Punjab Cabinet Meeting: ਪੰਜਾਬ ਸਰਕਾਰ ਦੀ ਕੈਬਨਿਟ ਦੀ ਬੈਠਕ ਚੰਡੀਗੜ੍ਹ ਵਿੱਚ ਚੱਲ ਰਹੀ ਹੈ। ਬੈਠਕ ਵਿੱਚ ਕੈਦੀਆਂ ਦੀ ਜਲਦੀ ਰਿਹਾਈ ਅਤੇ ਨਵੀਂ ਮਾਇਨਿੰਗ ਨੀਤੀ ਦੇ ਪ੍ਰਸਤਾਵ ‘ਤੇ ਮੋਹਰ ਲੱਗ ਸਕਦੀ ਹੈ। ਇਸੇ ਤਰ੍ਹਾਂ, ਰਾਜ ਨੂੰ ਕਰਜ਼ੇ ਤੋਂ ਬਾਹਰ ਕੱਢਣ ਲਈ ਵਿੱਤੀ ਸਲਾਹਕਾਰਾਂ ਦੀ ਰਿਪੋਰਟ ਵੀ ਬੈਠਕ ਵਿੱਚ ਰੱਖੀ ਜਾ ਸਕਦੀ ਹੈ ਅਤੇ ਆਮਦਨ ਵਧਾਉਣ ਨੂੰ ਲੈ ਕੇ ਮਹੱਤਵਪੂਰਨ ਫੈਸਲਾ ਲਿਆ ਜਾ ਸਕਦਾ ਹੈ।

ਹੋਰ ਪੜ੍ਹੋ : Punjab Police Recruitment 2025: ਪੰਜਾਬ ਪੁਲਿਸ 'ਚ ਨਿਕਲੀਆਂ ਭਰਤੀਆਂ, ਜਾਰੀ ਹੋਇਆ ਨੋਟਿਸ, ਇੰਝ ਕਰੋ ਅਪਲਾਈ

 ਸੂਬਾ ਸਰਕਾਰ ਚੁੱਕ ਸਕਦੀ ਇਹ ਕਦਮ

ਬੈਠਕ ਵਿੱਚ ਵਿੱਤੀ ਸੰਕਟ ਦਾ ਸਾਹਮਣਾ ਕਰ ਰਹੀ ਪੰਜਾਬ ਸਰਕਾਰ, ਬਲੱਡ ਰਿਲੇਸ਼ਨ ‘ਚ ਸੰਪਤੀ ਟ੍ਰਾਂਸਫਰ ‘ਤੇ ਮੁੜ ਸਟੈਂਪ ਡਿਊਟੀ ਲਗਾਉਣ ਦਾ ਪ੍ਰਸਤਾਵ ਵੀ ਲਿਆਉਣ ਦੀ ਤਿਆਰੀ ਕਰ ਰਹੀ ਹੈ। ਗੌਰਤਲਬ ਹੈ ਕਿ ਅਕਾਲੀ-ਭਾਜਪਾ ਸਰਕਾਰ ਦੇ ਦੌਰਾਨ ਇਹ ਸਟੈਂਪ ਡਿਊਟੀ ਹਟਾ ਦਿੱਤੀ ਗਈ ਸੀ। ਹੁਣ ਸਰਕਾਰ 2.5% ਸਟੈਂਪ ਡਿਊਟੀ ਲਾਗੂ ਕਰ ਸਕਦੀ ਹੈ।

ਇਸੇ ਤਰ੍ਹਾਂ, ‘ਇਕੋ-ਸੈਂਸਿਟਿਵ ਜ਼ੋਨ’ ਦਾ ਪ੍ਰਸਤਾਵ ਵੀ ਬੈਠਕ ਵਿੱਚ ਰੱਖਿਆ ਜਾਵੇਗਾ, ਕਿਉਂਕਿ ਪਹਿਲਾਂ ਇਸ ਨੂੰ ਵਧਾਉਣ ਦਾ ਫੈਸਲਾ ਲਿਆ ਗਿਆ ਸੀ, ਪਰ ਵਿਰੋਧ ਕਾਰਨ ਸਰਕਾਰ ਨੇ ਹੁਣ ਇਸ ਵਿੱਚ ਸੋਧ ਕਰਨ ਦਾ ਫੈਸਲਾ ਕੀਤਾ ਹੈ।

ਮਹਿਲਾਵਾਂ ਨਾਲ ਕੀਤਾ ਵਾਅਦਾ ਹੋਏਗਾ ਪੂਰਾ

ਦਿੱਲੀ ਦੇ ਨਤੀਜਿਆਂ ਤੋਂ ਬਾਅਦ, ਸਰਕਾਰ ਬੈਠਕ ਵਿੱਚ ਹੋਰ ਮਹੱਤਵਪੂਰਨ ਪ੍ਰਸਤਾਵ ਵੀ ਲਿਆਉਣ ਦੀ ਸੰਭਾਵਨਾ ਹੈ। ਹਾਲਾਂਕਿ, ਹੁਣ ਤੱਕ ਮਹਿਲਾਵਾਂ ਨੂੰ ਹਰੇਕ ਮਹੀਨੇ 1000 ਰੁਪਏ ਦੇਣ ਦੀ ਗਰੰਟੀ ਪੂਰੀ ਨਹੀਂ ਹੋਈ। ਸੀਐਮ ਭਗਵੰਤ ਮਾਨ ਨੇ ਵੀ ਦਿੱਲੀ ਦੀ ਬੈਠਕ ਤੋਂ ਬਾਅਦ ਕਿਹਾ ਸੀ ਕਿ ਇਸ ਗਰੰਟੀ ਨੂੰ ਜਲਦੀ ਪੂਰਾ ਕੀਤਾ ਜਾਵੇਗਾ।

ਹੋਰ ਪੜ੍ਹੋ : Gangster List: ਸਿੱਧੂ ਮੂਸੇਵਾਲਾ ਦੇ ਕਤਲ ਦੀ ਸਾਜਿਸ਼ ਰਚਣ ਵਾਲਿਆਂ ਦੀ ਸ਼ਾਮਤ! ਗੋਲਡੀ ਬਰਾੜ ਤੇ ਬਿਸ਼ਨੋਈ ਸਣੇ 10 ਗੈਂਗਸਟਰ ਹੋਣਗੇ ਡਿਪੋਰਟ

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।