ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਐਸਸੀ ਵਿਦਿਆਰਥੀਆਂ ਦਾ ਭਵਿੱਖ ਦਾਅ ‘ਤੇ ਲਾਉਣ ਵਾਲੇ ਦੋਸ਼ੀਆਂ ਖ਼ਿਲਾਫ਼ ਜ਼ਰੂਰ ਕਾਰਵਾਈ ਕਰਾਂਗੇ। ਉਨ੍ਹਾਂ ਕਿਹਾ ਹੈ ਕਿ ਲੋਕਾਂ ਦੇ ਇੱਕ-ਇੱਕ ਪੈਸੇ ਦਾ ਹਿਸਾਬ ਲਿਆ ਜਾਵੇਗਾ। ਮੁੱਖ ਮੰਤਰੀ ਦੇ ਇਸ ਦਾਅਵੇ ਤੋਂ ਸਪਸ਼ਟ ਹੈ ਕਿ ਪੰਜਾਬ ਸਰਕਾਰ ਵਜ਼ੀਫਾ ਘੁਟਾਲੇ ਵਿੱਚ ਵੱਡੀ ਕਾਰਵਾਈ ਕਰਨ ਜਾ ਰਹੀ ਹੈ।


ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਿਛਲੀ ਸਰਕਾਰ ਵੇਲੇ ਜਾਰੀ ਕੀਤੀ ਵਜੀਫਾ ਰਾਸ਼ੀ ਦੀਆਂ ਫ਼ਾਈਲਾਂ ਮੇਰੇ ਕੋਲ ਆਈਆਂ ਹਨ। ਪ੍ਰਾਈਵੇਟ ਅਦਾਰਿਆਂ ਨੂੰ ਦਿੱਤੇ ਫੰਡਾਂ ‘ਚ ਗੜਬੜੀ ਵਿਖਾਈ ਦਿੱਤੀ ਹੈ। ਜਾਂਚ ਲਈ ਹੁਕਮ ਜਾਰੀ ਕਰ ਦਿੱਤੇ ਹਨ। ਉਨ੍ਹਾਂ ਅੱਗੇ ਲਿਖਿਆ ਹੈ ਕਿ ਸਾਡੇ SC ਵਿਦਿਆਰਥੀਆਂ ਦਾ ਭਵਿੱਖ ਦਾਅ ‘ਤੇ ਲਾਉਣ ਵਾਲਿਆਂ ਦੋਸ਼ੀਆਂ ਖ਼ਿਲਾਫ਼ ਜ਼ਰੂਰ ਕਾਰਵਾਈ ਕਰਾਂਗੇ। ਲੋਕਾਂ ਦੇ ਇੱਕ-ਇੱਕ ਪੈਸੇ ਦਾ ਹਿਸਾਬ ਲਿਆ ਜਾਵੇਗਾ।