Punjab News: ਪੰਜਾਬ ਵਿੱਚ ਅਵਾਰਾ ਪਸ਼ੂ ਲੋਕਾਂ ਲਈ ਵੱਡੀ ਸਮੱਸਿਆ ਬਣੇ ਹੋਏ ਹਨ। ਕਿਸਾਨਾਂ ਦੀ ਫਸਲਾਂ ਉਜਾੜਣ ਤੋਂ ਇਲਾਵਾ ਰਾਜ ਦੀਆਂ ਸੜਕਾਂ 'ਤੇ ਪਸ਼ੂਆਂ ਦੇ ਆਉਣ ਕਾਰਨ ਕਈ ਜਾਨਲੇਵਾ ਸੜਕ ਹਾਦਸੇ ਵਾਪਰ ਰਹੇ ਹਨ। ਇਹੀ ਕਾਰਨ ਹੈ ਕਿ ਹੁਣ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੂੰ ਅਵਾਰਾ ਪਸ਼ੂਆਂ ਦੇ ਪ੍ਰਬੰਧ ਸਬੰਧੀ ਮੀਟਿੰਗ ਬੁਲਾਉਣੀ ਪਈ ਹੈ। ਇਸ ਮੀਟਿੰਗ ਵਿੱਚ ਅਵਾਰਾ ਪਸ਼ੂਆਂ 'ਤੇ ਵੱਡਾ ਐਕਸ਼ਨ ਬਾਰੇ ਚਰਚਾ ਕੀਤੀ ਜਾਏਗੀ।


ਸੂਤਰਾਂ ਮੁਤਾਬਕ ਸੀਐਮ ਮਾਨ ਨੇ ਅੱਜ ਪਸ਼ੂਆਂ ਕਰਕੇ ਦਰਪੇਸ਼ ਮੁਸ਼ਕਲਾਂ ਦੇ ਹੱਲ ਤੇ ਉਨ੍ਹਾਂ ਦੇ ਪ੍ਰਬੰਧ ਬਾਰੇ ਵਿਚਾਰ ਕਰਨ ਲਈ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਵਿੱਚ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਤੇ ਲਾਲਜੀਤ ਸਿੰਘ ਭੁੱਲਰ ਸਮੇਤ ਕਈ ਅਧਿਕਾਰੀ ਵੀ ਸ਼ਿਰਕਤ ਕਰਨਗੇ। ਇਸ ਦੌਰਾਨ ਅਵਾਰਾ ਪਸ਼ੂਆਂ ਕਾਰਨ ਆ ਰਹੀ ਟ੍ਰੈਫਿਕ ਸਮੱਸਿਆ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ। 



ਹਾਸਲ ਜਾਣਕਾਰੀ ਮੁਤਾਬਕ ਇਸ ਦੇ ਨਾਲ ਹੀ ਪਸ਼ੂਆਂ ਨੂੰ ਸੜਕ ਤੋਂ ਫੜ ਕੇ ਕਿਨ੍ਹਾਂ ਥਾਵਾਂ 'ਤੇ ਰੱਖਿਆ ਜਾਵੇ, ਬਾਰੇ ਵੀ ਚਰਚਾ ਹੋਏਗੀ। ਪਸ਼ੂਆਂ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ 'ਤੇ ਕਿੰਨਾ ਖਰਚ ਸੰਭਵ ਹੈ, ਇਸ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।ਦਰਅਸਲ, ਅਵਾਰਾ ਪਸ਼ੂਆਂ ਕਾਰਨ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕਈ ਸੜਕ ਹਾਦਸੇ ਵਾਪਰ ਰਹੇ ਹਨ। ਪਸ਼ੂਆਂ ਕਾਰਨ ਵਧਦੀ ਟ੍ਰੈਫਿਕ ਸਮੱਸਿਆ ਚੰਡੀਗੜ੍ਹ ਦੇ ਨਾਲ ਲੱਗਦੇ ਮੋਹਾਲੀ ਤੋਂ ਸ਼ੁਰੂ ਹੋ ਕੇ ਸੂਬੇ ਦੇ ਆਖਰੀ ਸਿਰੇ ਤੱਕ ਹੈ। 


ਸੜਕ 'ਤੇ ਪਸ਼ੂਆਂ ਦੇ ਅਚਾਨਕ ਆਉਣ ਕਾਰਨ ਕਈ ਲੋਕਾਂ ਦੀ ਜਾਨ ਵੀ ਜਾ ਚੁੱਕੀ ਹੈ। ਪਿੰਡ-ਸ਼ਹਿਰ ਦੀਆਂ ਅੰਦਰਲੀਆਂ ਗਲੀਆਂ ਤੋਂ ਲੈ ਕੇ ਮੁੱਖ ਸੜਕਾਂ ਤੱਕ ਅਵਾਰਾ ਪਸ਼ੂ ਝੁੰਡਾਂ ਵਿੱਚ ਘੁੰਮਦੇ ਹਨ। ਇਨ੍ਹਾਂ ਤੋਂ ਇਲਾਵਾ ਲੋਕ ਆਪਣੇ ਪਸ਼ੂਆਂ ਨੂੰ ਚਰਾਉਣ ਲਈ ਵੀ ਖੁੱਲ੍ਹਾ ਛੱਡ ਦਿੰਦੇ ਹਨ। ਆਵਾਰਾ ਪਸ਼ੂ ਫਸਲਾਂ ਦਾ ਵੀ ਨੁਕਸਾਨ ਕਰਦੇ ਹਨ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।