Punjab News: ਪੰਜਾਬ ਸਰਕਾਰ ਵੱਲੋਂ ਇਨ੍ਹਾਂ ਲੋਕਾਂ ਨੂੰ ਵੱਡੀ ਰਾਹਤ, ਲੰਬੇ ਸਮੇਂ ਦੀ ਮੰਗ ਕੀਤੀ ਪੂਰੀ...
ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਅਤੇ ਹਰਦੀਪ ਸਿੰਘ ਮੁੰਡੀਆਂ ਨੇ 9 ਜੁਲਾਈ ਨੂੰ ਪੰਜਾਬ ਭਵਨ ਵਿਖੇ ਪ੍ਰੈਸ ਕਾਨਫ਼ਰੰਸ ਕੀਤੀ। ਇਸ ਦੌਰਾਨ ਮੰਤਰੀ ਸੰਜੀਵ ਅਰੋੜਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਵਪਾਰੀਆਂ...

Punjab News: ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਅਤੇ ਹਰਦੀਪ ਸਿੰਘ ਮੁੰਡੀਆਂ ਨੇ 9 ਜੁਲਾਈ ਨੂੰ ਪੰਜਾਬ ਭਵਨ ਵਿਖੇ ਪ੍ਰੈਸ ਕਾਨਫ਼ਰੰਸ ਕੀਤੀ। ਇਸ ਦੌਰਾਨ ਮੰਤਰੀ ਸੰਜੀਵ ਅਰੋੜਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਵਪਾਰੀਆਂ ਨਾਲ ਵਾਅਦਾ ਕੀਤਾ ਸੀ ਕਿ ਉਹ ਉਦਯੋਗਿਕ ਇਨਕਲਾਬ ਨਾਲ ਜੁੜੇ 12 ਮੁੱਦਿਆਂ ਦਾ ਹੱਲ ਕਰਨਗੇ। ਇਨ੍ਹਾਂ ਵਿੱਚੋਂ 2 ਮੁੱਦਿਆਂ ਦਾ ਹੱਲ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਸਾਰੇ ਲੀਜ਼ਹੋਲਡ ਪਲਾਟਾਂ (Leasehold plots) ਲਈ ਇੱਕ ਪੂਰੀ ਨੀਤੀ ਲਿਆਂਦੀ ਗਈ ਹੈ।
ਫੀਸ 'ਚ 50 ਫੀਸਦੀ ਦੀ ਛੋਟ
ਉਨ੍ਹਾਂ ਨੂੰ ਫਰੀਹੋਲਡ 'ਚ ਤਬਦੀਲ ਕਰ ਦਿੱਤਾ ਗਿਆ ਹੈ। ਇਸ ਦੀ ਫੀਸ 'ਚ 50 ਫੀਸਦੀ ਦੀ ਛੋਟ ਦਿੱਤੀ ਗਈ ਹੈ। ਜਿਹੜੇ ਪਲਾਟ ਪਹਿਲਾਂ ਹੀ ਵਿਕ ਚੁੱਕੇ ਹਨ, ਉਨ੍ਹਾਂ 'ਤੇ ਸਿਰਫ਼ 5 ਫੀਸਦੀ ਕਲੈਕਟਰ ਰੇਟ ਹੀ ਲੱਗੇਗਾ। ਇਸ ਤਰ੍ਹਾਂ ਵਪਾਰੀਆਂ ਦੀ ਪੁਰਾਣੀ ਮੰਗ ਨੂੰ ਪੂਰਾ ਕਰ ਦਿੱਤਾ ਗਿਆ ਹੈ। ਉਦਾਹਰਨ ਦੇ ਤੌਰ 'ਤੇ ਉਨ੍ਹਾਂ ਕਿਹਾ ਕਿ ਜੇ ਲੁਧਿਆਣਾ ਦੇ ਫੋਕਲ ਪੌਇੰਟ 'ਚ ਕਿਸੇ ਕੋਲ 500 ਗਜ ਦਾ ਪਲਾਟ ਸੀ, ਤਾਂ ਅੱਜ ਦੀ ਮਿਤੀ ਵਿੱਚ ਉਸਨੂੰ ਲੀਜ਼ਹੋਲਡ ਤੋਂ ਫਰੀਹੋਲਡ 'ਚ ਤਬਦੀਲ ਕਰਨ ਲਈ ਭਾਰੀ ਫੀਸ ਦੇਣੀ ਪੈਂਦੀ ਸੀ।
ਉੱਥੇ ਹੀ ਨਵੀਂ ਨੀਤੀ ਅਧੀਨ ਸਿਰਫ਼ 10 ਲੱਖ ਰੁਪਏ ਦੇ ਕੇ ਪਲਾਟ ਨੂੰ ਲੀਜ਼ਹੋਲਡ ਤੋਂ ਫਰੀਹੋਲਡ 'ਚ ਤਬਦੀਲ ਕੀਤਾ ਜਾ ਸਕੇਗਾ। ਇਸ ਮੌਕੇ 'ਤੇ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਸਰਕਾਰ ਵੱਲੋਂ ਬਣਾਈ ਗਈ ਇੱਕ ਕਮੇਟੀ ਨੇ ਫਰੀਹੋਲਡ ਪਲਾਟਾਂ 'ਤੇ ਲਾਗੂ ਹੋਣ ਵਾਲੇ ਬਦਲਾਅ ਲਈ ਪ੍ਰਸਤਾਵ ਦਿੱਤਾ। ਸੋਧੀ ਗਈ ਨੀਤੀ ਅਨੁਸਾਰ ਉਦਯੋਗਿਕ ਪਲਾਟਾਂ ਦੇ ਰਾਖਵੇਂ ਮੁੱਲ 'ਤੇ 12.5 ਫੀਸਦੀ ਤਬਾਦਲਾ ਖਰਚ ਲਾਗੂ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਨਵੀਂ ਨੀਤੀ ਦਾ ਮਕਸਦ ਉਦਯੋਗਿਕ ਪਲਾਟਾਂ ਦੇ ਪ੍ਰਬੰਧਨ ਨੂੰ ਸੁਚੱਜਾ ਬਣਾਉਣਾ ਅਤੇ ਅਲਾਟੀਆ ਵਿਚਕਾਰ ਚੱਲ ਰਹੀ ਮੁਕਦਮੇਬਾਜ਼ੀ ਨੂੰ ਘਟਾਉਣਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















