Punjab News: ਪੰਜਾਬ ਪੁਲਿਸ ਨੇ 73 ਕਿਲੋਗ੍ਰਾਮ ਹੈਰੋਇਨ ਕੀਤੀ ਜ਼ਬਤ , ਮੁੱਖ ਮੰਤਰੀ ਮਾਨ ਨੇ ਕਿਹਾ- ਅਸੀਂ ਨਸ਼ਿਆਂ ਦੇ ਖਾਤਮੇ ਲਈ ਵਚਨਬੱਧ
CM on Punjab Police : ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਇੱਕ ਵੀਡੀਓ ਸੰਦੇਸ਼ ਵਿੱਚ ਕਿਹਾ, “ਪੰਜਾਬ ਪੁਲਿਸ ਨੇ ਅੱਜ ਨਸ਼ੀਲੇ ਪਦਾਰਥਾਂ ਵਿਰੁੱਧ ਸਾਡੀ ਚੱਲ ਰਹੀ ਲੜਾਈ ਵਿੱਚ ਇੱਕ ਹੋਰ ਵੱਡੀ ਸਫਲਤਾ ਹਾਸਲ ਕੀਤੀ ਹੈ।
CM on Punjab Police : ਪੰਜਾਬ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਇਸ ਨੇ ਮਹਾਰਾਸ਼ਟਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਸੂਬੇ ਦੇ ਨਾਹਵਾ ਸ਼ੇਵਾ ਬੰਦਰਗਾਹ ਤੋਂ 73 ਕਿਲੋ ਹੈਰੋਇਨ ਜ਼ਬਤ ਕੀਤੀ ਹੈ।ਇਸ ਦੌਰਾਨ 148 ਕਿਲੋ ਹੈਰੋਇਨ ਜ਼ਬਤ ਕੀਤੀ ਗਈ ਹੈ।
ਮਹਾਰਾਸ਼ਟਰ ਪੁਲਿਸ ਦੇ ਨਾਲ ਚਲਾਇਆ ਗਿਆ ਸਾਂਝਾ ਅਭਿਆਨ
ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਇੱਕ ਵੀਡੀਓ ਸੰਦੇਸ਼ ਵਿੱਚ ਕਿਹਾ, “ਪੰਜਾਬ ਪੁਲਿਸ ਨੇ ਅੱਜ ਨਸ਼ੀਲੇ ਪਦਾਰਥਾਂ ਵਿਰੁੱਧ ਸਾਡੀ ਚੱਲ ਰਹੀ ਲੜਾਈ ਵਿੱਚ ਇੱਕ ਹੋਰ ਵੱਡੀ ਸਫਲਤਾ ਹਾਸਲ ਕੀਤੀ ਹੈ। ਮਹਾਰਾਸ਼ਟਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਨਾਹਵਾ-ਸ਼ੇਵਾ ਬੰਦਰਗਾਹ ਤੋਂ 73 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ।
ਅਰਵਿੰਦ ਕੇਜਰੀਵਾਲ ਅਤੇ ਸੀਐਮ ਭਗਵੰਤ ਮਾਨ ਨੇ ਕੀਤੀ ਤਾਰੀਫ
ਦੂਜੇ ਪਾਸੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਪੁਲਿਸ ਦੀ ਇਸ ਕਾਮਯਾਬੀ ਦੀ ਸ਼ਲਾਘਾ ਕੀਤੀ ਹੈ। ਦੋਵਾਂ ਨੇ ਟਵਿੱਟਰ 'ਤੇ ਪੰਜਾਬ ਪੁਲਿਸ ਦੀ ਤਾਰੀਫ ਕਰਦੇ ਹੋਏ ਪ੍ਰਤੀਕਿਰਿਆ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਲਿਖਿਆ ਕਿ 'ਪੰਜਾਬ ਪੁਲਿਸ ਦੀ ਸੂਚਨਾ 'ਤੇ ਪਿਛਲੇ 1 ਹਫ਼ਤੇ ਵਿੱਚ 148 ਕਿਲੋ ਹੈਰੋਇਨ ਜ਼ਬਤ ਕੀਤੀ ਗਈ ਹੈ। ਮੈਂ ਅੱਜ ਗੁਜਰਾਤ ਤੋਂ 75 ਕਿਲੋ ਅਤੇ ਮਹਾਰਾਸ਼ਟਰ ਤੋਂ 73 ਕਿਲੋ ਦੀ ਵੱਡੀ ਖੇਪ ਫੜਨ ਵਿੱਚ ਪੰਜਾਬ ਪੁਲਿਸ ਦੀ ਸਫਲਤਾ ਅਤੇ ਕਾਰਗੁਜ਼ਾਰੀ ਦੀ ਸ਼ਲਾਘਾ ਕਰਦਾ ਹਾਂ। ਨਸ਼ੇ ਦੇ ਖਾਤਮੇ ਲਈ ਅਸੀਂ ਵਚਨਬੱਧ ਹਾਂ।
पिछली सरकारों ने पंजाब के युवाओं को नशे में झोंक दिया। नशा बेचने वालों को सरकारी और राजनीतिक संरक्षण था
— Arvind Kejriwal (@ArvindKejriwal) July 15, 2022
अब नहीं है। अब पंजाब में ईमानदार सरकार है। हमने नशे के ख़िलाफ़ युद्ध छेड़ा है। पंजाब पुलिस शानदार काम कर रही है। पंजाब के तीन करोड़ लोगों के साथ मिलके नशे को बिलकुल खतम करेंगे https://t.co/jVTRrfg9cK
ਇਸ ਦੇ ਨਾਲ ਹੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਲਿਖਿਆ ਕਿ 'ਪਿਛਲੀਆਂ ਸਰਕਾਰਾਂ ਨੇ ਪੰਜਾਬ ਦੇ ਨੌਜਵਾਨਾਂ ਨੂੰ ਨਸ਼ੇ 'ਚ ਪਾ ਦਿੱਤਾ ਹੈ। ਨਸ਼ਾ ਵੇਚਣ ਵਾਲਿਆਂ ਨੂੰ ਸਰਕਾਰੀ ਤੇ ਸਿਆਸੀ ਸੁਰੱਖਿਆ ਸੀ, ਹੁਣ ਨਹੀਂ ਰਹੀ। ਹੁਣ ਪੰਜਾਬ ਵਿੱਚ ਇਮਾਨਦਾਰ ਸਰਕਾਰ ਹੈ। ਅਸੀਂ ਨਸ਼ਿਆਂ ਵਿਰੁੱਧ ਜੰਗ ਛੇੜੀ ਹੋਈ ਹੈ। ਪੰਜਾਬ ਪੁਲਿਸ ਸ਼ਾਨਦਾਰ ਕੰਮ ਕਰ ਰਹੀ ਹੈ। ਪੰਜਾਬ ਦੇ ਤਿੰਨ ਕਰੋੜ ਲੋਕਾਂ ਨਾਲ ਮਿਲ ਕੇ ਨਸ਼ਿਆਂ ਨੂੰ ਪੂਰੀ ਤਰ੍ਹਾਂ ਖਤਮ ਕਰ ਦੇਵਾਂਗੇ।