Punjab News: ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਲਈ ਮੋਟੇ ਗੱਫੇ ਦਾ ਐਲਾਨ, ਕਈ ਵਿਭਾਗਾਂ 'ਚ ਨਵੀਂ ਭਰਤੀ ਵੀ ਖੋਲ੍ਹੀ
ਪੰਜਾਬ ਸਰਕਾਰ ਮੁਲਾਜ਼ਮਾਂ ਉਪਰ ਮਿਹਰਬਾਨ ਹੋਈ ਹੈ। ਸਰਕਾਰ ਨੇ ਮੁਲਾਜ਼ਮਾਂ ਨੂੰ 6ਵੇਂ ਪੇ ਕਮਿਸ਼ਨ ਦੇ ਬਕਾਏ ਦੇਣ ਦੇ ਆਲਾਨ ਕੀਤਾ ਹੈ। ਇਸ ਨਾਲ ਪੰਜਾਬ ਸਰਕਾਰ ਦੇ ਖਜ਼ਾਨੇ 'ਤੇ 14 ਹਜ਼ਾਰ ਕਰੋੜ ਰੁਪਏ ਤੋਂ ਵੱਧ ਦਾ ਬੋਝ ਪਵੇਗਾ।

Punjab Cabinet Meeting: ਪੰਜਾਬ ਸਰਕਾਰ ਮੁਲਾਜ਼ਮਾਂ ਉਪਰ ਮਿਹਰਬਾਨ ਹੋਈ ਹੈ। ਸਰਕਾਰ ਨੇ ਮੁਲਾਜ਼ਮਾਂ ਨੂੰ 6ਵੇਂ ਪੇ ਕਮਿਸ਼ਨ ਦੇ ਬਕਾਏ ਦੇਣ ਦੇ ਆਲਾਨ ਕੀਤਾ ਹੈ। ਇਸ ਨਾਲ ਪੰਜਾਬ ਸਰਕਾਰ ਦੇ ਖਜ਼ਾਨੇ 'ਤੇ 14 ਹਜ਼ਾਰ ਕਰੋੜ ਰੁਪਏ ਤੋਂ ਵੱਧ ਦਾ ਬੋਝ ਪਵੇਗਾ। ਉਂਝ, ਇਹ ਬਕਾਏ ਪੜਾਅਵਾਰ ਦਿੱਤੇ ਜਾਣਗੇ। ਇਸ ਲਈ ਇੱਕ ਵਿਸਤ੍ਰਿਤ ਯੋਜਨਾ ਤਿਆਰ ਕੀਤੀ ਗਈ ਹੈ। ਸਭ ਤੋਂ ਪਹਿਲਾਂ 85 ਸਾਲ ਤੋਂ ਵੱਧ ਉਮਰ ਦੇ ਪੈਨਸ਼ਨਰਾਂ ਨੂੰ ਤਿੰਨ ਕਿਸ਼ਤਾਂ ਵਿੱਚ ਬਕਾਏ ਦਿੱਤੇ ਜਾਣਗੇ ਤੇ ਇਹ 2025 ਵਿੱਚ ਹੀ ਅਦਾ ਕੀਤੇ ਜਾਣਗੇ।
ਇਸ ਤੋਂ ਬਾਅਦ 75 ਤੋਂ 85 ਤੇ ਫਿਰ 65 ਸਾਲ ਤੋਂ ਘੱਟ ਉਮਰ ਵਾਲੇ ਰੈਗੂਲਰ ਮੁਲਾਜ਼ਮਾਂ ਦੇ ਬਕਾਏ ਅਦਾ ਕੀਤੇ ਜਾਣਗੇ। ਇਹ ਫੈਸਲਾ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਵਿੱਚ ਲਿਆ ਗਿਆ।
ਇਸ ਦੇ ਨਾਲ ਹੀ ਸਰਕਾਰ ਨੇ ਵੱਖ-ਵੱਖ ਵਿਭਾਗਾਂ ਵਿੱਚ ਤਿੰਨ ਹਜ਼ਾਰ ਅਸਾਮੀਆਂ ਦੀ ਭਰਤੀ ਕਰਨ ਦਾ ਫੈਸਲਾ ਕੀਤਾ ਹੈ। ਇਨ੍ਹਾਂ ਵਿੱਚੋਂ 2000 ਪੀਟੀਆਈ ਅਧਿਆਪਕਾਂ ਦੀ ਭਰਤੀ ਕੀਤੀ ਜਾਵੇਗੀ, ਜਦੋਂ ਕਿ ਸਿਹਤ ਵਿਭਾਗ ਵਿੱਚ 822 ਅਸਾਮੀਆਂ ਲਈ ਭਰਤੀ ਹੋਵੇਗੀ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜਦੋਂ ਤੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਉਸ ਸਮੇਂ ਤੋਂ ਲੈ ਕੇ ਹੁਣ ਤੱਕ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਵੱਲ ਅੱਗੇ ਵਧ ਰਹੀ ਹੈ। ਹੁਣ ਤੱਕ 50 ਹਜ਼ਾਰ ਤੋਂ ਵੱਧ ਅਸਾਮੀਆਂ ਭਰੀਆਂ ਜਾ ਚੁੱਕੀਆਂ ਹਨ ਜਿਸ ਕਾਰਨ ਨੌਜਵਾਨਾਂ ਨੂੰ ਰੁਜ਼ਗਾਰ ਮਿਲ ਰਿਹਾ ਹੈ।
ਉਨ੍ਹਾਂ ਨੇ ਕਿਹਾ ਕਿ ਇਸੇ ਕ੍ਰਮ ਵਿੱਚ ਨਵੀਆਂ ਅਸਾਮੀਆਂ ਬਣਾਈਆਂ ਜਾ ਰਹੀਆਂ ਹਨ। ਰਾਜਪਾਲ ਦਫ਼ਤਰ ਵਿੱਚ ਤਿੰਨ ਅਸਾਮੀਆਂ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵਿੱਚ 22 ਅਸਾਮੀਆਂ ਤੇ ਯੁਵਕ ਸੇਵਾਵਾਂ ਵਿਭਾਗ ਵਿੱਚ ਤਿੰਨ ਅਸਾਮੀਆਂ ਪੈਦਾ ਕੀਤੀਆਂ ਗਈਆਂ ਹਨ। ਪੰਜਾਬ ਦੇ ਖੇਡ ਵਿਭਾਗ ਵਿੱਚ 13 ਵਿਸ਼ੇਸ਼ ਡਾਕਟਰਾਂ ਦੀ ਭਰਤੀ ਕੀਤੀ ਜਾ ਰਹੀ ਹੈ ਜੋ ਖੇਡਾਂ ਦੌਰਾਨ ਸੱਟਾਂ ਨਾਲ ਸਬੰਧਤ ਕੰਮ ਦੇਖਣਗੇ। ਆਬਕਾਰੀ ਤੇ ਕਰ ਵਿਭਾਗ 52 ਡਰਾਈਵਰਾਂ ਦੀਆਂ ਅਸਾਮੀਆਂ ਭਰੇਗਾ।
ਚੀਮਾ ਨੇ ਅੱਗੇ ਦੱਸਿਆ ਕਿ ਸਿਹਤ ਵਿਭਾਗ ਵਿੱਚ 822 ਅਸਾਮੀਆਂ ਭਰੀਆਂ ਜਾਣੀਆਂ ਹਨ। ਇਨ੍ਹਾਂ ਅਸਾਮੀਆਂ ਵਿੱਚੋਂ, ਲੈਬ ਟੈਕਨੀਸ਼ੀਅਨ ਦੀਆਂ 119 ਅਸਾਮੀਆਂ, ਸਟਾਫ ਨਰਸ ਦੀਆਂ 311 ਅਸਾਮੀਆਂ, ਮਲਟੀਪਰਪਜ਼ ਹੈਲਥ ਵਰਕਰ ਦੀਆਂ 112 ਅਸਾਮੀਆਂ, ਮਲਟੀਪਰਪਜ਼ ਹੈਲਥ ਵਰਕਰ ਪੁਰਸ਼ ਦੀਆਂ 270 ਅਸਾਮੀਆਂ ਭਰੀਆਂ ਜਾ ਰਹੀਆਂ ਹਨ। ਦੋ ਹਜ਼ਾਰ ਪੀਟੀਆਈ ਅਧਿਆਪਕ ਭਰਤੀ ਕੀਤੇ ਜਾਣਗੇ। ਮੈਡੀਕਲ ਤੇ ਸਿੱਖਿਆ ਖੋਜ ਖੇਤਰ ਵਿੱਚ ਸਪੈਸ਼ਲਿਸਟ ਰੈਜ਼ੀਡੈਂਟ ਡਾਕਟਰਾਂ ਦੀਆਂ 97 ਅਸਾਮੀਆਂ ਭਰੀਆਂ ਜਾਣ ਜਾ ਰਹੀਆਂ ਹਨ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
