ਪੰਜਾਬ ਦੇ ਬੱਚੇ-ਬੱਚੇ ਦੀ ਜ਼ਿੰਮੇਵਾਰੀ ਮੇਰੀ, ਪੰਜਾਬੀਆਂ ਨੂੰ ਸੁਰੱਖਿਅਤ ਮਾਹੌਲ ਦੇਣਾ ਸਾਡੀ ਮੁੱਖ ਤਰਜੀਹ: ਸੀਐਮ ਭਗਵੰਤ ਮਾਨ
CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿੱਚੋਂ ਗੈਂਗਸਟਰ ਕਲਚਰ ਖਤਮ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਇਸ ਸਬੰਧੀ ਵੀਰਵਾਰ ਨੂੰ ਪੁਲਿਸ ਅਫਸਰਾਂ ਨੂੰ ਮੀਟਿੰਗ ਕੀਤੀ
CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿੱਚੋਂ ਗੈਂਗਸਟਰ ਕਲਚਰ ਖਤਮ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਇਸ ਸਬੰਧੀ ਵੀਰਵਾਰ ਨੂੰ ਪੁਲਿਸ ਅਫਸਰਾਂ ਨੂੰ ਮੀਟਿੰਗ ਕੀਤੀ। ਮੁੱਖ ਮੰਤਰੀ ਨੇ ਪੁਲਿਸ ਨੂੰ ਗੈਂਗਸਟਰਾਂ ਨਾਲ ਨਜਿੱਠਣ ਲਈ ਸਖਤ ਹਦਾਇਤਾਂ ਦਿੱਤੀਆਂ ਹਨ।
ਸੀਐਮ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਪੰਜਾਬ ਵਿੱਚੋਂ ਗੈਂਗਸਟਰ ਕਲਚਰ ਦੇ ਖ਼ਾਤਮੇ ਲਈ ਅਸੀਂ ਲਗਾਤਾਰ ਕੰਮ ਕਰ ਰਹੇ ਹਾਂ..ਪੰਜਾਬ ਦੇ ਬੱਚੇ-ਬੱਚੇ ਦੀ ਜ਼ਿੰਮੇਵਾਰੀ ਮੇਰੀ ਹੈ..। ਪੰਜਾਬੀਆਂ ਨੂੰ ਸੁਰੱਖਿਅਤ ਮਾਹੌਲ ਦੇਣਾ ਸਾਡੀ ਮੁੱਖ ਤਰਜੀਹ ਹੈ..ਪੰਜਾਬ ਨੂੰ ਮੁੜ ਤੋਂ ਹੱਸਦਾ-ਖੇਡਦਾ ਰੰਗਲਾ ਪੰਜਾਬ ਬਣਾਉਣ ਲਈ ਅਸੀਂ ਵਚਨਬੱਧ ਹਾਂ..।
ਪੰਜਾਬ ਵਿੱਚੋਂ ਗੈਂਗਸਟਰ ਕਲਚਰ ਦੇ ਖ਼ਾਤਮੇ ਲਈ ਅਸੀਂ ਲਗਾਤਾਰ ਕੰਮ ਕਰ ਰਹੇ ਹਾਂ..ਪੰਜਾਬ ਦੇ ਬੱਚੇ-ਬੱਚੇ ਦੀ ਜ਼ਿੰਮੇਵਾਰੀ ਮੇਰੀ ਹੈ..
— Bhagwant Mann (@BhagwantMann) July 21, 2022
ਪੰਜਾਬੀਆਂ ਨੂੰ ਸੁਰੱਖਿਅਤ ਮਾਹੌਲ ਦੇਣਾ ਸਾਡੀ ਮੁੱਖ ਤਰਜੀਹ ਹੈ..ਪੰਜਾਬ ਨੂੰ ਮੁੜ ਤੋਂ ਹੱਸਦਾ-ਖੇਡਦਾ ਰੰਗਲਾ ਪੰਜਾਬ ਬਣਾਉਣ ਲਈ ਅਸੀਂ ਵਚਨਬੱਧ ਹਾਂ.. pic.twitter.com/WwlZ92q07w
ਦੱਸ ਦਈਏ ਕਿ ਅੰਮ੍ਰਿਤਸਰ ਦੇ ਪਿੰਡ ਭਕਨਾ ਖ਼ੁਰਦ ਵਿੱਚ ਬੀਤੇ ਦਿਨ ਹੋਏ ਪੁਲਿਸ ਮੁਕਾਬਲੇ ਤੋਂ ਬਾਅਦ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੀਰਵਾਰ ਨੂੰ ਡੀਜੀਪੀ ਗੌਰਵ ਯਾਦਵ ਤੇ ਏਜੀਟੀਐਫ ਦੇ ਪ੍ਰਮੁੱਖ ਪ੍ਰਮੋਦ ਬਾਨ ਨਾਲ ਮੀਟਿੰਗ ਕੀਤੀ ਗਈ। ਸੀਐਮ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ 'ਚੋਂ ਗੈਂਗਸਟਰ ਕਲਚਰ ਦੇ ਖ਼ਾਤਮੇ ਤੇ ਪੰਜਾਬੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ, ਅੱਜ DGP ਪੰਜਾਬ ਪੁਲਿਸ ਤੇ ਐਂਟੀ ਗੈਂਗਸਟਰ ਟਾਸਕ ਫੋਰਸ ਦੇ ਮੁਖੀ ਸਮੇਤ ਸੀਨੀਅਰ ਅਫ਼ਸਰਾਂ ਨਾਲ ਅਹਿਮ ਮੀਟਿੰਗ ਕੀਤੀ। ਪੰਜਾਬ ‘ਚੋਂ ਗੈਂਗਸਟਰ ਕਲਚਰ ਦੇ ਖ਼ਾਤਮੇ ਤੇ ਪੰਜਾਬੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ।