792 ਕਿਸਾਨਾਂ ਦੇ ਪਰਿਵਾਰਾਂ ਨੂੰ 39.55 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕਰਨ ਦੀ ਪ੍ਰਕਿਰਿਆ ਕੀਤੀ ਪੂਰੀ - ਮੁੱਖ ਮੰਤਰੀ
Punjab News: ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਕਿਸਾਨ ਦੇ ਪਰਿਵਾਰਾਂ ਨੂੰ ਸੂਬਾ ਸਰਕਾਰ ਵੱਲੋਂ 5-5 ਲੱਖ ਰੁਪਏ ਵਿੱਤੀ ਸਹਾਇਤਾ ਵਜੋਂ ਦਿੱਤੇ ਗਏ ਹਨ।
Punjab News: ਕਿਸਾਨਾਂ ਨਾਲ ਇਕ ਹੋਰ ਵੱਡਾ ਵਾਅਦਾ ਪੂਰਾ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਨੇ ਖੇਤੀ ਕਾਨੂੰਨਾਂ ਵਿਰੁੱਧ ਧਰਨੇ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ 792 ਕਿਸਾਨਾਂ ਦੇ ਪਰਿਵਾਰਾਂ ਨੂੰ 39.55 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦੀ ਪ੍ਰਕਿਰਿਆ ਪੂਰੀ ਕਰ ਲਈ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਕਿਸਾਨ ਦੇ ਪਰਿਵਾਰਾਂ ਨੂੰ ਸੂਬਾ ਸਰਕਾਰ ਵੱਲੋਂ 5-5 ਲੱਖ ਰੁਪਏ ਵਿੱਤੀ ਸਹਾਇਤਾ ਵਜੋਂ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮਾਨਸਾ ਦੇ 89 ਪਰਿਵਾਰਾਂ ਨੂੰ 4.60 ਕਰੋੜ ਰੁਪਏ, ਤਰਨਤਾਰਨ ਦੇ 21 ਪਰਿਵਾਰਾਂ ਨੂੰ 1.05 ਕਰੋੜ ਰੁਪਏ, ਸੰਗਰੂਰ ਦੇ 117 ਪਰਿਵਾਰਾਂ ਨੂੰ 5.85 ਕਰੋੜ, ਮੋਗਾ ਦੇ 69 ਪਰਿਵਾਰਾਂ ਨੂੰ 3.45 ਕਰੋੜ, 10 ਪਰਿਵਾਰਾਂ ਨੂੰ 3.45 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਮਿਲੀ ਹੈ। ਫਾਜ਼ਿਲਕਾ ਨੂੰ 50 ਲੱਖ, ਲੁਧਿਆਣਾ ਦੇ 48 ਪਰਿਵਾਰਾਂ ਨੂੰ 2.37 ਕਰੋੜ, ਬਰਨਾਲਾ ਦੇ 43 ਪਰਿਵਾਰਾਂ ਨੂੰ 2.15 ਕਰੋੜ, ਪਟਿਆਲਾ ਦੇ 113 ਪਰਿਵਾਰਾਂ ਨੂੰ 5.55 ਕਰੋੜ, ਅੰਮ੍ਰਿਤਸਰ ਦੇ 19 ਪਰਿਵਾਰਾਂ ਨੂੰ 95 ਲੱਖ, 7 ਪਰਿਵਾਰਾਂ ਨੂੰ 95 ਲੱਖ ਰੁਪਏ ਦੀ ਰਾਸ਼ੀ ਮਿਲੀ ਹੈ। ਸ਼ਹੀਦ ਭਗਤ ਸਿੰਘ ਨਗਰ ਨੂੰ 35 ਲੱਖ ਰੁਪਏ, ਐਸ.ਏ.ਐਸ.ਨਗਰ ਦੇ 10 ਪਰਿਵਾਰਾਂ ਨੂੰ 50 ਲੱਖ ਰੁਪਏ ਅਤੇ ਬਠਿੰਡਾ ਦੇ 84 ਪਰਿਵਾਰਾਂ ਨੂੰ 4.15 ਕਰੋੜ ਰੁਪਏ ਮਿਲੇ ਹਨ।
ਇਸੇ ਤਰ੍ਹਾਂ ਮੁੱਖ ਮੰਤਰੀ ਨੇ ਦੱਸਿਆ ਕਿ ਸਰਕਾਰ ਨੇ ਸ੍ਰੀ ਮੁਕਤਸਰ ਸਾਹਿਬ ਵਿੱਚ 35 ਪਰਿਵਾਰਾਂ ਨੂੰ 1.73 ਕਰੋੜ ਰੁਪਏ, ਗੁਰਦਾਸਪੁਰ ਵਿੱਚ 20 ਪਰਿਵਾਰਾਂ ਨੂੰ 1 ਕਰੋੜ ਰੁਪਏ, ਫਤਹਿਗੜ੍ਹ ਸਾਹਿਬ ਵਿੱਚ 24 ਪਰਿਵਾਰਾਂ ਨੂੰ 1.20 ਕਰੋੜ ਰੁਪਏ, 12 ਪਰਿਵਾਰਾਂ ਨੂੰ 60 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਹੈ। ਜਲੰਧਰ ਵਿੱਚ 75 ਲੱਖ ਰੁਪਏ, ਫਿਰੋਜ਼ਪੁਰ ਵਿੱਚ 15 ਪਰਿਵਾਰਾਂ ਨੂੰ 50 ਲੱਖ ਰੁਪਏ, ਹੁਸ਼ਿਆਰਪੁਰ ਵਿੱਚ 10 ਪਰਿਵਾਰਾਂ ਨੂੰ 5 ਲੱਖ ਰੁਪਏ, ਕਪੂਰਥਲਾ ਵਿੱਚ ਇੱਕ ਪਰਿਵਾਰ ਨੂੰ 5 ਲੱਖ ਰੁਪਏ, ਮਲੇਰਕੋਟਲਾ ਵਿੱਚ ਚਾਰ ਪਰਿਵਾਰਾਂ ਨੂੰ 20 ਲੱਖ ਰੁਪਏ, ਫਰੀਦਕੋਟ ਵਿੱਚ 30 ਪਰਿਵਾਰਾਂ ਨੂੰ 1. 50 ਕਰੋੜ ਰੁਪਏ ਅਤੇ ਰੂਪਨਗਰ ਵਿੱਚ 11 ਪਰਿਵਾਰਾਂ ਨੂੰ 55 ਲੱਖ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਹਿੱਤਾਂ ਦੀ ਰਾਖੀ ਲਈ ਪਾਬੰਦ ਹੈ। ਉਨ੍ਹਾਂ ਸਪੱਸ਼ਟ ਕਿਹਾ ਕਿ ਸੂਬੇ ਦੇ ਅਨਾਜ ਉਤਪਾਦਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਜਾਵੇਗਾ।
ਮੁੱਖ ਮੰਤਰੀ ਨੇ ਸੂਬੇ ਦੇ ਕਿਸਾਨਾਂ ਨੂੰ ਮੌਜੂਦਾ ਖੇਤੀ ਸੰਕਟ ਵਿੱਚੋਂ ਕੱਢਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਮੂੰਗੀ ਦੀ ਬਦਲਵੀਂ ਫਸਲ ਪਹਿਲਾਂ ਹੀ ਪੇਸ਼ ਕਰ ਚੁੱਕੀ ਹੈ, ਜਿਸ ਦੀ ਖਰੀਦ ਘੱਟੋ-ਘੱਟ ਸਮਰਥਨ ਮੁੱਲ 'ਤੇ ਕੀਤੀ ਜਾ ਰਹੀ ਹੈ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਵਿੱਤੀ ਸਹਾਇਤਾ ਵੀ ਦਿੱਤੀ ਹੈ।