Punjab News: ਪੰਜਾਬ ਕਾਂਗਰਸ ਹੋਈ ਹੋਰ ਮਜ਼ਬੂਤ, 'ਝਾੜੂ' ਛੱਡ ਇਸ ਸਾਬਕਾ ਵਿਧਾਇਕ ਨੇ ਮੁੜ ਫੜ੍ਹਿਆ ਕਾਂਗਰਸ ਦਾ ਹੱਥ
ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਬਘੇਲ ਇੱਥੇ ਦੋ ਦਿਨਾਂ ਦੌਰੇ ’ਤੇ ਹਨ ਅਤੇ ਪਾਰਟੀ ਆਗੂਆਂ ਨਾਲ ਕਈ ਮੀਟਿੰਗਾਂ ਕਰ ਰਹੇ ਹਨ। ਉਹ ਪਾਰਟੀ ਦੇ ਅੰਦਰੂਨੀ ਮਾਮਲੇ ਸੁਲਝ ਕੇ ਪਾਰਟੀ ਨੂੰ ਮਜ਼ਬੂਤ ਕਰਨ ਦੀ ਕੋਸ਼ਿਸ਼ ਕਰ ਰਹੇ ਨੇ। ਜਿਸ ਕਰਕੇ ਇਹ ਸਾਬਕਾ..

Punjab News: ਲੁਧਿਆਣਾ ਪੱਛਮੀ ਉਪਚੋਣ ਨੂੰ ਲੈ ਕੇ ਪੰਜਾਬ ਵਿੱਚ ਸਿਆਸਤ ਤੇਜ਼ ਹੁੰਦੀ ਜਾ ਰਹੀ ਹੈ। ਹਰ ਪਾਰਟੀ ਵੱਲੋਂ ਕਮਰ ਕੱਸ ਲਈ ਗਈ ਹੈ। ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਸ਼ਨੀਵਾਰ ਨੂੰ ਇੱਥੇ ਪਾਰਟੀ ਦੇ ਜਨਰਲ ਸਕੱਤਰ ਅਤੇ ਪੰਜਾਬ ਦੇ ਇੰਚਾਰਜ ਭੁਪੇਸ਼ ਬਘੇਲ ਦੀ ਮੌਜੂਦਗੀ ਵਿੱਚ ਮੁੜ ਕਾਂਗਰਸ ’ਚ ਸ਼ਾਮਲ ਹੋਏ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਸ ਸੰਬੰਧੀ ਜਾਣਕਾਰੀ ਸਾਂਝੀ ਕੀਤੀ।
ਪਾਰਟੀ ਵਿਚ ਤਹਿ ਦਿਲੋਂ ਸਵਾਗਤ- ਵੜਿੰਗ
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਐਕਸ ਪੋਸਟ ਸਾਂਝੀ ਕਰਦਿਆਂ ਕਿਹਾ, “ਛੋਟੇ ਭਰਾ ਗੋਲਡੀ ਜੀ ਦਾ ਪਾਰਟੀ ਵਿਚ ਤਹਿ ਦਿਲੋਂ ਸਵਾਗਤ ਹੈ। ਉਹ ਅੱਜ ਜਨਰਲ ਸਕੱਤਰ ਅਤੇ ਸੂਬਾ ਇੰਚਾਰਜ ਭੁਪੇਸ਼ ਬਘੇਲ ਜੀ ਅਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਬਾਜਵਾ ਜੀ ਦੀ ਮੌਜੂਦਗੀ ਵਿੱਚ ਰਸਮੀ ਤੌਰ ’ਤੇ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ।’’
ਕਾਂਗਰਸ ਛੱਡ ਝਾੜੂ ਦਾ ਫੜ੍ਹਿਆ ਸੀ ਪਲ, ਪਰ ਫਿਰ ਫੜ੍ਹਿਆ 'ਹੱਥ'
ਜ਼ਿਕਰਯੋਗ ਹੈ ਕਿ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਬਘੇਲ ਇੱਥੇ ਦੋ ਦਿਨਾਂ ਦੌਰੇ ’ਤੇ ਹਨ ਅਤੇ ਪਾਰਟੀ ਆਗੂਆਂ ਨਾਲ ਕਈ ਮੀਟਿੰਗਾਂ ਕਰ ਰਹੇ ਹਨ। ਦੱਸ ਦਈਏ ਕਿ ਦਲਬੀਰ ਸਿੰਘ ਗੋਲਡੀ ਪਿਛਲੇ ਸਾਲ ਮਈ ਵਿਚ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ (AAP) ਵਿੱਚ ਸ਼ਾਮਲ ਹੋ ਗਏ ਸਨ। 2024 ਦੀਆਂ ਲੋਕ ਸਭਾ ਚੋਣਾਂ ਲਈ ਸੰਗਰੂਰ ਲੋਕ ਸਭਾ ਸੀਟ ਤੋਂ ਪਾਰਟੀ ਟਿਕਟ ਨਾ ਮਿਲਣ ਤੋਂ ਬਾਅਦ ਉਨ੍ਹਾਂ ਨੇ ਅਸਤੀਫਾ ਦੇ ਦਿੱਤਾ ਸੀ। ਹਾਲਾਂਕਿ ਗੋਲਡੀ ਕੁਝ ਮਹੀਨਿਆਂ ਬਾਅਦ ਆਮ ਆਦਮੀ ਪਾਰਟੀ ਤੋਂ ਵੀ ਵੱਖ ਹੋ ਗਏ। ਗੋਲਡੀ 2017 ਵਿੱਚ ਕਾਂਗਰਸ ਦੀ ਟਿਕਟ ’ਤੇ ਧੂਰੀ ਵਿਧਾਨ ਸਭਾ ਸੀਟ ਤੋਂ ਜਿੱਤ ਕੇ ਵਿਧਾਇਕ ਬਣੇ ਸਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।





















