(Source: ECI/ABP News)
ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਵਾਉਣ ਦੇ ਮਾਮਲੇ 'ਚ ਹਾਈਕੋਰਟ ਤੋਂ ਪੰਜਾਬ ਸਰਕਾਰ ਨੂੰ ਝਟਕਾ
ਚੰਡੀਗੜ੍ਹ: ਮੁਹਾਲੀ ਜ਼ਿਲ੍ਹੇ ਵਿੱਚ ਪੰਚਾਇਤੀ ਜ਼ਮੀਨਾਂ ਦੇ ਕਬਜ਼ੇ ਛੁਡਵਾਉਣ ਦੇ ਮਾਮਲੇ ਵਿੱਚ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਪੰਜਾਬ ਸਰਕਾਰ ਨੂੰ ਵੱਡਾ ਝਟਕਾ ਲੱਗਾ ਹੈ।
![ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਵਾਉਣ ਦੇ ਮਾਮਲੇ 'ਚ ਹਾਈਕੋਰਟ ਤੋਂ ਪੰਜਾਬ ਸਰਕਾਰ ਨੂੰ ਝਟਕਾ Punjab News: Punjab and Haryana High Court seeks answer from Punjab Government in Mullanpur Land Case ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਵਾਉਣ ਦੇ ਮਾਮਲੇ 'ਚ ਹਾਈਕੋਰਟ ਤੋਂ ਪੰਜਾਬ ਸਰਕਾਰ ਨੂੰ ਝਟਕਾ](https://feeds.abplive.com/onecms/images/uploaded-images/2022/08/06/c60da49f82379581ce9d8fd35a0d15bc1659768602_original.jpg?impolicy=abp_cdn&imwidth=1200&height=675)
ਚੰਡੀਗੜ੍ਹ: ਮੁਹਾਲੀ ਜ਼ਿਲ੍ਹੇ ਵਿੱਚ ਪੰਚਾਇਤੀ ਜ਼ਮੀਨਾਂ ਦੇ ਕਬਜ਼ੇ ਛੁਡਵਾਉਣ ਦੇ ਮਾਮਲੇ ਵਿੱਚ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਪੰਜਾਬ ਸਰਕਾਰ ਨੂੰ ਵੱਡਾ ਝਟਕਾ ਲੱਗਾ ਹੈ। ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਝਟਕਾ ਦਿੰਦਿਆਂ 1200 ਏਕੜ ਜ਼ਮੀਨ 'ਤੇ ਸਥਿਤੀ ਜਿਉਂ ਦੀ ਤਿਉਂ ਰੱਖਣ ਦੇ ਹੁਕਮ ਦਿੱਤੇ ਹਨ। ਇਸ ਮਾਮਲੇ ਵਿੱਚ ਫੌਜਾ ਸਿੰਘ ਐਂਡ ਕੰਪਨੀ ਨੇ ਹਾਈ ਕੋਰਟ ਤੱਕ ਪਹੁੰਚ ਕੀਤੀ ਸੀ।
ਦੱਸ ਦਈਏ ਕਿ ਪਿਛਲੇ ਦਿਨੀਂ ਪੰਚਾਇਤ ਮੰਤਰੀ ਤੇ ਮੁੱਖ ਮੰਤਰੀ ਕਬਜ਼ਾ ਛੁਡਵਾਉਣ ਲਈ ਛੋਟੀ ਵੱਡੀ ਨੰਗਲ ਗਏ ਸਨ। ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।
ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਸਵਾਲ ਕੀਤਾ ਕਿ ਅਜਿਹੀ ਕਾਰਵਾਈ ਕਿਵੇਂ ਕੀਤੀ ਗਈ। ਇਹ ਮਾਮਲਾ ਪੰਚਾਇਤ ਵਿਭਾਗ ਤੇ ਕੰਪਨੀ ਵਿਚਾਲੇ ਪਹਿਲਾਂ ਹੀ ਚੱਲ ਰਿਹਾ ਸੀ। ਇਸ ਮਾਮਲੇ ਦੀ ਸੁਣਵਾਈ 22 ਅਗਸਤ ਨੂੰ ਹੋਵੇਗੀ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)