Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਸੂਬੇ ਵਿੱਚ ਟਰੈਕਟਰਾਂ ਅਤੇ ਹੋਰ ਖੇਤੀ ਸੰਦਾਂ ਨਾਲ ਖਤਰਨਾਕ ਸਟੰਟ ਕਰਨ 'ਤੇ ਮੁਕੰਮਲ ਪਾਬੰਦੀ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਹਾਲ ਹੀ ਵਿੱਚ ਬਟਾਲਾ ਵਿੱਚ ਟਰੈਕਟਰ ’ਤੇ ਸਟੰਟ ਕਰਦੇ ਹੋਏ ਆਪਣੀ ਜਾਨ ਗੁਆਉਣ ਵਾਲੇ ਵਿਅਕਤੀ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ।


ਮੁੱਖ ਮੰਤਰੀ ਨੇ ਕਿਹਾ ਕਿ ਇਹ ਇੱਕ ਮੰਦਭਾਗੀ ਘਟਨਾ ਹੈ ਅਤੇ ਭਵਿੱਖ ਵਿੱਚ ਅਜਿਹੇ ਹਾਦਸਿਆਂ ਤੋਂ ਬਚਣ ਦੀ ਲੋੜ ਹੈ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਸੂਬੇ ਵਿੱਚ ਟਰੈਕਟਰਾਂ ਅਤੇ ਹੋਰ ਖੇਤੀ ਸੰਦਾਂ ਨਾਲ ਸਟੰਟ ਕਰਨ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਟਰੈਕਟਰ ਨੂੰ ਖੇਤਾਂ ਦਾ ਬਾਦਸ਼ਾਹ ਕਿਹਾ ਜਾਂਦਾ ਹੈ ਸਟੰਟ ਕਰਕੇ ਇਸ ਨੂੰ ਮੌਤ ਦਾ ਦੂਤ ਨਾ ਬਣਾਓ। ਅੱਜ ਕੱਲ੍ਹ ਟਰੈਕਟਰ ਅਤੇ ਹੋਰ ਖੇਤੀ ਸੰਦ ਸਟੰਟ ਦਿਖਾਉਣ ਲਈ ਵਰਤੇ ਜਾ ਰਹੇ ਹਨ।


ਵਰਨਣਯੋਗ ਹੈ ਕਿ ਪੰਜਾਬ ਵਿੱਚ ਹਰ ਸਾਲ ਹੋਣ ਵਾਲੇ ਪੇਂਡੂ ਖੇਡ ਮੁਕਾਬਲਿਆਂ ਦੌਰਾਨ ਟਰੈਕਟਰਾਂ ਅਤੇ ਹੋਰ ਖੇਤੀ ਸੰਦਾਂ ਦੀ ਵਰਤੋਂ ਕਰਕੇ ਸਟੰਟ ਦਿਖਾਉਣ ਦੀ ਪਰੰਪਰਾ ਲੰਮੇ ਸਮੇਂ ਤੋਂ ਚੱਲੀ ਆ ਰਹੀ ਹੈ। ਕਈ ਵਾਰ ਸਟੰਟ ਕਰਨ ਵਾਲਿਆਂ ਨੂੰ ਗੰਭੀਰ ਸੱਟਾਂ ਵੀ ਲੱਗੀਆਂ ਹਨ।


ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਸੂਬੇ ਵਿੱਚ ਟਰੈਕਟਰਾਂ ਅਤੇ ਹੋਰ ਖੇਤੀ ਸੰਦਾਂ ਨਾਲ ਖਤਰਨਾਕ ਸਟੰਟ ਕਰਨ 'ਤੇ ਮੁਕੰਮਲ ਪਾਬੰਦੀ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਹਾਲ ਹੀ ਵਿੱਚ ਬਟਾਲਾ ਵਿੱਚ ਟਰੈਕਟਰ ’ਤੇ ਸਟੰਟ ਕਰਦੇ ਹੋਏ ਆਪਣੀ ਜਾਨ ਗੁਆਉਣ ਵਾਲੇ ਵਿਅਕਤੀ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ।


ਇਹ ਵੀ ਪੜ੍ਹੋ: Viral Video: ਔਰਤ ਨੇ ਕੀਤਾ ਅਜਿਹਾ ਕਾਰਨਾਮਾ, ਦੇਖ ਕੇ ਰੁਕ ਜਾਣਗੇ ਤੁਹਾਡੇ ਸਾਹ! ਪਹਿਲਾਂ ਨਹੀਂ ਦੇਖੀ ਹੋਵੇਗੀ ਅਜਿਹਾ ਕਸਰਤ...


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: Karva Chauth Tips: ਕਰਵਾ ਚੌਥ ਦੇ ਵਰਤ ਤੋਂ ਪਹਿਲਾਂ ਇਨ੍ਹਾਂ ਚੀਜ਼ਾਂ ਦਾ ਕਰੋ ਸੇਵਨ, ਦਿਨ ਭਰ ਨਹੀਂ ਲੱਗੇਗੀ ਭੁੱਖ ਅਤੇ ਪਿਆਸ! ਸਿਹਤ ਵੀ ਰਹੇਗੀ ਫਿੱਟ