Punjab News: ਪੰਜਾਬ ਕੈਬਨਿਟ ਦੀ ਬੈਠਕ ਜਾਰੀ, 24-25 ਫਰਵਰੀ ਨੂੰ ਬੁਲਾਇਆ ਜਾ ਸਕਦਾ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ
ਮਾਨ ਸਰਕਾਰ 24 ਅਤੇ 25 ਫਰਵਰੀ ਨੂੰ ਵਿਧਾਨ ਸਭਾ ਦਾ ਦੋ ਦਿਨ ਦਾ ਵਿਸ਼ੇਸ਼ ਇਜਲਾਸ ਬੁਲਾ ਸਕਦੀ ਹੈ।

Special Assembly Session May Be Called: ਪੰਜਾਬ ਸਰਕਾਰ ਦੀ ਕੈਬਨਿਟ ਦੀ ਬੈਠਕ ਚੰਡੀਗੜ੍ਹ ਵਿੱਚ ਚੱਲ ਰਹੀ ਹੈ। ਬੈਠਕ ਤੋਂ ਬਾਅਦ ਇਸਦੇ ਫੈਸਲਿਆਂ ਦੀ ਜਾਣਕਾਰੀ ਦਿੱਤੀ ਜਾਵੇਗੀ। ਸੂਤਰਾਂ ਦੇ ਮੁਤਾਬਕ, ਮਾਨ ਸਰਕਾਰ 24 ਅਤੇ 25 ਫਰਵਰੀ ਨੂੰ ਵਿਧਾਨ ਸਭਾ ਦਾ ਦੋ ਦਿਨ ਦਾ ਵਿਸ਼ੇਸ਼ ਇਜਲਾਸ ਬੁਲਾ ਸਕਦੀ ਹੈ।
ਬੈਠਕ ਵਿੱਚ ਕੈਦੀਆਂ ਦੀ ਜਲਦੀ ਰਿਹਾਈ ਅਤੇ ਨਵੀਂ ਮਾਇਨਿੰਗ ਨੀਤੀ ਦੇ ਪ੍ਰਸਤਾਵ ‘ਤੇ ਮੋਹਰ ਲੱਗ ਸਕਦੀ ਹੈ। ਇਸੇ ਤਰ੍ਹਾਂ, ਰਾਜ ਨੂੰ ਕਰਜ਼ੇ ਤੋਂ ਉਭਾਰਨ ਲਈ ਵਿੱਤੀ ਸਲਾਹਕਾਰਾਂ ਦੀ ਰਿਪੋਰਟ ਵੀ ਬੈਠਕ ਵਿੱਚ ਪੇਸ਼ ਕੀਤੀ ਜਾ ਸਕਦੀ ਹੈ ਅਤੇ ਆਮਦਨ ਵਧਾਉਣ ਸਬੰਧੀ ਕੋਈ ਮਹੱਤਵਪੂਰਨ ਫੈਸਲਾ ਲਿਆ ਜਾ ਸਕਦਾ ਹੈ।
ਬੈਠਕ ਵਿੱਚ ਵਿੱਤੀ ਸੰਕਟ ਦਾ ਸਾਹਮਣਾ ਕਰ ਰਹੀ ਪੰਜਾਬ ਸਰਕਾਰ ਬਲੱਡ ਰਿਲੇਸ਼ਨ ਵਿੱਚ ਸੰਪਤੀ ਟਰਾਂਸਫਰ ‘ਤੇ ਮੁੜ ਸਟੈਂਪ ਡਿਊਟੀ ਲਗਾਉਣ ਦਾ ਪ੍ਰਸਤਾਵ ਵੀ ਲਿਆਉਣ ਦੀ ਤਿਆਰੀ ਕਰ ਰਹੀ ਹੈ। ਗੌਰਤਲਬ ਹੈ ਕਿ ਅਕਾਲੀ-ਭਾਜਪਾ ਸਰਕਾਰ ਦੇ ਦੌਰਾਨ ਇਹ ਸਟੈਂਪ ਡਿਊਟੀ ਹਟਾ ਦਿੱਤੀ ਗਈ ਸੀ। ਹੁਣ ਸਰਕਾਰ 2.5% ਸਟੈਂਪ ਡਿਊਟੀ ਲਾਗੂ ਕਰ ਸਕਦੀ ਹੈ।
ਇਸੇ ਤਰ੍ਹਾਂ, ‘ਇਕੋ-ਸੈਂਸਿਟਿਵ ਜ਼ੋਨ’ ਦਾ ਪ੍ਰਸਤਾਵ ਵੀ ਬੈਠਕ ਵਿੱਚ ਰੱਖਿਆ ਜਾਵੇਗਾ, ਕਿਉਂਕਿ ਪਹਿਲਾਂ ਇਸ ਨੂੰ ਵਧਾਉਣ ਦਾ ਫੈਸਲਾ ਲਿਆ ਗਿਆ ਸੀ, ਪਰ ਵਿਰੋਧ ਕਾਰਨ ਹੁਣ ਸਰਕਾਰ ਨੇ ਇਸ ਵਿੱਚ ਸੋਧ ਕਰਨ ਦਾ ਫੈਸਲਾ ਲਿਆ ਹੈ।
ਦਿੱਲੀ ਦੇ ਨਤੀਜਿਆਂ ਤੋਂ ਬਾਅਦ, ਸਰਕਾਰ ਬੈਠਕ ਵਿੱਚ ਹੋਰ ਮਹੱਤਵਪੂਰਨ ਪ੍ਰਸਤਾਵ ਵੀ ਲਿਆਉਣ ਦੀ ਸੰਭਾਵਨਾ ਹੈ। ਹਾਲਾਂਕਿ, ਮਹਿਲਾਵਾਂ ਨੂੰ ਹਰੇਕ ਮਹੀਨੇ 1000 ਰੁਪਏ ਦੇਣ ਦੀ ਗਰੰਟੀ ਹਾਲੇ ਤੱਕ ਪੂਰੀ ਨਹੀਂ ਹੋਈ। ਸੀਐਮ ਭਗਵੰਤ ਮਾਨ ਨੇ ਵੀ ਦਿੱਲੀ ਦੀ ਬੈਠਕ ਤੋਂ ਬਾਅਦ ਕਿਹਾ ਸੀ ਕਿ ਇਸ ਗਰੰਟੀ ਨੂੰ ਜਲਦੀ ਪੂਰਾ ਕੀਤਾ ਜਾਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
