ਚੰਡੀਗੜ੍ਹ: ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਬੁਲਾਈ ਗਈ ਹੈ । ਇਹ ਮੀਟਿੰਗ ਵੀਰਵਾਰ ਨੂੰ ਸਵੇਰੇ 11:30 ਵਜੇ ਸਕੱਤਰੇਤ ਵਿੱਚ ਮੀਟਿੰਗ ਹੋਵੇਗੀ ਜਿਸ ਵਿੱਚ ਅਹਿਮ ਫੈਸਲਿਆਂ 'ਤੇ ਮੋਹਰ ਲੱਗਣ ਦੀ ਉਮੀਦ ਹੈ। ਬੇਸ਼ੱਕ ਸਰਕਾਰ ਵੱਲੋਂ ਮੀਟਿੰਗ ਦਾ ਏਜੰਡਾ ਜਾਰੀ ਨਹੀਂ ਕੀਤਾ ਗਿਆ ਪਰ ਚਰਚਾ ਹੈ ਕਿ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਬਾਰੇ ਵਿਚਾਰ ਕੀਤੀ ਜਾ ਸਕਦੀ ਹੈ।