਨ ਨੂੰ ਸਪੱਸ਼ਟ ਹੋ ਗਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਰਕਾਰੀ ਵਿਭਾਗਾਂ ਦਾ ਨਿੱਜੀਕਰਨ ਕਰਨ ਵਾਲੇ ਪਾਸੇ ਚੱਲੀ ਹੈ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਜਾ ਪੱਕੀ ਭਰਤੀ ਕਰਨ ਦੀ ਥਾਂ ਤੇ ਆਊਟ ਸੋਰਸਿੰਗ 'ਤੇ ਕੇਵਲ 9100 ਰੁਪਏ 'ਤੇ ਭਰਤੀ ਕਰਨ ਦੀ ਤਿਆਰੀ ਵਿੱਚ ਹੈ।