ਪ੍ਰਾਈਵੇਟ ਬੱਸ ਹਾਦਸੇ 'ਚ 16 ਮੌਤਾਂ 'ਤੇ ਮੁੱਖ ਮੰਤਰੀ ਭਗਵੰਤ ਮਾਨ ਤੇ ਕੈਪਟਨ ਅਮਰਿੰਦਰ ਵੱਲੋਂ ਦੁਖ ਪ੍ਰਗਟ
ਚੰਡੀਗੜ੍ਹ: ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਵਿੱਚ ਅੱਜ ਸਵੇਰੇ ਸਾਢੇ ਅੱਠ ਵਜੇ ਦੇ ਕਰੀਬ ਪ੍ਰਾਈਵੇਟ ਬੱਸ ਡੂੰਘੀ ਖੱਡ ਵਿੱਚ ਡਿੱਗਣ ਨਾਲ 16 ਵਿਅਕਤੀ ਹਲਾਕ ਹੋ ਗਏ।
ਚੰਡੀਗੜ੍ਹ: ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਵਿੱਚ ਅੱਜ ਸਵੇਰੇ ਸਾਢੇ ਅੱਠ ਵਜੇ ਦੇ ਕਰੀਬ ਪ੍ਰਾਈਵੇਟ ਬੱਸ ਡੂੰਘੀ ਖੱਡ ਵਿੱਚ ਡਿੱਗਣ ਨਾਲ 16 ਵਿਅਕਤੀ ਹਲਾਕ ਹੋ ਗਏ। ਮ੍ਰਿਤਕਾਂ ਵਿੱਚ ਕੁਝ ਸਕੂਲੀ ਬੱਚੇ ਵੀ ਦੱਸੇ ਜਾਂਦੇ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਹਾਦਸੇ ਦੀ ਤਸਵੀਰ ਸ਼ੇਅਰ ਕਰਦਿਆਂ ਦੁਖ ਪ੍ਰਗਟ ਕੀਤਾ ਹੈ।
Extremely distressed to hear about the news of a private bus accident in Kullu, Himachal Pradesh.
— Bhagwant Mann (@BhagwantMann) July 4, 2022
May God give strength to the families who lost their loved ones.
I also pray for the safety & recovery of those rescued. pic.twitter.com/vKQAIKcxet
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਟਵੀਟ ਕਰਕੇ ਇਸ ਮੰਦਭਾਗੀ ਘਟਨਾ 'ਤੇ ਦੁੱਖ ਪ੍ਰਗਟਾ ਕੀਤਾ ਹੈ।
Devastated by the news of death of 12 people including school children today when a bus fell into a gorge in Kullu.
— Capt.Amarinder Singh (@capt_amarinder) July 4, 2022
Praying for recovery of all injured and to grant eternal peace to the departed souls.
My profound condolences to bereaved families.
ਉਧਰ, ਕੁੱਲੂ ਦੇ ਡਿਪਟੀ ਕਮਿਸ਼ਨਰ ਆਸ਼ੂਤੋਸ਼ ਗਰਗ ਨੇ ਦੱਸਿਆ ਕਿ ਸੈਂਜ ਤੋਂ ਆ ਰਹੀ ਬੱਸ ਜਾਂਗੜਾ ਪਿੰਡ ਨੇੜੇ ਖੱਡ ਵਿੱਚ ਡਿੱਗ ਗਈ। ਜ਼ਿਲ੍ਹਾ ਅਧਿਕਾਰੀਆਂ ਨੇ ਕਿਹਾ ਕਿ ਰਾਹਤ ਟੀਮਾਂ ਮੌਕੇ ’ਤੇ ਪੁੱਜ ਗਈਆਂ ਹਨ। ਜ਼ਖ਼ਮੀਆਂ ਨੂੰ ਨੇੜਲੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।
ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਦਸੇ ’ਤੇ ਦੁੱਖ ਦਾ ਇਜ਼ਹਾਰ ਕਰਦਿਆਂ ਮ੍ਰਿਤਕਾਂ ਦੇ ਵਾਰਿਸਾਂ ਲਈ ਦੋ-ਦੋ ਲੱਖ ਰੁਪਏ ਤੇ ਜ਼ਖ਼ਮੀਆਂ ਲਈ 50-50 ਹਜ਼ਾਰ ਰੁਪਏ ਦੇ ਮੁਆਵਜ਼ੇ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਦਫ਼ਤਰ ਨੇ ਇਕ ਟਵੀਟ ਵਿੱਚ ਮੋਦੀ ਦੇ ਹਵਾਲੇ ਨਾਲ ਕਿਹਾ, ‘‘ਮੈਂ ਜ਼ਖ਼ਮੀਆਂ ਦੇ ਛੇਤੀ ਸਿਹਤਯਾਬ ਹੋਣ ਦੀ ਆਸ ਕਰਦਾ ਹਾਂ। ਸਥਾਨਕ ਪ੍ਰਸ਼ਾਸਨ ਵੱਲੋਂ ਪੀੜਤਾਂ ਨੂੰ ਹਰ ਸੰਭਵ ਮਦਦ ਮੁਹੱਈਆ ਕੀਤੀ ਜਾ ਰਹੀ ਹੈ।’