Punjab News : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਪੰਜਾਬ ਕੈਬਨਿਟ ਮੀਟਿੰਗ 'ਚ ਕਈ ਫੈਸਲੇ ਲਏ ਗਏ ਹਨ। ਧਾਰਮਿਕ ਗ੍ਰੰਥ ਲੈ ਕੇ ਜਾਣ ਵਾਲੇ ਵਾਹਨਾਂ ਨੂੰ ਟੈਕਸ ਤੋਂ ਛੋਟ ਦੇਣ ਦੇ ਫੈਸਲੇ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਨੌਕਰੀਆਂ 'ਚ ਪੰਜਾਬ ਦੇ ਨੌਜਵਾਨਾਂ ਨੂੰ ਤਰਜੀਹ ਲਈ ਭਰਤੀ ਦੇ ਨੇਮਾਂ 'ਚ ਬਦਲਾਅ ਨੂੰ ਮਨਜ਼ੂਰੀ, ਮੁਹਾਲੀ ਮੈਡੀਕਲ ਕਾਲਜ ਦੀ ਨਵੀਂ ਥਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ।


 





ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰੀ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫਾ ਦਿੱਤਾ ਹੈ। ਸੀਐਮ ਮਾਨ ਨੇ ਸਰਕਾਰੀ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਸਕੀਮ ਨੂੰ ਮੁੜ ਤੋਂ ਲਾਗੂ ਕਰਨ ਦੇ ਫੈਸਲੇ ਉਤੇ ਮੋਹਰ ਲਗਾ ਦਿੱਤੀ ਹੈ। ਇਸ ਦੇ ਇਲਾਵਾ ਸਰਕਾਰੀ ਮੁਲਾਜ਼ਮਾਂ ਦੇ  ਮਹਿੰਗਾਈ ਭੱਤੇ ਵਿੱਚ 6 ਫੀਸਦੀ ਵਾਧਾ ਕੀਤਾ ਗਿਆ ਹੈ।

 


 





ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ , ਅੱਜ ਪੰਜਾਬ ਕੈਬਨਿਟ ਮੀਟਿੰਗ 'ਚ ਆਪਣੇ ਮੁਲਾਜ਼ਮਾਂ ਲਈ ਇੱਕ ਇਤਿਹਾਸਿਕ ਫੈਸਲਾ ਲਿਆ ਹੈ...ਤੁਹਾਡੀ ਸਰਕਾਰ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਜਾ ਰਹੀ ਹੈ...ਕੈਬਨਿਟ 'ਚ ਇਸ ਫੈਸਲੇ ਨੂੰ ਸਿਧਾਂਤਕ ਮਨਜ਼ੂਰੀ ਦੇ ਦਿੱਤੀ ਹੈ। ਅਸੀ ਆਪਣੇ ਮੁਲਾਜ਼ਮਾਂ ਨਾਲ ਖੜ੍ਹੇ ਹਾਂ...ਵਾਅਦਾ ਕੀਤਾ ਸੀ..ਪੂਰਾ ਕਰ ਦਿੱਤਾ...ਜੋ ਕਹਿੰਦੇ ਹਾਂ, ਉਹ ਕਰਦੇ ਹਾਂ।