Transfers Head of Vigilance Department: ਪੰਜਾਬ ਸਰਕਾਰ ਨੇ ਪੰਜਾਬ ਪੁਲਿਸ ਵਿੱਚ ਵੱਡਾ ਫੇਰਬਦਲ ਕੀਤਾ ਹੈ। ਵਿਜੀਲੈਂਸ ਮੁਖੀ (vigilance chief punjab) ਸਪੈਸ਼ਲ ਵਰਿੰਦਰ ਕੁਮਾਰ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਹੁਣ ਉਨ੍ਹਾਂ ਦੀ ਥਾਂ ‘ਤੇ ਇਹ ਜ਼ਿੰਮੇਵਾਰੀ ਏਡੀਜੀਪੀ ਨਾਗੇਸ਼ਵਰ ਰਾਓ ਨੂੰ ਦਿੱਤੀ ਗਈ ਹੈ। ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ।
ਆਉਣ ਵਾਲੇ ਦਿਨਾਂ ਚ ਨਜ਼ਰ ਆਉਣਗੀਆਂ ਹੋਰ ਸਖਤ ਕਾਰਵਾਈਆਂ
ਮਿਲੀ ਜਾਣਕਾਰੀ ਅਨੁਸਾਰ 2 ਦਿਨ ਪਹਿਲਾਂ ਹੀ ਪੰਜਾਬ ਸਰਕਾਰ ਨੇ ਸਾਰੇ ਵਿਭਾਗਾਂ ਦੇ ਮੁਖੀਆਂ, ਡੀਸੀ, ਐਸਐਸਪੀ ਨੂੰ ਹੁਕਮ ਜਾਰੀ ਕੀਤਾ ਸੀ ਕਿ ਕਿਸੇ ਵੀ ਤਰ੍ਹਾਂ ਦਾ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਸੰਦਰਭ ਵਿੱਚ ਵਿਜੀਲੈਂਸ ਮੁੱਖੀ ਨੂੰ ਹਟਾਉਣਾ ਇੱਕ ਵੱਡੀ ਕਾਰਵਾਈ ਹੈ। ਇਸ ਦੇ ਨਾਲ ਹੀ, ਪੰਜਾਬ ਸਰਕਾਰ ਆਉਣ ਵਾਲੇ ਦਿਨਾਂ ਵਿੱਚ ਅਜਿਹੀਆਂ ਹੋਰ ਸਖ਼ਤ ਕਾਰਵਾਈਆਂ ਕਰ ਸਕਦੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।