Punab News: ਪੰਜਾਬ ਸਰਕਾਰ ਵੱਲੋਂ ਵੱਡਾ ਫੈਸਲਾ ਲੈਂਦਿਆਂ ਐਡਵੋਕੇਟ ਜਨਰਲ ਬਦਲ ਦਿੱਤਾ ਗਿਆ ਹੈ। ਹੁਣ ਸੀਨੀਅਰ ਐਡਵੋਕੇਟ ਵਿਨੋਦ ਘਈ ਪੰਜਾਬ ਸਰਕਾਰ ਦੇ ਨਵੇਂ ਐਡਵੋਕੇਟ ਜਨਰਲ ਹੋਣਗੇ। ਜਾਣਕਾਰੀ ਮੁਤਾਬਕ ਭਗਵੰਤ ਮਾਨ ਸਰਕਾਰ ਨੇ ਤਤਕਾਲੀ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ਨੂੰ ਹਟਾ ਦਿੱਤਾ ਹੈ ਜਿਸ ਤੋਂ ਬਾਅਦ ਉਹਨਾਂ ਨੇ ਅਸਤੀਫਾ ਵੀ ਦੇ ਦਿੱਤਾ ਹੈ । ਵਿਨੋਦ ਘਈ ਪੰਜਾਬ ਹਰਿਆਣਾ ਹਾਈ ਕੋਰਟ ਦੇ ਅਪਰਾਧਿਕ ਵਕੀਲ ਹਨ ਜੋ ਕਿ ਚੰਡੀਗੜ੍ਹ ਦੇ ਰਹਿਣ ਵਾਲੇ ਹਨ।
ਦਸ ਦਈਏ ਕਿ ਮਾਰਚ ਮਹੀਨੇ 'ਚ ਹੀ ਅਨਮੋਲ ਰਤਨ ਸਿੱਧੂ ਨੂੰ ਐਡਵੋਕੇਟ ਜਨਰਲ ਨਿਯੁਕਤ ਕੀਤਾ ਗਿਆ ਸੀ । ਡੀਐੱਸ ਪਟਵਾਲੀਆ ਦੀ ਥਾਂ ਉਹਨਾਂ ਦੀ ਨਿਯੁਕਤੀ ਕੀਤੀ ਗਈ ਸੀ ਅਤੇ ਹੁਣ ਚਾਰ ਮਹੀਨਿਆਂ ਦੇ ਅੰਦਰ ਫਿਰ ਵੱਡਾ ਬਦਲਾਅ ਕੀਤਾ ਗਿਆ ਹੈ। ਅਸਤੀਫਾ ਦਿੰਦੇ ਹੋਏ ਅਨਮੋਲ ਰਤਨ ਸਿੱਧੂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਅਤੇ ਨਿੱਜੀ ਕਾਰਨਾਂ ਨੂੰ ਆਪਣੇ ਅਸਤੀਫੇ ਦਾ ਕਾਰਨ ਦੱਸਿਆ।
ਕੌਣ ਹਨ ਵਿਨੋਦ ਘਈ-
ਵਿਨੋਦ ਘਈ 1989 ਤੋਂ ਚੰਡੀਗੜ੍ਹ ਵਿਖੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਕੰਮ ਕਰ ਰਹੇ ਹਨ । ਅਪਰਾਧਿਕ ਕਾਨੂੰਨ ਵਿੱਚ ਉਹਨਾਂ ਦਾ ਖਾਸ ਤਜ਼ੁਰਬਾ ਹੈ 2012 ਤੋਂ ਮਨੋਨੀਤ ਸੀਨੀਅਰ ਵਕੀਲ, ਕਤਲ ਕੇਸਾਂ ਵਿੱਚ ਮਾਹਰ ਹਨ । ਸੀਨੀਅਰ ਐਡਵੋਕੇਟ ਵਿਨੋਦ ਘਈ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਵੱਧ ਤੋਂ ਵੱਧ ਜ਼ਮਾਨਤ ਅਰਜ਼ੀਆਂ ਅਤੇ ਕਤਲ ਦੀਆਂ ਅਪੀਲਾਂ ਨੂੰ ਸਫ਼ਲਤਾਪੂਰਵਕ ਪੇਸ਼ ਕੀਤਾ ਹੈ।ਹਰ ਕੇਸ ਦਾ ਖਰੜਾ ਤਿਆਰ ਕੀਤਾ ਜਾਂਦਾ ਹੈ ਅਤੇ ਉਹਨਾਂ ਵੱਲੋਂ ਨਿੱਜੀ ਤੌਰ 'ਤੇ ਦਲੀਲ ਦਿੱਤੀ ਜਾਂਦੀ ਹੈ।
Waris Shah International Award: ਸਿੱਧੂ ਮੂਸੇਵਾਲਾ ਵਾਰਿਸ ਸ਼ਾਹ ਇੰਟਰਨੈਸ਼ਨਲ ਐਵਾਰਡ ਨਾਲ ਸਨਮਾਨਤ