Punjab news: ਹੜ੍ਹਾਂ ਦੇ ਪਾਣੀ ਦੇ ਨਾਲ ਪੰਜਾਬ ਦੇ ਕਈ ਜ਼ਿਲ੍ਹਿਆਂ ਦੇ ਵਿੱਚ ਭਾਰੀ ਨੁਕਸਾਨ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਹੜ੍ਹਾਂ ਕਾਰਨ ਪੰਜਾਬ ਦੇ 19 ਜ਼ਿਲ੍ਹਿਆਂ ਵਿੱਚ 1475 ਪਿੰਡ ਪ੍ਰਭਾਵਿਤ ਹੋਏ ਹਨ ਜਿੱਥੇ ਵੱਡੀ ਗਿਣਤੀ ਵਿੱਚ ਲੋਕਾਂ ਦਾ ਆਰਥਿਕ ਤੌਰ ’ਤੇ ਨੁਕਸਾਨ ਹੋਇਆ ਹੈ।


ਹੋਰ ਪੜ੍ਹੋ : ਪਿੰਡ ਭਲਾਨ 'ਚ ਲੋਕਾਂ ਤੇ ਪਰਿਵਾਰ ਨੇ ਪ੍ਰਸ਼ਾਸਨ ਨਾਲ ਸਹਿਮਤੀ ਤੋਂ ਬਾਅਦ ਧਰਨਾ ਕੀਤਾ ਸਮਾਪਤ, ਬੀਤੇ ਦਿਨੀਂ ਵਾਪਰਿਆ ਸੀ ਸੜਕ ਹਾਦਸਾ


ਹੜ੍ਹਾਂ ਕਾਰਨ ਸੂਬੇ ’ਚ ਹੋਏ ਨੁਕਸਾਨ ਬਾਰੇ ਕੇਂਦਰ ਸਰਕਾਰ ਨੂੰ ਲਿੱਖੀ ਚਿੱਠੀ


ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਬਨਿਟ ਦਾ ਮੰਨਣਾ ਸੀ ਕਿ ਸੂਬੇ ਦੇ 19 ਜ਼ਿਲ੍ਹਿਆਂ ਦੇ 1495 ਪਿੰਡ ਸਭ ਤੋਂ ਵੱਧ ਪ੍ਰਭਾਵਿਤ ਸਨ। ਰਿਪੋਰਟਾਂ ਮੁਤਾਬਕ ਹੜ੍ਹਾਂ ਕਾਰਨ 44 ਵਿਅਕਤੀਆਂ ਦੀ ਜਾਨ ਗਈ, 22 ਜ਼ਖ਼ਮੀ ਹੋਏ, 391 ਘਰ ਪੂਰੀ ਤਰ੍ਹਾਂ ਨੁਕਸਾਨੇ ਗਏ ਤੇ 878 ਦਾ ਅੰਸ਼ਕ ਨੁਕਸਾਨ ਹੋਇਆ ਅਤੇ 1277 ਵਿਅਕਤੀ ਹਾਲੇ ਵੀ 159 ਰਾਹਤ ਕੈਂਪਾਂ ਵਿੱਚ ਰਹਿ ਰਹੇ ਹਨ। ਸਰਕਾਰ ਨੇ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਅੰਦਾਜ਼ਾ ਲਾਉਣ ਲਈ 15 ਅਗਸਤ ਤੱਕ ਵਿਸ਼ੇਸ਼ ਗਿਰਦਾਵਰੀ ਕਰਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਜਿਸ ਕਰਕੇ ਪੰਜਾਬ ਸਰਕਾਰ ਨੇ ਸੂਬੇ ਦੇ ਹੜ੍ਹ ਪੀੜਤਾਂ ਦੇ ਨੁਕਸਾਨ ਬਾਰੇ ਕੇਂਦਰ ਸਰਕਾਰ ਨੂੰ ਚਿੱਠੀ ਲਿਖ ਕੇ ਮੁਆਵਜ਼ੇ ਦੀ ਮੰਗ ਕੀਤੀ ਹੈ। 


1500 ਕਰੋੜ ਰੁਪਏ ਦੀ ਕੀਤੀ ਮੰਗ


ਪ੍ਰਾਪਤ ਜਾਣਕਾਰੀ ਅਨੁਸਾਰ ਸੂਬਾ ਸਰਕਾਰ ਨੇ ਹੜ੍ਹਾਂ ਕਾਰਨ ਪੰਜਾਬ ’ਚ 1500 ਕਰੋੜ ਰੁਪਏ ਦੇ ਕਰੀਬ ਨੁਕਸਾਨ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਇਸ ਲਈ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੇ ਕੇਂਦਰੀ ਗ੍ਰਹਿ ਮੰਤਰਾਲੇ ਤੋਂ ਬਣਦਾ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ। ਇਸ ਦੀ ਪੁਸ਼ਟੀ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੀਤੀ ਹੈ।


ਹੋਰ ਪੜ੍ਹੋ :Opposition Meeting: 'I.N.D.I.A.' ਅਗਲੀ ਮੀਟਿੰਗ ਦੀ ਤਰੀਕ 'ਚ ਹੋ ਸਕਦਾ ਬਦਲਾਅ, ਹੁਣ ਮੀਟਿੰਗ ਇਸ ਮਹੀਨੇ ਹੋਵੇਗੀ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।